Follow us on
Friday, June 05, 2020
ਤਾਜਾ ਖਬਰਾਂ
ਹਰਿਆਣਾ ਦੇ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹੱੜ ਕੰਟਰੋਲ ਦੀ ਚੱਲ ਰਹੀ ਵੱਖ-ਵੱਖ ਥੋੜੇ ਸਮੇਂ ਦੀਆਂ ਯੋਜਨਾਵਾਂ 'ਤੇ ਕੰਮ ਤੇਜ ਕਰਨ ਦੇ ਨਿਰਦੇਸ਼ ਦਿੱਤੇਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਗਿਆ: ਸੋਨੀਸਹਿਕਾਰਤਾ ਮੰਤਰੀ ਨੇ ਜ਼ਮੀਨੀ ਹਕੀਕਤਾਂ ਜਾਣਨ ਲਈ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਕਬੀਰ ਜੈਯੰਤੀ 'ਤੇ ਸੂਬਾ ਵਾਸੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂਮਿਸ਼ਨ ਫਤਿਹ , ਡਿਪਟੀ ਕਮਿਸ਼ਨਰ ਨੇ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਅਚਨਚੇਤ ਚੈਕਿੰਗ ਕੀਤੀਪੰਜਾਬ ਸਰਕਾਰ ਪੁਲੀਸ ਰਾਹੀਂ ਛਾਪੇ ਮਰਵਾ ਕੇ ਸਿੱਖ ਕੌਮ ਨੂੰ ਜ਼ਲੀਲ ਕਰ ਰਹੀ ਹੈ - ਜਸਕਰਨ ਸਿੰਘ ਕਾਹਨ ਸਿੰਘ ਵਾਲਾ ਟਰਾਂਸਪੋਰਟ ਮਾਫੀਆ ਖਿਲਾਫ ਕੈਪਟਨ ਦਾ ਐਕਸ਼ਨ, ਚੁਫੇਰਿਓਂ ਵਿਰੋਧ ਮਗਰੋਂ ਵੱਡਾ ਫੈਸਲਾਪੰਜਾਬ ਦੀਆਂ 59 ਸੀਟਾਂ 'ਤੇ ਵਿਧਾਨਸਭਾ ਚੋਣ ਲੜੇਗੀ ਭਾਜਪਾ, ਅਕਾਲੀ ਦਲ ਨੂੰ ਦਰਕਿਨਾਰ ਕਰਨ ਦੀ ਤਿਆਰੀ
ਪੰਜਾਬ

ਬਾਦਲ ਪਰਿਵਾਰ ਦੀ ਨੂੰਹ ਆਨੰਦਪੁਰ ਸਾਹਿਬ ਮਤੇ ਅਤੇ ਅਕਾਲੀ ਦਲ ਦੇ ਸੰਘੀ ਢਾਂਚੇ ਪ੍ਰਤੀ ਆਪਣਾ ਸਟੈਂਡ ਸਪੱਸਟ ਕਰੇ

ਕੌਮੀ ਮਾਰਗ ਬਿਊਰੋ/ਹਰੀਸ਼ ਚੰਦਰ ਬਾਗਾਵਾਲਾ | September 10, 2019 08:27 PM
ਬਾਦਲ ਪਰਿਵਾਰ ਦੀ ਨੂੰਹ ਆਨੰਦਪੁਰ ਸਾਹਿਬ ਮਤੇ ਅਤੇ ਅਕਾਲੀ ਦਲ ਦੇ ਸੰਘੀ ਢਾਂਚੇ ਪ੍ਰਤੀ ਆਪਣਾ ਸਟੈਂਡ ਸਪੱਸਟ ਕਰੇ

 

 

ਚੰਡੀਗੜ੍ਹ:  ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਧਾਰਾ 370 ਤੇ 35 ਏ ਖਤਮ ਕਰਨ ਨੂੰ ਪ੍ਰਾਪਤੀ ਦੱਸਣ ਦੇ ਦਿੱਤੇ ਬਿਆਨ ਨੂੰ ਕਰੜੇ ਹੱਥੀ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਮੰਤਰੀ ਨੂੰ ਇਸ ਬਦਲੇ ਸਮੁੱਚੇ ਪੰਜਾਬੀਆਂ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ।

ਸ ਰੰਧਾਵਾ ਨੇ ਕਿਹਾ ਕਿ ਸਾਰੀ ਉਮਰ ਸੰਘੀ ਢਾਂਚੇ ਦੇ ਨਾਮ ਉਤੇ ਰੋਟੀਆਂ ਸੇਕਣ ਵਾਲੇ ਅਕਾਲੀ ਦਲ ਏ ਇਤਿਹਾਸ ਦਾ ਕੱਲ• ਕਾਲਾ ਦਿਨ ਸੀ ਜਦੋਂ ਅਕਾਲੀ ਦਲ ਉਤੇ ਪੂਰੀ ਤਰ•ਾਂ ਕਾਬਜ ਬਾਦਲ ਪਰਿਵਾਰ ਦੀ ਨੂੰਹ ਨੇ ਮੋਦੀ ਸਰਕਾਰ ਦੇ 100 ਦਿਨਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆ ਜੰਮੂ ਕਸਮੀਰ ਵਿੱਚ ਧਾਰਾ 370 ਤੇ 35 ਏ ਖਤਮ ਕਰਨ ਨੂੰ ਆਪਣੀ ਸਰਕਾਰ ਦੀ ਪ੍ਰਾਪਤੀ ਦੱਸੀ। ਉਨ•ਾਂ ਕਿਹਾ ਕਿ ਪੰਜਾਬੀਆਂ ਨੂੰ ਤਾਂ ਹੁਣ ਇਹ ਵੀ ਸੱਕ ਹੀ ਨਹੀਂ ਸਗੋਂ ਪੂਰਾ ਯਕੀਨ ਹੀ ਹੋ ਗਿਆ ਹੈ ਕਿ ਹਰਸਿਮਰਤ ਬਾਦਲ ਨੂੰ ਅਕਾਲੀ ਦਲ ਦੇ 1967 ਦੇ ਮੈਨੀਫੈਸਟੋ, ਬਟਾਲਾ ਕਾਨਫਰੰਸ ਅਤੇ 1973 ਦੇ ਆਨੰਦਪੁਰ ਸਾਹਿਬ ਦੇ ਮਤੇ ਬਾਰੇ ਉੱਕੀ ਹੀ ਜਾਣਕਾਰੀ ਨਹੀਂ ਹੋਣੀ।

 

ਕਾਂਗਰਸੀ ਆਗੂ ਨੇ ਹਰਸਿਮਰਤ ਕੌਰ ਬਾਦਲ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਆਨੰਦਪੁਰ ਸਾਹਿਬ ਦੇ ਮਤੇ ਅਤੇ ਅਕਾਲੀ ਦਲ ਦੇ ਸੰਘੀ ਢਾਂਚੇ ਬਾਰੇ ਆਪਣਾ ਸਟੈਂਡ ਸਪੱਸਟ ਕਰੇ। ਉਨ•ਾਂ ਇਸ ਮੁੱਦੇ ਉਤੇ ਅਕਾਲੀ ਦਲ ਦੇ ਸੁਪਰੀਮੋ ਪਰਕਾਸ ਸਿੰਘ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਆਪਣਾ ਪੱਖ ਦੱਸਣ ਲਈ ਕਿਹਾ ਹੈ ਕਿ ਉਹ ਹਾਲੇ ਵੀ ਪੰਜਾਬ ਲਈ ਧਾਰਾ 370 ਦੀ ਮੰਗ ਅਤੇ ਦੇਸ ਦੇ ਸੰਘੀ ਢਾਂਚੇ ਨੂੰ ਮਜਬੂਤ ਕਰਨ ਦੀ ਵਕਾਲਤ ਕਰਦੇ ਹਨ ਜਾਂ ਹਰਸਿਮਰਤ ਬਾਦਲ ਦੇ ਬਿਆਨ ਦੀ ਪ੍ਰੋੜ•ਤਾ ਕਰਦੇ ਹਨ। ਉਨ•ਾਂ ਕਿਹਾ ਕਿ ਅਕਾਲੀ ਦਲ ਕੋਲੋਂ ਪੂਰਾ ਪੰਜਾਬ ਇਸ ਮਾਮਲੇ ਉਤੇ ਸਪੱਸਟੀਕਰਨ ਮੰਗਦਾ ਹੈ।

 

ਸ ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਨੇ 1967 ਵਿੱਚ ਆਪਣੇ ਮੈਨੀਫੈਸਟੋ ਵਿੱਚ ਪੰਜਾਬ ਲਈ ਧਾਰਾ 370 ਦੀ ਮੰਗ ਕੀਤੀ ਸੀ ਅਤੇ ਆਨੰਦਪੁਰ ਸਾਹਿਬ ਦੇ ਮਤੇ ਵਿੱਚ ਸੂਬਿਆਂ ਲਈ ਵੱਧ ਅਧਿਕਾਰ ਮੰਗੇ ਸਨ। ਅਕਾਲੀ ਦਲ ਨੇ ਸਾਰੀ ਉਮਰ ਸੰਘੀ ਢਾਂਚੇ ਦੀ ਵਕਾਲਤ ਦੇ ਨਾਮ ਉਤੇ ਰੋਟੀਆਂ ਸੇਕੀਆਂ ਅਤੇ ਹੁਣ ਬਾਦਲ ਪਰਿਵਾਰ ਦੀ ਨੂੰਹ ਆਪਣੀ ਵਜੀਰੀ ਖਾਤਰ ਸੰਘੀ ਢਾਂਚੇ ਦੀ ਸੰਘੀ ਘੁੱਟ ਰਹੀ ਮੋਦੀ ਸਰਕਾਰ ਦੇ ਸੋਹਲੇ ਗਾ ਰਹੀ ਹੈ। ਉਨ•ਾਂ ਕਿਹਾ ਕਿ ਅੱਜ ਟਕਸਾਲੀ ਅਕਾਲੀਆਂ ਦੀ ਵੀ ਰੂਹ ਵੀ ਰੋ ਰਹੀ ਹੋਵੇਗੀ ਕਿ ਜਿਸ ਬਾਦਲ ਪਰਿਵਾਰ ਨੇ ਅਕਾਲੀ ਦਲ ਦੇ ਸਿਰ ਉਤੇ ਆਪਣੀ ਸਲਤਨਤ ਖੜ•ੀ ਕੀਤੀ ਹੈ ਉਸੇ ਪਰਿਵਾਰ ਦੀ ਮੈਂਬਰ ਸਰ•ੇਆਮ ਪ੍ਰੈਸ ਕਾਨਫਰੰਸ ਕਰ ਕੇ ਅਕਾਲੀ ਦਲ ਦੇ ਸਿਧਾਂਤਾਂ ਨੂੰ ਨਾ ਸਿਰਫ ਤਿਲਾਂਜਲੀ ਦੇ ਰਹੀ ਹੈ ਸਗੋਂ ਹੁੱਬ ਹੁੱਬ ਕੇ ਆਪਣੀਆਂ ਪ੍ਰਾਪਤੀਆਂ ਦੱਸ ਰਹੀ ਹੈ।

--
-
-
-
-
Have something to say? Post your comment
ਹੋਰ ਪੰਜਾਬ ਖ਼ਬਰਾਂ
ਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਗਿਆ: ਸੋਨੀ
ਸਹਿਕਾਰਤਾ ਮੰਤਰੀ ਨੇ ਜ਼ਮੀਨੀ ਹਕੀਕਤਾਂ ਜਾਣਨ ਲਈ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮਿਸ਼ਨ ਫਤਿਹ , ਡਿਪਟੀ ਕਮਿਸ਼ਨਰ ਨੇ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਅਚਨਚੇਤ ਚੈਕਿੰਗ ਕੀਤੀ
ਪੰਜਾਬ ਸਰਕਾਰ ਪੁਲੀਸ ਰਾਹੀਂ ਛਾਪੇ ਮਰਵਾ ਕੇ ਸਿੱਖ ਕੌਮ ਨੂੰ ਜ਼ਲੀਲ ਕਰ ਰਹੀ ਹੈ - ਜਸਕਰਨ ਸਿੰਘ ਕਾਹਨ ਸਿੰਘ ਵਾਲਾ
ਟਰਾਂਸਪੋਰਟ ਮਾਫੀਆ ਖਿਲਾਫ ਕੈਪਟਨ ਦਾ ਐਕਸ਼ਨ, ਚੁਫੇਰਿਓਂ ਵਿਰੋਧ ਮਗਰੋਂ ਵੱਡਾ ਫੈਸਲਾ
ਪੰਜਾਬ ਦੀਆਂ 59 ਸੀਟਾਂ 'ਤੇ ਵਿਧਾਨਸਭਾ ਚੋਣ ਲੜੇਗੀ ਭਾਜਪਾ, ਅਕਾਲੀ ਦਲ ਨੂੰ ਦਰਕਿਨਾਰ ਕਰਨ ਦੀ ਤਿਆਰੀ
ਪੰਜਾਬੀ ਗਾਇਕ ਅਵੀ ਸ਼ੇਰਗਿੱਲ ਦਾ ਪੰਜਾਬੀ ਗੀਤ 'ਖਲਨਾਇਕ' ਕੀਤਾ ਰਲੀਜ਼
ਸੁੰਨੇ ਸ਼ਾਜ- ਸੁਣੇ ਸਰਕਾਰ, ਕਲਾਕਾਰਾਂ ਵਲੋਂ ਆਪਣੇ ਘਰਾਂ 'ਚ ਸ਼ਾਜ ਰੱਖਕੇ ਕੀਤਾ ਰੋਸ ਪ੍ਰਦਸ਼ਨ
ਕਾਰਪੋਰੇਟ ਘਰਾਣਿਆਂ ਲਈ ਕੇਂਦਰ ਸਰਕਾਰ ਖੇਤੀ ਅਰਥਚਾਰੇ ਨੂੰ ਝਪਟਣ ਦੀ ਤਿਆਰੀ 'ਚ -ਬੁਰਜ਼ਗਿੱਲ/ਜਗਮੋਹਨ/
ਮਹਿੰਦਰਾ ਦੇ ਬਾਜਵਾ ਨੂੰ ਸਲਾਹ: ਮੁੱਖ ਮੰਤਰੀ ਨੂੰ ਲਿਖੀ ਚਿੱਠੀ ਚ ਮੁੱਖ ਮੰਤਰੀ ਨੂੰ ਸੰਬੋਧਨ ਕੀਤਾ ਜਾਣਾ ਚਾਹੀਦਾ ਹੈ, ਨਾ ਕਿ ਮੀਡੀਆ ਨੂੰ