Wednesday, January 17, 2018
Follow us on
ਤਾਜਾ ਖਬਰਾਂ
ਡਾ. ਅਜੀਤ ਕੰਵਲ ਸਿੰਘ ਹਮਦਰਦ ਦੇ ਕਾਵਿ ਚਿੱਤਰਾਂ ਦੀ ਇਥੇ ਕਲਾ ਭਵਨ ਵਿਖੇ ਲੱਗੀ ਤਿੰਨ ਰੋਜ਼ਾ ਪ੍ਰਦਰਸ਼ਨੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਮੁਡ਼ ਲਿਖਿਆ ਪੱਤਰਵਿਜੀਲੈਂਸ ਮੁਖੀ ਨੇ ਮੁੱਖ ਸਕੱਤਰ ਨੂੰ ਮਹੱਤਵਪੂਰਨ ਵਿਜੀਲੈਂਸ ਕੇਸਾਂ ਸਮੇਤ ਸਿੰਚਾਈ ਘਪਲੇ ਦੀ ਜਾਂਚ ਬਾਰੇ ਕਰਵਾਇਆ ਜਾਣੂੰ ਨਸ਼ਾ ਤਸਕਰੀ ਦਾ ਦੋਸ਼ੀ ਕਾਂਗਰਸੀ ਵਿਧਾਇਕਾਂ ਨੂੰ ਆਪ 'ਚ ਆਉਣ ਦਾ ਸੱਦਾ ਦੇ ਰਿਹਾ ਹੈ: ਅਕਾਲੀ ਦਲਖਹਿਰਾ ਦੇ ਕੇਸ 'ਚ ਸਾਡੀ ਕੋਈ ਭੂਮਿਕਾ ਨਹੀਂ-ਕੈਪਟਨ ਅਮਰਿੰਦਰ ਸਿੰਘਕੈਪਟਨ ਅਮਰਿੰਦਰ ਵੱਲੋਂ ਗੋਸਾਈਂ ਕਤਲ ਕੇਸ ਦੀ ਪਡ਼ਤਾਲ ਕੌਮੀ ਜਾਂਚ ਏਜੰਸੀ ਨੂੰ ਸੌਂਪਣ ਦੀ ਅਪੀਲ ਸਵੀਕਾਰਕੈਪਟਨ ਅਮਰਿੰਦਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 484ਵੇਂ ਪ੍ਰਕਾਸ਼ ਪੁਰਬ ਦੀ ਵਧਾਈਅਮਰਿੰਦਰ ਮੰਤਰੀ ਮੰਡਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ਵ ਪੱਧਰੀ ਤਕਨੀਕੀ ਯੂਨੀਵਰਸਿਟੀ ਦੀ ਸਥਾਪਨਾ ਲਈ ਕੌਮਾਂਤਰੀ ਪੱਧਰ 'ਤੇ ਟੈਂਡਰ ਸੱਦਣ ਦੀ ਪ੍ਰਵਾਨਗੀ
 
ਪੰਜਾਬ

ਮੁੱਖ ਮੰਤਰੀ ਅਮਰਿੰਦਰ ਵੱਲੋਂ ਅਧਿਆਪਕ ਦਿਵਸ ਦੀ ਵਧਾਈ

ਦਵਿੰਦਰ ਸਿੰਘ ਕੋਹਲੀ | September 04, 2017 08:02 PM
ਮੁੱਖ ਮੰਤਰੀ ਅਮਰਿੰਦਰ  ਵੱਲੋਂ ਅਧਿਆਪਕ ਦਿਵਸ ਦੀ ਵਧਾਈ


ਚੰਡੀਗੜ੍ਹ, 
          ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਆਪਕਾਂ ਨੂੰ ਭਵਿੱਖ ਦੇ ਰਚਨਹਾਰੇ ਦੱਸਦਿਆਂ ਅਧਿਆਪਕ ਦਿਵਸ ਦੀ ਪੂਰਵ ਸੰਧਿਆਂ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਭਲਾਈ ਅਤੇ ਤਰੱਕੀ ਲਈ ਸੂਬੇ ਵਿੱਚ ਸੁਖਾਵਾਂ ਮਾਹੌਲ ਕਾਇਮ ਰੱਖਣ ਦਾ ਵਾਅਦਾ ਕੀਤਾ।
         ਕੈਪਟਨ ਅਮਰਿੰਦਰ ਸਿੰਘ ਨੇ ਇਸ ਪੇਸ਼ੇ ਨੂੰ ਦੁਨੀਆ ਵਿੱਚ ਉੱਤਮ ਪੇਸ਼ਾ ਦੱਸਦਿਆਂ ਅਧਿਆਪਕਾਂ ਨੂੰ ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ਮਹਾਨ ਸਿੱਖਿਆ ਸ਼ਾਸਤਰੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜਿਨ੍ਹਾਂ ਦੇ ਜਨਮ ਦਿਨ ਮੌਕੇ ਹਰੇਕ ਸਾਲ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ, ਵੱਲੋਂ ਦਰਸਾਏ ਰਾਹ 'ਤੇ ਚੱਲ ਕੇ ਭਵਿੱਖ ਦੀਆਂ ਪੀੜ੍ਹੀਆਂ ਲਈ ਪੂਰੇ ਯਤਨ ਕਰਨ ਦਾ ਸੱਦਾ ਦਿੱਤਾ ।
         ਇਸ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਬੱਚਿਆਂ ਖਾਸ ਕਰਕੇ ਲੋੜਵੰਦਾਂ ਲਈ ਚੰਗੀ ਸਿੱਖਿਆ ਦੇਣ ਦਾ ਬਿਹਤਰ ਮਾਹੌਲ ਸਿਰਜ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਪ੍ਰਣ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦੀ ਨੀਂਹ ਅਤੇ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਹੁੰਦੇ ਹਨ ਕਿਉਂਕਿ ਉਹ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਨਾਲ ਸਿੱਝਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਤਿਆਰ ਕਰਦੇ ਹਨ।
         ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਅਧਿਆਪਕ ਭਾਈਚਾਰੇ ਦੇ ਵਿਕਾਸ ਲਈ ਕਈ ਕਦਮ ਚੁੱਕਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਡਿਊਟੀ ਕਾਰਗਰ ਢੰਗ ਨਾਲ ਨਿਭਾਉਣ ਲਈ ਸਾਕਾਰਾਤਮਕ ਮਾਹੌਲ ਦਿੱਤਾ। ਉਨ੍ਹਾਂ ਕਿਹਾ ਅਧਿਆਪਕ ਭਾਈਚਾਰੇ ਦੀ ਭਲਾਈ ਲਈ ਸਰਕਾਰ ਦੇ ਯਤਨ ਜਾਰੀ ਰਹਿਣਗੇ।

Have something to say? Post your comment
 
ਹੋਰ ਪੰਜਾਬ ਖ਼ਬਰਾਂ
ਡਾ. ਅਜੀਤ ਕੰਵਲ ਸਿੰਘ ਹਮਦਰਦ ਦੇ ਕਾਵਿ ਚਿੱਤਰਾਂ ਦੀ ਇਥੇ ਕਲਾ ਭਵਨ ਵਿਖੇ ਲੱਗੀ ਤਿੰਨ ਰੋਜ਼ਾ ਪ੍ਰਦਰਸ਼ਨੀ
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਮੁਡ਼ ਲਿਖਿਆ ਪੱਤਰ
ਵਿਜੀਲੈਂਸ ਮੁਖੀ ਨੇ ਮੁੱਖ ਸਕੱਤਰ ਨੂੰ ਮਹੱਤਵਪੂਰਨ ਵਿਜੀਲੈਂਸ ਕੇਸਾਂ ਸਮੇਤ ਸਿੰਚਾਈ ਘਪਲੇ ਦੀ ਜਾਂਚ ਬਾਰੇ ਕਰਵਾਇਆ ਜਾਣੂੰ
ਨਸ਼ਾ ਤਸਕਰੀ ਦਾ ਦੋਸ਼ੀ ਕਾਂਗਰਸੀ ਵਿਧਾਇਕਾਂ ਨੂੰ ਆਪ 'ਚ ਆਉਣ ਦਾ ਸੱਦਾ ਦੇ ਰਿਹਾ ਹੈ: ਅਕਾਲੀ ਦਲ
ਖਹਿਰਾ ਦੇ ਕੇਸ 'ਚ ਸਾਡੀ ਕੋਈ ਭੂਮਿਕਾ ਨਹੀਂ-ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਵੱਲੋਂ ਗੋਸਾਈਂ ਕਤਲ ਕੇਸ ਦੀ ਪਡ਼ਤਾਲ ਕੌਮੀ ਜਾਂਚ ਏਜੰਸੀ ਨੂੰ ਸੌਂਪਣ ਦੀ ਅਪੀਲ ਸਵੀਕਾਰ
ਅਮਰਿੰਦਰ ਮੰਤਰੀ ਮੰਡਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ਵ ਪੱਧਰੀ ਤਕਨੀਕੀ ਯੂਨੀਵਰਸਿਟੀ ਦੀ ਸਥਾਪਨਾ ਲਈ ਕੌਮਾਂਤਰੀ ਪੱਧਰ 'ਤੇ ਟੈਂਡਰ ਸੱਦਣ ਦੀ ਪ੍ਰਵਾਨਗੀ
ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸੀਨੀਅਰ ਵਾਈਸ ਚੇਅਰਮੈਨ ਦੀ ਅਸਾਮੀ ਖਤਮ ਕਰਨ ਦਾ ਫੈਸਲਾ
ਰਾਸ਼ਟਰੀ ਮਹਿਲਾ ਕਮਿਸ਼ਨ ਵੱਲੋਂ ਕੇਤੀਆ ਡਾਰਨੈਂਡ ਮਾਮਲੇ ਵਿਚ ਪੰਜਾਬ ਦਾ ਗ੍ਰਹਿ ਸਕੱਤਰ ਤਲਬ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪਰਾਲੀ ਨਾ ਸਾਡ਼ਨ ਵਾਲੇ ਕਿਸਾਨਾਂ ਨੂੰ ਬੋਨਸ ਦੇਣ ਵਾਸਤੇ ਪ੍ਰਧਾਨ ਮੰਤਰੀ ਨੂੰ ਪੱਤਰ