Follow us on
Friday, June 05, 2020
ਤਾਜਾ ਖਬਰਾਂ
ਹਰਿਆਣਾ ਦੇ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹੱੜ ਕੰਟਰੋਲ ਦੀ ਚੱਲ ਰਹੀ ਵੱਖ-ਵੱਖ ਥੋੜੇ ਸਮੇਂ ਦੀਆਂ ਯੋਜਨਾਵਾਂ 'ਤੇ ਕੰਮ ਤੇਜ ਕਰਨ ਦੇ ਨਿਰਦੇਸ਼ ਦਿੱਤੇਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਗਿਆ: ਸੋਨੀਸਹਿਕਾਰਤਾ ਮੰਤਰੀ ਨੇ ਜ਼ਮੀਨੀ ਹਕੀਕਤਾਂ ਜਾਣਨ ਲਈ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਕਬੀਰ ਜੈਯੰਤੀ 'ਤੇ ਸੂਬਾ ਵਾਸੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂਮਿਸ਼ਨ ਫਤਿਹ , ਡਿਪਟੀ ਕਮਿਸ਼ਨਰ ਨੇ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਅਚਨਚੇਤ ਚੈਕਿੰਗ ਕੀਤੀਪੰਜਾਬ ਸਰਕਾਰ ਪੁਲੀਸ ਰਾਹੀਂ ਛਾਪੇ ਮਰਵਾ ਕੇ ਸਿੱਖ ਕੌਮ ਨੂੰ ਜ਼ਲੀਲ ਕਰ ਰਹੀ ਹੈ - ਜਸਕਰਨ ਸਿੰਘ ਕਾਹਨ ਸਿੰਘ ਵਾਲਾ ਟਰਾਂਸਪੋਰਟ ਮਾਫੀਆ ਖਿਲਾਫ ਕੈਪਟਨ ਦਾ ਐਕਸ਼ਨ, ਚੁਫੇਰਿਓਂ ਵਿਰੋਧ ਮਗਰੋਂ ਵੱਡਾ ਫੈਸਲਾਪੰਜਾਬ ਦੀਆਂ 59 ਸੀਟਾਂ 'ਤੇ ਵਿਧਾਨਸਭਾ ਚੋਣ ਲੜੇਗੀ ਭਾਜਪਾ, ਅਕਾਲੀ ਦਲ ਨੂੰ ਦਰਕਿਨਾਰ ਕਰਨ ਦੀ ਤਿਆਰੀ
ਸੰਸਾਰ

ਸਰੀ 'ਚ ਮਨਾਏ 23ਵੇਂ 'ਮੇਲਾ ਗਦਰੀ ਬਾਬਿਆਂ ਦਾ' ਮੌਕੇ ਚਾਰ ਮਤੇ ਪਾਸ

ਕੌਮੀ ਮਾਰਗ ਬਿਊਰੋ/ਹਰੀਸ਼ ਚੰਦਰ ਬਾਗਾਵਾਲਾ | August 10, 2019 08:11 PM
ਕੌਮੀ ਮਾਰਗ ਬਿਊਰੋ

 

 

ਚੰਡੀਗੜ੍ਹ:  ਪ੍ਰੋਫ਼ੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਕੈਨੇਡਾ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 150ਵੀਂ ਸ਼ਤਾਬਦੀ ਨੂੰ ਸਮਰਪਿਤ 23ਵਾਂ 'ਮੇਲਾ ਗਦਰੀ ਬਾਬਿਆਂ ਦਾ' ਸਰੀ ਦੇ ਬੇਅਰ ਕਰੀਕ ਪਾਰਕ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਕੈਨੇਡਾ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਹਾਜਰੀ ਭਰੀ।

ਫਾਊਂਡੇਸ਼ਨ ਦੇ ਪ੍ਰਧਾਨ ਸਾਹਿਬ ਸਿੰਘ ਥਿੰਦ ਦੀ ਅਗਵਾਈ ਹੇਠ ਹੋਏ ਇਸ 23ਵੇਂ ਮੇਲੇ ਵਿੱਚ ਚਾਰ ਮਤੇ ਵੀ ਪਾਸ ਕੀਤੇ ਗਏ ਜਿਨ੍ਹਾਂ ਵਿੱਚ ਕੈਨੇਡਾ ਸਰਕਾਰ ਤੋਂ ਮੰਗ ਕੀਤੀ ਗਈ ਕਿ ਗਦਰ ਲਹਿਰ ਦੇ ਸ਼ਹੀਦ ਭਾਈ ਮੇਵਾ ਸਿੰਘ ਸਬੰਧੀ ਮੁਜਰਮਾਨਾ ਰਿਕਾਰਡ ਨੂੰ ਦਰੁਸਤ ਕੀਤਾ ਜਾਵੇ। ਇਸ ਤੋਂ ਇਲਾਵਾ ਬ੍ਰਿਟਿਸ਼ ਕੋਲੰਬੀਆ ਦੀ ਸੂਬਾ ਸਰਕਾਰ ਕਾਮਾਗਾਟਾ ਮਾਰੂ ਅਤੇ ਗ਼ਦਰ ਲਹਿਰ ਸਮੇਤ ਸਿੱਖ ਇਤਿਹਾਸ ਨੂੰ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਸਿਲੇਬਸ ਦਾ ਹਿੱਸਾ ਬਣਾਵੇ।

ਤੀਜੇ ਮਤੇ ਵਿੱਚ ਉਨ੍ਹਾਂ ਬਰਤਾਨਵੀ ਸਰਕਾਰ ਤੋਂ ਮੰਗ ਕੀਤੀ ਕਿ ਭਾਰਤ ਵਿੱਚ ਆਪਣੇ ਸ਼ਾਸਨ ਕਾਲ ਦੌਰਾਨ ਜਲ੍ਹਿਆਂ ਵਾਲੇ ਬਾਗ ਦੇ ਖੂਨੀ ਸਾਕੇ ਸਮੇਤ ਪੰਜਾਬੀਆਂ ਖ਼ਾਸਕਰ ਸਿੱਖਾਂ ਨਾਲ ਕੀਤੀਆਂ ਵਧੀਕੀਆਂ ਅਤੇ ਜ਼ੁਲਮਾਂ ਸਬੰਧੀ ਮਾਫੀ ਮੰਗੀ।

ਚੌਥੇ ਮਤੇ ਵਿੱਚ ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ ਦੇ ਟਾਪੂਆਂ ਦੇ ਨਾਂ, ਜੋ ਕਿ ਬਰਤਾਨਵੀ ਸਾਮਰਾਜ ਦੇ ਅਧਿਕਾਰੀਆਂ ਦੇ ਨਾਂ ਉੱਤੇ ਰੱਖੇ ਹੋਏ ਹਨ, ਨੂੰ ਬਦਲ ਕੇ ਗ਼ਦਰੀ ਦੇਸ਼ ਭਗਤਾਂ ਦੇ ਨਾਂ ਉੱਤੇ ਰੱਖੇ ਜਾਣ ਅਤੇ ਆਜ਼ਾਦੀ ਦੇ ਇਤਿਹਾਸ ਨੂੰ ਸਮੂਹ ਵਿੱਦਿਅਕ ਅਦਾਰਿਆਂ ਵਿੱਚ ਲਾਗੂ ਕੀਤਾ ਜਾਵੇ।

ਇਸ ਮੌਕੇ ਕੈਨੇਡਾ ਸਰਕਾਰ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ, ਵਿਰੋਧੀ ਪਾਰਟੀ ਐੱਨ.ਡੀ.ਪੀ. ਦੇ ਮੁੱਖੀ ਜਗਮੀਤ ਸਿੰਘ, ਸੰਸਦ ਮੈਂਬਰ ਸੁੱਖ ਧਾਲੀਵਾਲ ਤੇ ਰਣਦੀਪ ਸਿੰਘ ਸਰਾਏ ਅਤੇ ਸਿਟੀ ਕੌਂਸਲਰ ਜੈੱਕ ਹੁੰਦਲ, ਆਦਿ ਨੇ ਗ਼ਦਰੀ ਬਾਬਿਆਂ ਬਾਰੇ ਆਪਣੇ ਭਾਵਪੂਰਤ ਵਿਚਾਰ ਸਾਂਝੇ ਕੀਤੇ। ਇਸ ਮੌਕੇ ਗਦਰ ਲਹਿਰ ਦੇ ਸ਼ਹੀਦ ਬਲਵੰਤ ਸਿੰਘ ਖੁਰਦਪੁਰ ਦੇ ਪਰਿਵਾਰ ਨੇ ਗ਼ਦਰ ਪਾਰਟੀ ਦਾ ਝੰਡਾ ਲਹਿਰਾਇਆ।

ਇਸ ਮੇਲੇ ਦੌਰਾਨ ਭੰਗੜਾ, ਗਿੱਧਾ ਅਤੇ ਹੋਰ ਨ੍ਰਿਤ ਵੀ ਪੇਸ਼ ਕੀਤੇ ਗਏ। ਇਸ ਮੌਕੇ ਉੱਘੇ ਪੰਜਾਬੀ ਕਲਾਕਾਰਾਂ ਮੁਹੰਮਦ ਸਦੀਕ, ਰਾਜ ਕਾਕੜਾ, ਗਿੱਲ ਹਰਦੀਪ, ਮੋਹਸਿਨ ਸ਼ੌਕਤ ਅਲੀ, ਸੁਰਿੰਦਰ ਲਾਡੀ ਅਤੇ ਕੌਰ ਮਨਦੀਪ ਨੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਇਸ ਮੇਲੇ ਨੂੰ ਸਫਲ ਬਣਾਉਣ ਲਈ ਫਾਊਂਡੇਸ਼ਨ ਦੇ ਅਹੁਦੇਦਾਰਾਂ ਵਿੱਚ ਕਿਰਨਪਾਲ ਗਰੇਵਾਲ, ਰਾਜ ਪੱਡਾ, ਅਮਰਪ੍ਰੀਤ ਗਿੱਲ, ਜਸਪਾਲ ਥਿੰਦ,ਅੰਮ੍ਰਿਤ ਸੰਧੂ, ਜਗਰੂਪ ਖਹਿਰਾ ਆ ਦਿ ਨੇ ਬਾਖ਼ੂਬੀ ਸੇਵਾਵਾਂ ਨਿਭਾਈਆਂ। ਸਟੇਜ ਸਕੱਤਰ ਦੇ ਫਰਜ ਪ੍ਰੋ. ਗੁਰਵਿੰਦਰ ਸਿੰਘ ਧਾਲੀਵਾਲ ਅਤੇ ਮਨਜੀਤ ਕੌਰ ਕੰਗ ਨੇ ਸ਼ਾਨਦਾਰ ਢੰਗ ਨਾਲ ਨਿਭਾਏ।

--
-
-
-
-
Have something to say? Post your comment
ਹੋਰ ਸੰਸਾਰ ਖ਼ਬਰਾਂ
ਮਨਜਿੰਦਰ ਸਿਰਸਾ ਖਿਲਾਫ਼ ਅਮਰੀਕਾ ਦੇ 127 ਗੁਰਦੁਆਰਿਆਂ ਨੇ ਲਿਆ ਸਖ਼ਤ ਫੈਸਲਾ
ਲੇਬਰ ਪਾਰਟੀ ਨੇ ਯੂਕੇ ਸੰਸਦ ਮੈਂਬਰ ਢੇਸੀ ਨੂੰ ਬਣਾਇਆ ਸ਼ੈਡੋ ਰੇਲ ਮੰਤਰੀ
ਡਾ. ਹਰਸ਼ਿੰਦਰ ਕੌਰ ਵੱਲੋਂ ਮਹਿਲਾਵਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਨਿਭਾਈ ਭੂਮਿਕਾ ਬਾਰੇ ਰੌਸ਼ਨੀ ਅਮਰਿੰਦਰ ਵੱਲੋਂ ਪ੍ਰਮੁੱਖ ਸ਼ਹਿਰਾਂ ਵਿਚ ਸੀਵਰੇਜ ਦੇ ਪਾਣੀ ਨੂੰ ਸੋਧ ਕੇ ਮੁੜ ਵਰਤੋਂ ਯੋਗ ਬਣਾਉਣ ਲਈ ਇਜ਼ਰਾਈਲ ਦੇ ਸਹਿਯੋਗ ਦੀ ਮੰਗ ਇੰਦਰਜੀਤ ਕੌਰ ਸਿੱਧੂ ਦੀ ਪੁਸਤਕ 'ਹਵਾ ਵਿੱਚ ਟੰਗੀ ਕਿੱਲੀ' ਵੈਨਕੂਵਰ ਵਿਚਾਰ ਮੰਚ ਵਲੋਂ ਲੋਕ ਅਰਪਣ ਕੈਨੇਡਾ ਡੇ ਮੌਕੇ ਕੈਨੇਡੀਅਨ ਗਦਰੀ ਬਾਬਿਆਂ ਦੀ ਗੈਲਰੀ ਦਾ ਉਦਘਾਟਨ ਜੈਕਾਰਿਆਂ ਦੀ ਗੂੰਜ ਵਿਚ ਹੋਇਆ ਸਾਂਨਫਰਾਂਸਿਸਕੋ ਤੋਂ ਨਵੀਂ ਦਿਲੀ ਲਈ ਸਿਧੀ ਫਲਾਈਟ ਦਾ ਪਰਵਾਸੀ ਪੰਜਾਬੀਆਂ ਨੂੰ ਕੋਈ ਲਾਭ ਨਹੀਂ-ਚਾਹਲ