Thursday, October 17, 2019
Follow us on
ਤਾਜਾ ਖਬਰਾਂ
2090896 ਮੀਟਰਕ ਟਨ ਝੋਨੇ ਦੀ ਹੋਈ ਖਰੀਦ ਪੇਂਡੂ ਖੇਤਰ ਵਿੱਚ ਪੈਂਦੇ ਸਮੂਹ ਸਕੂਲਾਂ ਦੇ ਵਿਦਿਆਰਥੀ 18 ਅਕਤੂਬਰ ਨੂੰ ਸਵੇਰੇ 9 ਤੋਂ 10 ਵਜੇ ਤੱਕ ਕੱਢਣਗੇ ਜਾਗਰੂਕ ਮਾਰਚ: ਕਾਹਨ ਸਿੰਘ ਪੰਨੂੰਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆਮਿਸ਼ਨ ਸ਼ਤ-ਪ੍ਰਤੀਸ਼ਤ' ਨੂੰ ਅਧਿਆਪਕਾਂ ਅਤੇ ਸਕੂਲ ਮੁਖੀਆਂ ਵੱਲੋਂ ਤਵੱਜੋਂ ਦਿੱਤਾ ਜਾਣਾ ਸਲਾਹੁਣਯੋਗ- ਸਿੱਖਿਆ ਸਕੱਤਰਬਾਦਲ ਪਰਿਵਾਰ ਅਕਾਲ ਤਖਤ ਸਾਹਿਬ ਨੂੰ ਵਰਤ ਕੇ ਪੰਜਾਬ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿੱਚ: ਚੰਨੀਕੇਂਦਰ ਸਰਕਾਰ ਮੁਰਗੀ ਪਾਲਣ ਦੇ ਕਿੱਤੇ ਨੂੰ ਹੁਲਾਰਾ ਦੇਣ ਲਈ ਮੁਲਕ ਦੇ ਧਾਰਮਿਕ ਖਾਸ ਕਰ ਕੇ ਹਿੰਦੂ ਧਰਮ ਦੇ ਆਗੂਆਂ ਤੋਂ ਅੰਡੇ ਦੇ ਸਾਕਾਹਾਰੀ ਭੋਜਨ ਹੋਣ ਬਾਰੇ ਪ੍ਰਚਾਰ ਕਰਾਵੇ: ਤ੍ਰਿਪਤ ਬਾਜਵਾਹਰਿਆਣਾ ਪੁਲਿਸ ਪਿੰਡ ਦੇਸੂ ਜੋਧਾ ਵਿੱਚ ਪੰਜਾਬ ਪੁਲਿਸ ਦੀ ਟੀਮ ਨਾਲ ਹੋਈ ਕੁੱਟਮਾਰ ਦੀ ਤਫਤੀਸ਼ ਕਰੇਗੀਮੰਡੀਆਂ ਅਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਤੋਂ ਭੱਜ ਨਹੀਂ ਸਕਦੀ ਸਰਕਾਰ-ਹਰਪਾਲ ਸਿੰਘ ਚੀਮਾ
 
ਪੰਜਾਬ

ਮੰਡੀਆਂ ਅਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਤੋਂ ਭੱਜ ਨਹੀਂ ਸਕਦੀ ਸਰਕਾਰ-ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | October 09, 2019 05:57 PM
ਮੰਡੀਆਂ ਅਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਤੋਂ ਭੱਜ ਨਹੀਂ ਸਕਦੀ ਸਰਕਾਰ-ਹਰਪਾਲ ਸਿੰਘ ਚੀਮਾ

 


ਚੰਡੀਗੜ੍ਹ, 
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਅਤੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਅਤੇ ਖ਼ੁਰਾਕ ਸਪਲਾਈ ਵਿਭਾਗ 'ਚ ਉੱਪਰ ਤੋਂ ਹੇਠਾਂ ਤੱਕ ਫੈਲੇ ਭ੍ਰਿਸ਼ਟਾਚਾਰ ਨੂੰ ਮੰਡੀਆਂ 'ਚ ਕਿਸਾਨਾਂ ਦੀ ਖੱਜਲ-ਖ਼ੁਆਰੀ ਅਤੇ ਸ਼ੈਲਰ ਮਾਲਕਾਂ ਦੇ ਰੋਸ ਦਾ ਮੁੱਖ ਕਾਰਨ ਦੱਸਿਆ ਹੈ।
'ਆਪ' ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਵਪਾਰ ਵਿੰਗ ਦੀ ਪ੍ਰਧਾਨ ਅਤੇ ਨਿਊ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੀ ਐਡਹਾਕ ਪ੍ਰਧਾਨ ਸ੍ਰੀਮਤੀ ਨੀਨਾ ਮਿੱਤਲ ਨੇ ਕਿਹਾ ਕਿ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਈ ਨੂੰ ਅਜੇ 10 ਦਿਨ ਵੀ ਪੂਰੇ ਨਹੀਂ ਹੋਏ ਪਰੰਤੂ ਮੰਡੀਆਂ 'ਚ ਕਿਸਾਨਾਂ ਦੀ ਪਰੇਸ਼ਾਨੀ ਦਿਨ-ਪ੍ਰਤੀ ਦਿਨ ਵਧਦੀ ਜਾ ਰਹੀ ਹੈ, ਜੇਕਰ ਪੰਜਾਬ ਅਤੇ ਕੇਂਦਰ ਸਰਕਾਰ ਨੇ ਸੂਬੇ ਭਰ ਦੇ 4000 ਸ਼ੈਲਰ ਮਾਲਕਾਂ ਨੂੰ ਦਰਪੇਸ਼ ਦਿੱਕਤਾਂ ਦਾ ਹੱਲ ਨਾ ਕੀਤਾ ਤਾਂ ਨਾ ਕੇਵਲ ਕਿਸਾਨਾਂ, ਸਗੋਂ ਟਰਾਂਸਪੋਰਟਰਾਂ, ਲੇਬਰ, ਆੜ੍ਹਤੀਆਂ ਸਮੇਤ ਸ਼ੈਲਰ ਮਾਲਕਾਂ ਦੀਆਂ ਵਪਾਰਕ ਪਰੇਸ਼ਾਨੀਆਂ ਹੋਰ ਵਧਣਗੀਆਂ ਕਿਉਂਕਿ ਸੂਬਾ ਸਰਕਾਰ ਦੀ ਨਵੀਂ ਕਸਟਮ ਮਿਲਿੰਗ ਨੀਤੀ ਨੂੰ ਸ਼ੈਲਰ ਉਦਯੋਗ ਸਹਿਣ ਕਰਨ ਦੀ ਸਮਰੱਥਾ 'ਚ ਨਹੀਂ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੰਜ ਲੱਗ ਰਿਹਾ ਕਿ ਸਰਕਾਰ ਸਮੱਸਿਆਵਾਂ ਦਾ ਹੱਲ ਕਰਨ ਦੀ ਥਾਂ ਭੱਜ ਰਹੀ ਹੈ, ਪਰੰਤੂ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਆਪਣੀ ਬੁਨਿਆਦੀ ਜ਼ਿੰਮੇਵਾਰੀ ਤੋਂ ਭੱਜਣ ਨਹੀਂ ਦਿੱਤਾ ਜਾਵੇਗਾ। ਚੀਮਾ ਨੇ ਮੰਗ ਕੀਤੀ ਕਿ ਝੋਨੇ ਦੇ ਸੀਜ਼ਨ ਅਤੇ ਇਸ ਕੜੀ 'ਚ ਕਿਸਾਨਾਂ ਸਮੇਤ ਸ਼ਾਮਲ ਸਾਰੇ ਵਪਾਰੀਆਂ-ਕਾਰੋਬਾਰੀਆਂ, ਟਰਾਂਸਪੋਰਟਰਾਂ ਅਤੇ ਦਿਹਾੜੀਦਾਰਾਂ ਨੂੰ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਰਕਾਰ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਤੁਰੰਤ ਬੁਲਾਏ ਤਾਂ ਕਿ ਹਰੇਕ ਸਮੱਸਿਆ ਜਾ ਸ਼ਿਕਾਇਤ 'ਤੇ ਵਿਸਥਾਰ ਸਹਿਤ ਬਹਿਸ ਕਰਕੇ ਉਸਦਾ ਤੁਰੰਤ ਹੱਲ ਕੱਢਿਆ ਜਾ ਸਕੇ। ਚੀਮਾ ਨੇ ਕਿਹਾ ਕਿ ਜੇਕਰ ਦਿੱਲੀ ਦੀ ਕੇਜਰੀਵਾਲ ਸਰਕਾਰ ਇਸ ਤਰ੍ਹਾਂ ਦੀ ਕਿਸੇ ਵੀ ਦਿੱਕਤ ਜਾਂ ਪਰੇਸ਼ਾਨੀ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਉਸਦਾ ਤੁਰੰਤ ਹੱਲ ਕਰ ਸਕਦੀ ਹੈ ਤਾਂ ਕੈਪਟਨ ਸਰਕਾਰ ਅਜਿਹਾ ਕਿਉਂ ਨਹੀਂ ਕਰ ਸਕਦੀ?
ਨੀਨਾ ਮਿੱਤਲ ਨੇ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਸ਼ੈਲਰ ਮਾਲਕਾਂ ਦੇ ਰੋਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸੇ ਜਾਣ 'ਤੇ ਮੰਤਰੀ ਆਸ਼ੂ ਦੀ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ਕੀਤੀ। ਨੀਨਾ ਮਿੱਤਲ ਨੇ ਕਿਹਾ ਕਿ ਸ਼ੈਲਰ ਮਾਲਕਾਂ ਅਤੇ ਮੰਡੀਆਂ 'ਚ ਕਿਸਾਨਾਂ ਨੂੰ ਹੋ ਰਹੀਆਂ ਪਰੇਸ਼ਾਨੀਆਂ ਦਾ ਅਸਲ ਕਾਰਨ ਸਰਕਾਰਾਂ ਦੀਆਂ ਮਾਰੂ ਨੀਤੀਆਂ ਅਤੇ ਉੱਪਰ ਤੋਂ ਹੇਠਾਂ ਤੱਕ ਫੈਲਿਆ ਭ੍ਰਿਸ਼ਟਾਚਾਰ ਹੈ। ਇਸ ਲਈ ਮੰਤਰੀ ਅਤੇ ਉਸ ਦੇ 'ਚਹੇਤੇ' ਅਧਿਕਾਰੀਆਂ ਨੂੰ ਤਲਖ਼ ਹਕੀਕਤਾਂ ਦਾ ਸਾਹਮਣਾ ਕਰਕੇ ਇਨ੍ਹਾਂ ਦਾ ਹੱਲ ਕੱਢਣ ਲਈ ਗੰਭੀਰ ਹੋਣਾ ਚਾਹੀਦਾ ਹੈ।

Have something to say? Post your comment
 
ਹੋਰ ਪੰਜਾਬ ਖ਼ਬਰਾਂ
2090896 ਮੀਟਰਕ ਟਨ ਝੋਨੇ ਦੀ ਹੋਈ ਖਰੀਦ
ਪੇਂਡੂ ਖੇਤਰ ਵਿੱਚ ਪੈਂਦੇ ਸਮੂਹ ਸਕੂਲਾਂ ਦੇ ਵਿਦਿਆਰਥੀ 18 ਅਕਤੂਬਰ ਨੂੰ ਸਵੇਰੇ 9 ਤੋਂ 10 ਵਜੇ ਤੱਕ ਕੱਢਣਗੇ ਜਾਗਰੂਕ ਮਾਰਚ: ਕਾਹਨ ਸਿੰਘ ਪੰਨੂੰ
ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਮਿਸ਼ਨ ਸ਼ਤ-ਪ੍ਰਤੀਸ਼ਤ' ਨੂੰ ਅਧਿਆਪਕਾਂ ਅਤੇ ਸਕੂਲ ਮੁਖੀਆਂ ਵੱਲੋਂ ਤਵੱਜੋਂ ਦਿੱਤਾ ਜਾਣਾ ਸਲਾਹੁਣਯੋਗ- ਸਿੱਖਿਆ ਸਕੱਤਰ
ਬਾਦਲ ਪਰਿਵਾਰ ਅਕਾਲ ਤਖਤ ਸਾਹਿਬ ਨੂੰ ਵਰਤ ਕੇ ਪੰਜਾਬ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿੱਚ: ਚੰਨੀ
ਕੇਂਦਰ ਸਰਕਾਰ ਮੁਰਗੀ ਪਾਲਣ ਦੇ ਕਿੱਤੇ ਨੂੰ ਹੁਲਾਰਾ ਦੇਣ ਲਈ ਮੁਲਕ ਦੇ ਧਾਰਮਿਕ ਖਾਸ ਕਰ ਕੇ ਹਿੰਦੂ ਧਰਮ ਦੇ ਆਗੂਆਂ ਤੋਂ ਅੰਡੇ ਦੇ ਸਾਕਾਹਾਰੀ ਭੋਜਨ ਹੋਣ ਬਾਰੇ ਪ੍ਰਚਾਰ ਕਰਾਵੇ: ਤ੍ਰਿਪਤ ਬਾਜਵਾ
ਹਰਿਆਣਾ ਪੁਲਿਸ ਪਿੰਡ ਦੇਸੂ ਜੋਧਾ ਵਿੱਚ ਪੰਜਾਬ ਪੁਲਿਸ ਦੀ ਟੀਮ ਨਾਲ ਹੋਈ ਕੁੱਟਮਾਰ ਦੀ ਤਫਤੀਸ਼ ਕਰੇਗੀ
ਪੰਜਾਬ ਸਰਕਾਰ ਪਰਾਲੀ ਨੂੰ ਅੱਗ ਲਾਉਣ ਵਾਲੇ ਮੁਲਾਜ਼ਮਾਂ ਵਿਰੁੱਧ ਕਰੇਗੀ ਅਨੁਸ਼ਾਸਨੀ ਕਾਰਵਾਈ
ਰਾਣਾ ਕੇ.ਪੀ. ਸਿੰਘ ਵਲੋਂ ਪੰਜਾਬ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਕੇਂਦਰ ਸਰਕਾਰ ਦੇ ਕਣਕ ਦੇ ਭਾਅ ਵਿੱਚ ਕੀਤੇ 85 ਰੁਪਏ ਦਾ ਵਾਧਾ ਰੱਦ