Follow us on
Friday, June 05, 2020
ਤਾਜਾ ਖਬਰਾਂ
ਹਰਿਆਣਾ ਦੇ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹੱੜ ਕੰਟਰੋਲ ਦੀ ਚੱਲ ਰਹੀ ਵੱਖ-ਵੱਖ ਥੋੜੇ ਸਮੇਂ ਦੀਆਂ ਯੋਜਨਾਵਾਂ 'ਤੇ ਕੰਮ ਤੇਜ ਕਰਨ ਦੇ ਨਿਰਦੇਸ਼ ਦਿੱਤੇਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਗਿਆ: ਸੋਨੀਸਹਿਕਾਰਤਾ ਮੰਤਰੀ ਨੇ ਜ਼ਮੀਨੀ ਹਕੀਕਤਾਂ ਜਾਣਨ ਲਈ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਕਬੀਰ ਜੈਯੰਤੀ 'ਤੇ ਸੂਬਾ ਵਾਸੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂਮਿਸ਼ਨ ਫਤਿਹ , ਡਿਪਟੀ ਕਮਿਸ਼ਨਰ ਨੇ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਅਚਨਚੇਤ ਚੈਕਿੰਗ ਕੀਤੀਪੰਜਾਬ ਸਰਕਾਰ ਪੁਲੀਸ ਰਾਹੀਂ ਛਾਪੇ ਮਰਵਾ ਕੇ ਸਿੱਖ ਕੌਮ ਨੂੰ ਜ਼ਲੀਲ ਕਰ ਰਹੀ ਹੈ - ਜਸਕਰਨ ਸਿੰਘ ਕਾਹਨ ਸਿੰਘ ਵਾਲਾ ਟਰਾਂਸਪੋਰਟ ਮਾਫੀਆ ਖਿਲਾਫ ਕੈਪਟਨ ਦਾ ਐਕਸ਼ਨ, ਚੁਫੇਰਿਓਂ ਵਿਰੋਧ ਮਗਰੋਂ ਵੱਡਾ ਫੈਸਲਾਪੰਜਾਬ ਦੀਆਂ 59 ਸੀਟਾਂ 'ਤੇ ਵਿਧਾਨਸਭਾ ਚੋਣ ਲੜੇਗੀ ਭਾਜਪਾ, ਅਕਾਲੀ ਦਲ ਨੂੰ ਦਰਕਿਨਾਰ ਕਰਨ ਦੀ ਤਿਆਰੀ
ਪੰਜਾਬ

ਸਿੱਖਿਆ ਵਿਭਾਗ ਪੰਜਾਬ ਵੱਲੋਂ ‘ਮਸ਼ਾਲ' ਪ੍ਰਾਜੈਕਟ ਅਧੀਨ ਅਧਿਆਪਕਾਂ ਦੀ ਗਾਈਡੈਂਸ ਅਤੇ ਕਾਊਂਸਲਿੰਗ ਸਿਖਲਾਈ ਵਰਕਸ਼ਾਪ

ਕੌਮੀ ਮਾਰਗ ਬਿਊਰੋ | September 18, 2019 08:44 PM
ਸਿੱਖਿਆ ਵਿਭਾਗ ਪੰਜਾਬ ਵੱਲੋਂ ‘ਮਸ਼ਾਲ' ਪ੍ਰਾਜੈਕਟ ਅਧੀਨ ਅਧਿਆਪਕਾਂ ਦੀ ਗਾਈਡੈਂਸ ਅਤੇ ਕਾਊਂਸਲਿੰਗ ਸਿਖਲਾਈ ਵਰਕਸ਼ਾਪ


ਐਸ.ਏ.ਐਸ.ਨਗਰ  ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਅਧੀਨ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਆਪਕਾਂ ਨੂੰ ‘ਮਸ਼ਾਲ' ਪ੍ਰਾਜੈਕਟ ਗਾਈਡੈਂਸ ਅਤੇ ਕਾਊਂਸਲਿੰਗ ਸੰਬੰਧੀ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ -32 ਚੰਡੀਗੜ੍ਹ ਵਿਖੇ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਦਾ ਉਦੇਸ਼ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਮਜ਼ਬੂਤ ਕਰਨ ਲਈ ਉਹਨਾਂ ਨੂੰ ਮਨੋਵਿਗਿਆਨਕ ਸਹਾਇਤਾ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਹਰ ਮੁਸ਼ਕਲ ਨੂੰ ਸਰ ਕਰਦੇ ਹੋਏ ਆਪਣੀਆਂ ਮੰਜ਼ਿਲਾਂ ਦੀ ਪ੍ਰਾਪਤੀ ਲਈ ਸਹੀ ਸੇਧ ਪ੍ਰਾਪਤ ਕਰ ਸਕਣ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਅਧਿਆਪਕ ਸਿਖਲਾਈ ਪ੍ਰਾਪਤ ਕਰਕੇ ਆਪਣੇ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਸਿੱਖਿਅਤ ਕਰਨਗੇ। ਬੁਲਾਰੇ ਅਨੁਸਾਰ ਹਰ ਸਕੂਲ ਦੇ ਇੱਕ ਅਧਿਆਪਕ ਨੂੰ ਗਾਈਡੈਂਸ ਅਤੇ ਕਾਊਂਸਲਿੰਗ ਲਈ ਟਰੇਂਡ ਕੀਤਾ ਜਾਵੇਗਾ।
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਉਚੇਚੇ ਤੌਰ ਤੇ ਇਹਨਾਂ ਅਧਿਆਪਕਾਂ ਦੀ ਹੌਂਸਲਾ ਅਫਜ਼ਾਈ ਲਈ ਪਹੁੰਚੇ ਅਤੇ ਉਨ੍ਹਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਨੂੰ ਪ੍ਰੇਰਿਆ।
ਇਸ ਮੌਕੇ ਜਯੋਤੀ ਸੋਨੀ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਗਾਈਡੈਂਸ ਅਤੇ ਕਾਊਂਸਲਿੰਗ ਨੇ ਦੱਸਿਆ ਕਿ 'ਮਸ਼ਾਲ' ਪ੍ਰਾਜੈਕਟ ਅਧੀਨ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਆਪਕਾਂ ਨੂੰ ਇਹ ਸਿਖਲਾਈ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ 11 ਜ਼ਿਲ੍ਹਿਆਂ ਦੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਜ਼ਿਲ੍ਹਾ ਪਟਿਆਲਾ ਦੇ ਲੱਗਭੱਗ 40 ਅਧਿਆਪਕਾਂ ਨੂੰ ਦਿੱਤੀ ਜਾ ਰਹੀ ਸਿਖਲਾਈ ਦਾ ਅੱਜ ਪਹਿਲਾ ਦਿਨ ਹੈ। ਉਹਨਾਂ ਕਿਹਾ ਕਿ ਪਹਿਲਾਂ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ ਇਹ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਬਾਅਦ ਹਾਈ ਅਤੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਅਤ ਕੀਤਾ ਜਾਵੇਗਾ।
ਇਸ ਮੌਕੇ ਮੈਡਮ ਰਣਜੀਤ ਪਵਾਰ ਚੇਅਰਮੈਨ ਨਿਸ਼ਾਨ ਐਜੂਕੇਸ਼ਨ ਟਰੱਸਟ ਅਤੇ ਹਰਦੀਪ ਸਿੰਘ ਨੇ ਗਾਈਡੈਂਸ ਅਤੇ ਕਾਊਂਸਲਿੰਗ ਲਈ ਵਰਤੀਆਂ ਜਾਣ ਵਾਲੀਆਂ ਮੁੱਢਲੀਆਂ ਧਾਰਨਾਵਾਂ ਸੰਬੰਧੀ ਅਧਿਆਪਕਾਂ ਨੂੰ ਸਿੱਖਿਅਤ ਕੀਤਾ।

--
-
-
-
-
Have something to say? Post your comment
ਹੋਰ ਪੰਜਾਬ ਖ਼ਬਰਾਂ
ਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਗਿਆ: ਸੋਨੀ
ਸਹਿਕਾਰਤਾ ਮੰਤਰੀ ਨੇ ਜ਼ਮੀਨੀ ਹਕੀਕਤਾਂ ਜਾਣਨ ਲਈ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮਿਸ਼ਨ ਫਤਿਹ , ਡਿਪਟੀ ਕਮਿਸ਼ਨਰ ਨੇ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਅਚਨਚੇਤ ਚੈਕਿੰਗ ਕੀਤੀ
ਪੰਜਾਬ ਸਰਕਾਰ ਪੁਲੀਸ ਰਾਹੀਂ ਛਾਪੇ ਮਰਵਾ ਕੇ ਸਿੱਖ ਕੌਮ ਨੂੰ ਜ਼ਲੀਲ ਕਰ ਰਹੀ ਹੈ - ਜਸਕਰਨ ਸਿੰਘ ਕਾਹਨ ਸਿੰਘ ਵਾਲਾ
ਟਰਾਂਸਪੋਰਟ ਮਾਫੀਆ ਖਿਲਾਫ ਕੈਪਟਨ ਦਾ ਐਕਸ਼ਨ, ਚੁਫੇਰਿਓਂ ਵਿਰੋਧ ਮਗਰੋਂ ਵੱਡਾ ਫੈਸਲਾ
ਪੰਜਾਬ ਦੀਆਂ 59 ਸੀਟਾਂ 'ਤੇ ਵਿਧਾਨਸਭਾ ਚੋਣ ਲੜੇਗੀ ਭਾਜਪਾ, ਅਕਾਲੀ ਦਲ ਨੂੰ ਦਰਕਿਨਾਰ ਕਰਨ ਦੀ ਤਿਆਰੀ
ਪੰਜਾਬੀ ਗਾਇਕ ਅਵੀ ਸ਼ੇਰਗਿੱਲ ਦਾ ਪੰਜਾਬੀ ਗੀਤ 'ਖਲਨਾਇਕ' ਕੀਤਾ ਰਲੀਜ਼
ਸੁੰਨੇ ਸ਼ਾਜ- ਸੁਣੇ ਸਰਕਾਰ, ਕਲਾਕਾਰਾਂ ਵਲੋਂ ਆਪਣੇ ਘਰਾਂ 'ਚ ਸ਼ਾਜ ਰੱਖਕੇ ਕੀਤਾ ਰੋਸ ਪ੍ਰਦਸ਼ਨ
ਕਾਰਪੋਰੇਟ ਘਰਾਣਿਆਂ ਲਈ ਕੇਂਦਰ ਸਰਕਾਰ ਖੇਤੀ ਅਰਥਚਾਰੇ ਨੂੰ ਝਪਟਣ ਦੀ ਤਿਆਰੀ 'ਚ -ਬੁਰਜ਼ਗਿੱਲ/ਜਗਮੋਹਨ/
ਮਹਿੰਦਰਾ ਦੇ ਬਾਜਵਾ ਨੂੰ ਸਲਾਹ: ਮੁੱਖ ਮੰਤਰੀ ਨੂੰ ਲਿਖੀ ਚਿੱਠੀ ਚ ਮੁੱਖ ਮੰਤਰੀ ਨੂੰ ਸੰਬੋਧਨ ਕੀਤਾ ਜਾਣਾ ਚਾਹੀਦਾ ਹੈ, ਨਾ ਕਿ ਮੀਡੀਆ ਨੂੰ