Friday, August 23, 2019
Follow us on
ਤਾਜਾ ਖਬਰਾਂ
ਮੌਜੂਦਾ ਰਾਜ ਸਰਕਾਰ ਨੇ ਪਿਛਲੇ 5 ਸਾਲਾਂ ਵਿਚ ਹਰਿਆਣਾ ਏਕ-ਹਰਿਆਣਵੀਂ ਏਕ ਦੀ ਸੋਚ ਦੇ ਨਾਲ ਕੰਮ ਕਰਵਾਏ ਹਨ - ਮੁੱਖ ਮੰਤਰੀਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 24 ਆਈ.ਪੀ.ਐਸ. ਅਤੇ ਦੋ ਐਚ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇਸਿੱਖਿਆ ਵਿਭਾਗ ਵੱਲੋਂ ਪ੍ਰਿੰਸੀਪਲਾਂ ਦਾ ਇੱਕ ਰੋਜ਼ਾ ਰਿਫ਼ਰੈਸ਼ਰ ਕੋਰਸਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨਵੇਂ ਮੋਟਰ ਐਕਟ ਤਹਿਤ ਹੁਣ ਲੋਕਾਂ ਨੂੰ ਇੱਕ ਸਤੰਬਰ ਤੋਂ ਕਈ ਗੁਣਾ ਜ਼ਿਆਦਾ ਜੁਰਮਾਨਾ ਪਵੇਗਾ ਭਰਨਾਬਾਦਲਾਂ ਦੇ ਇਸ਼ਾਰੇ 'ਤੇ ਹੀ ਕੇਂਦਰ ਸਰਕਾਰ ਦੇ ਦਬਾਅ ਕਰਕੇ ਸੀਬੀਆਈ ਨੇ ਬਰਗਾੜੀ ਮਾਮਲੇ 'ਚ ਕਲੋਜ਼ਰ ਰਿਪੋਰਟ ਸੌਂਪੀ-ਕੈਪਟਨ ਅਮਰਿੰਦਰ ਪੰਜਾਬ ਸਰਕਾਰ ਵੱਲੋਂ 23 ਅਗਸਤ ਨੂੰ ਜਨਮ ਅਸ਼ਟਮੀ ਦੀ ਛੁੱਟੀ ਦਾ ਐਲਾਨਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ 800 ਕਰੋੜ ਦਾ ਨਿਵੇਸ਼ ਕਰੇਗਾ ਇੰਡੀਅਨ ਆਇਲਬਰਗਾੜੀ ਜਾਂਚ 'ਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਿਰੁੱਧ ਸਰਕਾਰ ਅਦਾਲਤ 'ਚ ਪਹੁੰਚੀ – ਅਮਰਿੰਦਰ
 
ਪੰਜਾਬ

ਹਰਪ੍ਰੀਤ ਸਿੱਧੂ ਨੂੰ ਮੁੜ ਐਸਟੀਐਫ ਦਾ ਮੁਖੀ ਲਾਇਆ,27 ਆਈ.ਪੀ.ਐਸ. ਤੇ 5 ਪੀ.ਪੀ.ਐਸ ਅਫਸਰਾਂ ਦੇ ਤਬਾਦਲੇ

ਹਰੀਸ਼ ਚੰਦਰ ਬਾਗਾਂਵਾਲਾ /ਕੌਮੀ ਮਾਰਗ ਬਿਊਰੋ | July 18, 2019 09:35 PM
ਹਰਪ੍ਰੀਤ ਸਿੱਧੂ ਨੂੰ ਮੁੜ ਐਸਟੀਐਫ ਦਾ ਮੁਖੀ ਲਾਇਆ,27 ਆਈ.ਪੀ.ਐਸ. ਤੇ 5 ਪੀ.ਪੀ.ਐਸ ਅਫਸਰਾਂ ਦੇ ਤਬਾਦਲੇ

 

 

 

ਚੰਡੀਗੜ੍ਹ:  ਪੰਜਾਬ ਸਰਕਾਰ ਨੇ ਅੱਜ ਨਵੇਂ ਹੁਕਮ ਜਾਰੀ ਕਰਕੇ ਤਰੱਕੀ ਪ੍ਰਾਪਤ ਤਿੰਨ ਨਵੇਂ ਡੀਜੀਪੀ ਨੂੰ ਅਹੁਦੇ ਦੇ ਦਿੱਤੇ ਹਨ ਜਦਕਿ 27 ਹੋਰ ਆਈ.ਪੀ.ਐਸ ਅਤੇ 5 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਅਨੁਸਾਰ ਪ੍ਰਬੋਧ ਕੁਮਾਰ ਨੂੰ ਵਿਸ਼ੇਸ਼ ਡੀਜੀਪੀ ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਲਾ ਦਿੱਤਾ ਹੈ ਰੋਹਿਤ ਚੌਧਰੀ ਨੂੰ ਡੀਜੀਪੀ ਨੀਤੀ ਅਤੇ ਨਿਯਮ ਜਦ ਕਿ ਇਕਬਾਲਪ੍ਰੀਤ ਸਹੋਤਾ ਨੂੰ ਵਿਸ਼ੇਸ਼ ਡੀਜੀਪੀ ਆਰਮਡ ਬਟਾਲੀਅਨ ਜਲੰਧਰ ਵਿਖੇ ਹੀ ਲਾ ਦਿੱਤਾ ਹੈ

ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਹੁਣ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹੋਣਗੇ। ਗੁਰਪ੍ਰੀਤ ਕੌਰ ਦਿਓ ਨੂੰ ਏਡੀਜੀਪੀ ਕ੍ਰਾਈਮ ਅਤੇ ਪ੍ਰਵੀਨ ਕੁਮਾਰ ਸਿਨ੍ਹਾ ਨੂੰ ਕਾਰਜਕਾਰੀ ਏਡੀਜੀਪੀ ਜੇਲ੍ਹਾਂ ਲਾ ਦਿੱਤਾ ਹੈ।

ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਪੀ.ਐਸ ਅਧਿਕਾਰੀ ਏ.ਡੀ.ਜੀ.ਪੀ. ਪ੍ਰਸ਼ਾਸਨ ਗੌਰਵ ਯਾਦਵ ਨੂੰ ਲਿਟੀਗੇਸ਼ਨ ਵਿੰਗ ਦਾ ਕਾਰਜਭਾਰ ਸੌਂਪਿਆ ਗਿਆ ਹੈ।

ਇਸੇ ਤਰਾਂ ਈਸ਼ਵਰ ਸਿੰਘ ਨੂੰ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ, ਏ.ਡੀ.ਜੀ.ਪੀ. ਨੀਤੀ ਤੇ ਨਿਯਮ ਸ੍ਰੀ ਜਤਿੰਦਰ ਕੁਮਾਰ ਨੂੰ ਡਾਇਰੈਕਟਰ ਐਸ.ਸੀ.ਆਰ.ਬੀ. ਪੰਜਾਬ ਦਾ ਵਾਧੂ ਚਾਰਜ, ਏ.ਡੀ.ਜੀ.ਪੀ. ਸਸ਼ੀ ਪ੍ਰਭਾ ਦਿਵੇਦੀ ਨੂੰ ਇਸਤਰੀਆਂ ਸਬੰਧੀ ਮਾਮਲੇ ਪੰਜਾਬ ਦਾ ਵਾਧੂ ਚਾਰਜ, ਏ.ਡੀ.ਜੀ.ਪੀ. ਤਾਲਮੇਲ ਆਰ.ਐਨ. ਢੋਕੇ ਨੂੰ ਏ.ਡੀ.ਜੀ.ਪੀ. ਸੁਰੱਖਿਆ ਤੇ ਕਮਿਉਨਿਟੀ ਅਫੇਅਰਜ਼ ਤੇ ਐਨ.ਆਰ.ਆਈ. ਪੰਜਾਬ ਵਜੋਂ ਤਾਇਨਾਤ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਬੀ. ਚੰਦਰ ਸ਼ੇਖਰ ਨੂੰ ਆਈ.ਜੀ ਕਰਾਈਮ(ਬੀਓਆਈ) ਪੰਜਾਬ, ਪਰਮੋਦ ਬਾਨ ਨੂੰ ਆਈ.ਜੀ, ਸੂਚਨਾ ਤਕਨਾਲੋਜੀ ਤੇ ਦੂਰਸੰਚਾਰ ਪੰਜਾਬ, ਜੀ ਨਾਗੇਸ਼ਵਰ ਰਾਓ ਨੂੰ ਆਈ.ਜੀ, ਐਸ.ਟੀ.ਐਫ, ਪੰਜਾਬ, ਬਲਕਾਰ ਸਿੰਘ ਨੂੰ ਆਈ.ਜੀ ਵਿਸ਼ੇਸ਼ ਜਾਂਚ (ਬੀਓਆਈ) ਪੰਜਾਬ, ਐਲ.ਕੇ ਯਾਦਵ ਨੂੰ ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਮੋਹਨੀਸ਼ ਚਾਵਲਾ ਨੂੰ ਆਈ.ਜੀ-ਕਮ-ਡਾਇਰੈਕਟਰ ਈ.ਓ.ਡਬਲਿਊ, ਵਿਜੀਲੈਂਸ ਬਿਊਰੋ ਪੰਜਾਬ, ਸ਼ਿਵੇ ਕੁਮਾਰ ਵਰਮਾ ਨੂੰ ਆਈ.ਜੀ ਕਰਾਈਮ(ਬੀਓਆਈ) ਪੰਜਾਬ, ਆਈ.ਜੀ, ਪੀ.ਏ.ਪੀ ਜਲੰਧਰ ਜਸਕਰਨ ਸਿੰਘ ਨੂੰ ਆਈ.ਜੀ ਆਫਤ ਪ੍ਰਬੰਧਨ ਪੰਜਾਬ ਦਾ ਵਾਧੂ ਚਾਰਜ, ਗੁਰਪ੍ਰੀਤ ਸਿੰਘ ਤੂਰ ਨੂੰ ਡੀਆਈਜੀ ਐਸਟੀਐਫ ਪੰਜਾਬ, ਵਿਵੇਕ ਸ਼ੀਲ ਨੂੰ ਐਸ.ਐਸ.ਪੀ ਫਿਰੋਜ਼ਪੁਰ, ਕੁਲਦੀਪ ਸਿੰਘ ਨੂੰ ਐਸਐਸਪੀ ਐਸ.ਏ.ਐਸ ਨਗਰ , ਦੀਪਕ ਹਿਲੋਰੀ ਨੂੰ ਐਸ.ਐਸ.ਪੀ ਪਠਾਨਕੋਟ, ਗੌਰਵ ਗਰਗ ਨੂੰ ਐਸ.ਐਸ.ਪੀ ਹੁਸ਼ਿਆਰਪੁਰ, ਧਰੁਵ ਦਾਈਆ ਨੂੰ ਐਸ.ਐਸ.ਪੀ. ਤਰਨ ਤਾਰਨ, ਗੁਲਨੀਤ ਸਿੰਘ ਖ਼ੁਰਾਨਾ ਨੂੰ ਏ.ਆਈ.ਜੀ. ਸੀਆਈ ਪੰਜਾਬ ਐਸ.ਏ.ਐਸ ਨਗਰ, ਜੇ.ਐਲਨਚੇਜ਼ੀਅਨ ਨੂੰ ਏ.ਆਈ.ਜੀ ਨੂੰ ਅਮਲਾ-2, ਸੀਪੀਓ ਪੰਜਾਬ ਅਤੇ ਹਰਚਰਨ ਸਿੰਘ ਭੁੱਲਰ ਨੂੰ ਵਿਜੀਲੈਂਸ ਬਿਊਰੋ ਪੰਜਾਬ ਵਿਖੇ ਤਾਇਨਾਤ ਕੀਤਾ ਗਿਆ ਹੈ।

ਇਸੇ ਤਰਾਂ ਪੀਪੀਐਸ ਅਧਿਕਾਰੀਆਂ ਵਿੱਚ ਸੰਦੀਪ ਗੋਇਲ ਨੂੰ ਐਸ.ਐਸ.ਪੀ ਲੁਧਿਆਣਾ(ਦਿਹਾਤੀ), ਭੁਪਿੰਦਰ ਸਿੰਘ ਨੂੰ ਐਸ.ਐਸ.ਪੀ ਫਾਜ਼ਿਲਕਾ, ਵਰਿੰਦਰ ਸਿੰਘ ਬਰਾੜ ਅਤੇ ਪਰਮਪਾਲ ਸਿੰਘ ਨੂੰ ਵਿਜੀਲੈਂਸ ਬਿਊਰੋ ਪੰਜਾਬ ਅਤੇ ਨਰਿੰਦਰ ਭਾਰਗਵ ਨੂੰ ਐਸਐੇਸਪੀ ਮਾਨਸਾ ਲਗਾਇਆ ਗਿਆ ਹੈ।

Have something to say? Post your comment
 
ਹੋਰ ਪੰਜਾਬ ਖ਼ਬਰਾਂ
ਸਿੱਖਿਆ ਵਿਭਾਗ ਵੱਲੋਂ ਪ੍ਰਿੰਸੀਪਲਾਂ ਦਾ ਇੱਕ ਰੋਜ਼ਾ ਰਿਫ਼ਰੈਸ਼ਰ ਕੋਰਸ
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨਵੇਂ ਮੋਟਰ ਐਕਟ ਤਹਿਤ ਹੁਣ ਲੋਕਾਂ ਨੂੰ ਇੱਕ ਸਤੰਬਰ ਤੋਂ ਕਈ ਗੁਣਾ ਜ਼ਿਆਦਾ ਜੁਰਮਾਨਾ ਪਵੇਗਾ ਭਰਨਾ
ਬਾਦਲਾਂ ਦੇ ਇਸ਼ਾਰੇ 'ਤੇ ਹੀ ਕੇਂਦਰ ਸਰਕਾਰ ਦੇ ਦਬਾਅ ਕਰਕੇ ਸੀਬੀਆਈ ਨੇ ਬਰਗਾੜੀ ਮਾਮਲੇ 'ਚ ਕਲੋਜ਼ਰ ਰਿਪੋਰਟ ਸੌਂਪੀ-ਕੈਪਟਨ ਅਮਰਿੰਦਰ
ਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ 800 ਕਰੋੜ ਦਾ ਨਿਵੇਸ਼ ਕਰੇਗਾ ਇੰਡੀਅਨ ਆਇਲ
ਬਰਗਾੜੀ ਜਾਂਚ 'ਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਿਰੁੱਧ ਸਰਕਾਰ ਅਦਾਲਤ 'ਚ ਪਹੁੰਚੀ – ਅਮਰਿੰਦਰ
ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਨੂੰ ਹਲਫ਼ ਦਿਵਾਇਆ
ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 20 ਸਮਾਰਟ ਪ੍ਰਾਇਮਰੀ ਸਕੂਲਾਂ ਨੂੰ ਮਾਧਵ ਗਰੁੱਪ ਵੱਲੋਂ ਐਲ.ਈ.ਡੀ ਦਾਨ
ਕੈਪਟਨ ਅਮਰਿੰਦਰ ਸਿੰਘ ਵੱਲੋਂ 5 ਤੇ 6 ਦਸੰਬਰ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਕਲਾਕਾਰਾਂ ਖਿਲਾਫ ਸਖਤ ਕਾਨੂੰਨ ਜਲਦ ਹੋਂਦ ’ਚ ਲਿਆਂਦਾ ਜਾਵੇਗਾ: ਚੰਨੀ
ਜਾਪਾਨ ਦੇ ਸਾਫਟਬੈਂਕ ਗਰੁੱਪ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਰੀਅਲ ਅਸਟੇਟ ਸੈਕਟਰ 'ਚ ਨਿਵੇਸ਼ ਯੋਜਨਾ ਸਾਂਝੀ ਕੀਤੀ