Thursday, October 17, 2019
Follow us on
ਤਾਜਾ ਖਬਰਾਂ
2090896 ਮੀਟਰਕ ਟਨ ਝੋਨੇ ਦੀ ਹੋਈ ਖਰੀਦ ਪੇਂਡੂ ਖੇਤਰ ਵਿੱਚ ਪੈਂਦੇ ਸਮੂਹ ਸਕੂਲਾਂ ਦੇ ਵਿਦਿਆਰਥੀ 18 ਅਕਤੂਬਰ ਨੂੰ ਸਵੇਰੇ 9 ਤੋਂ 10 ਵਜੇ ਤੱਕ ਕੱਢਣਗੇ ਜਾਗਰੂਕ ਮਾਰਚ: ਕਾਹਨ ਸਿੰਘ ਪੰਨੂੰਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆਮਿਸ਼ਨ ਸ਼ਤ-ਪ੍ਰਤੀਸ਼ਤ' ਨੂੰ ਅਧਿਆਪਕਾਂ ਅਤੇ ਸਕੂਲ ਮੁਖੀਆਂ ਵੱਲੋਂ ਤਵੱਜੋਂ ਦਿੱਤਾ ਜਾਣਾ ਸਲਾਹੁਣਯੋਗ- ਸਿੱਖਿਆ ਸਕੱਤਰਬਾਦਲ ਪਰਿਵਾਰ ਅਕਾਲ ਤਖਤ ਸਾਹਿਬ ਨੂੰ ਵਰਤ ਕੇ ਪੰਜਾਬ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿੱਚ: ਚੰਨੀਕੇਂਦਰ ਸਰਕਾਰ ਮੁਰਗੀ ਪਾਲਣ ਦੇ ਕਿੱਤੇ ਨੂੰ ਹੁਲਾਰਾ ਦੇਣ ਲਈ ਮੁਲਕ ਦੇ ਧਾਰਮਿਕ ਖਾਸ ਕਰ ਕੇ ਹਿੰਦੂ ਧਰਮ ਦੇ ਆਗੂਆਂ ਤੋਂ ਅੰਡੇ ਦੇ ਸਾਕਾਹਾਰੀ ਭੋਜਨ ਹੋਣ ਬਾਰੇ ਪ੍ਰਚਾਰ ਕਰਾਵੇ: ਤ੍ਰਿਪਤ ਬਾਜਵਾਹਰਿਆਣਾ ਪੁਲਿਸ ਪਿੰਡ ਦੇਸੂ ਜੋਧਾ ਵਿੱਚ ਪੰਜਾਬ ਪੁਲਿਸ ਦੀ ਟੀਮ ਨਾਲ ਹੋਈ ਕੁੱਟਮਾਰ ਦੀ ਤਫਤੀਸ਼ ਕਰੇਗੀਮੰਡੀਆਂ ਅਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਤੋਂ ਭੱਜ ਨਹੀਂ ਸਕਦੀ ਸਰਕਾਰ-ਹਰਪਾਲ ਸਿੰਘ ਚੀਮਾ
 
ਪੰਜਾਬ

ਹਰਿਆਣਾ ਪੁਲਿਸ ਪਿੰਡ ਦੇਸੂ ਜੋਧਾ ਵਿੱਚ ਪੰਜਾਬ ਪੁਲਿਸ ਦੀ ਟੀਮ ਨਾਲ ਹੋਈ ਕੁੱਟਮਾਰ ਦੀ ਤਫਤੀਸ਼ ਕਰੇਗੀ

ਕੌਮੀ ਮਾਰਗ ਬਿਊਰੋ/ਹਰੀਸ਼ ਚੰਦਰ ਬਾਗਾਵਾਲਾ | October 09, 2019 08:33 PM
ਹਰਿਆਣਾ ਪੁਲਿਸ ਪਿੰਡ ਦੇਸੂ ਜੋਧਾ ਵਿੱਚ ਪੰਜਾਬ ਪੁਲਿਸ ਦੀ ਟੀਮ ਨਾਲ ਹੋਈ ਕੁੱਟਮਾਰ ਦੀ ਤਫਤੀਸ਼ ਕਰੇਗੀ

 

 

ਚੰਡੀਗੜ੍ਹ: - ਹਰਿਆਣਾ ਦੇ ਪਿੰਡ ਦੇਸੂਜੋਧਾ ਵਿੱਚ ਬੁੱਧਵਾਰ ਨੂੰ ਨਸ਼ਾ ਤਸਕਰਾਂ ਵੱਲੋਂ ਪੁਲਿਸ ਦੀ ਕੁੱਟਮਾਰ ਕੀਤੀ ਗਈ ਜਿਸ ਦੀ ਵੀਡੀਓ ਕਾਫੀ ਵਾਇਰਲ ਹੋਈ ਹੈ। ਪੰਜਾਬ ਪੁਲਿਸ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਕਾਬੂ ਕੀਤਾ ਗਏ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਹਰਿਆਣਾ ਵਿੱਚ ਇੱਕ ਹੋਰ ਨਸ਼ਾ ਤਸਕਰ ਦੀ ਗ੍ਰਿਫ਼ਤਾਰੀ ਲਈ ਛਾਪਾ ਮਾਰਨ ਗਏ ਸੀ ਪਰ ਲੋਕਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਉੱਧਰ ਹਰਿਆਣਾ ਪੁਲਿਸ ਨੇ ਹੁਣ ਇਸ ਵਾਰਦਾਤ ਬਾਰੇ ਪੰਜਾਬ ਪੁਲਿਸ 'ਤੇ ਗੰਭੀਰ ਇਲਜ਼ਾਮ ਲਾਏ ਹਨ।

ਹਰਿਆਣਾ ਪੁਲਿਸ ਨੇ ਆਪਣੇ ਬਿਆਨ ਜ਼ਰੀਏ ਪੰਜਾਬ ਪੁਲਿਸ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਕਾਇਦੇ ਮੁਤਾਬਕ ਜੇ ਪੰਜਾਬ ਪੁਲਿਸ ਨੇ ਕੋਈ ਵੀ ਰੇਡ ਕਰਨੀ ਸੀ ਤਾਂ ਉਸ ਤੋਂ ਪਹਿਲਾਂ ਉਥੋਂ ਦੀ ਪੁਲਿਸ ਨੂੰ ਜਾਣਕਾਰੀ ਦੇਣਾ ਜ਼ਰੂਰੀ ਹੁੰਦਾ ਹੈ। ਇਸ ਮਾਮਲੇ ਵਿੱਚ ਸਿਰਸਾ ਦੀ ਪੁਲਿਸ ਨੂੰ ਇਸ ਰੇਡ ਬਾਰੇ ਕੋਈ ਵੀ ਜਾਣਕਾਰੀ ਨਹੀਂ ਸੀ। ਹਰਿਆਣਾ ਪੁਲਿਸ ਨੇ ਇਸ ਵਿੱਚ ਬਠਿੰਡਾ ਪੁਲਿਸ ਦੀ ਗਲਤੀ ਦੱਸੀ ਤੇ ਕਿਹਾ ਕਿ ਇਹ ਮਾਮਲਾ ਉੱਪਰਲੇ ਲੈਵਲ ਤੱਕ ਪਹੁੰਚਾਇਆ ਜਾਏਗਾ।

ਉਂਝ, ਹਰਿਆਣਾ ਪੁਲਿਸ ਸਿਰਸਾ ਦੇ ਪਿੰਡ ਦੇਸੂ ਜੋਧਾ ਵਿੱਚ ਪੰਜਾਬ ਪੁਲਿਸ ਦੀ ਟੀਮ ਨਾਲ ਹੋਈ ਕੁੱਟਮਾਰ ਦੀ ਤਫਤੀਸ਼ ਕਰੇਗੀ। ਹਰਿਆਣਾ ਪੁਲਿਸ ਨੇ ਕਿਹਾ ਹੈ ਕਿ ਨਸ਼ਾ ਤਸਕਰੀ ਮਾਮਲੇ ਵਿੱਚ ਪਿੰਡ ਦੇਸੂ ਜੋਧਾ ਸਿਰਸਾ 'ਚ ਰੇਡ ਕਰਨ ਦੇ ਮਾਮਲੇ ਦੌਰਾਨ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨਾਲ ਹੋਈ ਕੁੱਟਮਾਰ ਦੀ ਹਰਿਆਣਾ ਪੁਲਿਸ ਤਹਿ ਤੱਕ ਤਫਤੀਸ਼ ਕਰੇਗੀ।

ਹਰਿਆਣਾ ਪੁਲਿਸ ਨੇ ਕਿਹਾ ਕਿ ਜਿਵੇਂ ਹੀ ਹਰਿਆਣਾ ਪੁਲਿਸ ਕੋਲ ਵਾਰਦਾਤ ਦੀ ਜਾਣਕਾਰੀ ਪਹੁੰਚੀ, ਡੱਬਵਾਲੀ ਸਦਰ ਪੁਲਿਸ ਸਟੇਸ਼ਨ ਦੇ ਪੁਲਿਸ ਕਰਮੀ ਮੌਕੇ 'ਤੇ ਪਹੁੰਚੇ ਤੇ ਹਾਲਾਤ ਨੂੰ ਕਾਬੂ ਕੀਤਾ। ਜ਼ਖ਼ਮੀ ਹੋਏ ਪੰਜਾਬ ਪੁਲਿਸ ਦੇ ਕਰਮਚਾਰੀਆਂ ਨੂੰ ਨੇੜਲੇ ਹਸਪਤਾਲ ਵਿੱਚ ਪਹੁੰਚਾਇਆ ਗਿਆ।

Have something to say? Post your comment
 
ਹੋਰ ਪੰਜਾਬ ਖ਼ਬਰਾਂ
2090896 ਮੀਟਰਕ ਟਨ ਝੋਨੇ ਦੀ ਹੋਈ ਖਰੀਦ
ਪੇਂਡੂ ਖੇਤਰ ਵਿੱਚ ਪੈਂਦੇ ਸਮੂਹ ਸਕੂਲਾਂ ਦੇ ਵਿਦਿਆਰਥੀ 18 ਅਕਤੂਬਰ ਨੂੰ ਸਵੇਰੇ 9 ਤੋਂ 10 ਵਜੇ ਤੱਕ ਕੱਢਣਗੇ ਜਾਗਰੂਕ ਮਾਰਚ: ਕਾਹਨ ਸਿੰਘ ਪੰਨੂੰ
ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਮਿਸ਼ਨ ਸ਼ਤ-ਪ੍ਰਤੀਸ਼ਤ' ਨੂੰ ਅਧਿਆਪਕਾਂ ਅਤੇ ਸਕੂਲ ਮੁਖੀਆਂ ਵੱਲੋਂ ਤਵੱਜੋਂ ਦਿੱਤਾ ਜਾਣਾ ਸਲਾਹੁਣਯੋਗ- ਸਿੱਖਿਆ ਸਕੱਤਰ
ਬਾਦਲ ਪਰਿਵਾਰ ਅਕਾਲ ਤਖਤ ਸਾਹਿਬ ਨੂੰ ਵਰਤ ਕੇ ਪੰਜਾਬ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿੱਚ: ਚੰਨੀ
ਕੇਂਦਰ ਸਰਕਾਰ ਮੁਰਗੀ ਪਾਲਣ ਦੇ ਕਿੱਤੇ ਨੂੰ ਹੁਲਾਰਾ ਦੇਣ ਲਈ ਮੁਲਕ ਦੇ ਧਾਰਮਿਕ ਖਾਸ ਕਰ ਕੇ ਹਿੰਦੂ ਧਰਮ ਦੇ ਆਗੂਆਂ ਤੋਂ ਅੰਡੇ ਦੇ ਸਾਕਾਹਾਰੀ ਭੋਜਨ ਹੋਣ ਬਾਰੇ ਪ੍ਰਚਾਰ ਕਰਾਵੇ: ਤ੍ਰਿਪਤ ਬਾਜਵਾ
ਮੰਡੀਆਂ ਅਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਤੋਂ ਭੱਜ ਨਹੀਂ ਸਕਦੀ ਸਰਕਾਰ-ਹਰਪਾਲ ਸਿੰਘ ਚੀਮਾ
ਪੰਜਾਬ ਸਰਕਾਰ ਪਰਾਲੀ ਨੂੰ ਅੱਗ ਲਾਉਣ ਵਾਲੇ ਮੁਲਾਜ਼ਮਾਂ ਵਿਰੁੱਧ ਕਰੇਗੀ ਅਨੁਸ਼ਾਸਨੀ ਕਾਰਵਾਈ
ਰਾਣਾ ਕੇ.ਪੀ. ਸਿੰਘ ਵਲੋਂ ਪੰਜਾਬ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਕੇਂਦਰ ਸਰਕਾਰ ਦੇ ਕਣਕ ਦੇ ਭਾਅ ਵਿੱਚ ਕੀਤੇ 85 ਰੁਪਏ ਦਾ ਵਾਧਾ ਰੱਦ