Tuesday, January 22, 2019
Follow us on
ਤਾਜਾ ਖਬਰਾਂ
ਪੰਜਾਬੀ ਕਲਚਰਲ ਕੌਂਸਲ ਵੱਲੋਂ ਚੰਡੀਗੜ• 'ਚ ਪੰਜਾਬੀ ਭਾਸ਼ਾ ਸਬੰਧੀ ਕਾਨੂੰਨ ਲਾਗੂ ਕਰਨ ਦੀ ਮੰਗਗੰਨਾ ਕਾਸ਼ਤਕਾਰਾਂ ਨੂੰ ਭੁਗਤਾਨ ਲਈ ਸਹਿਕਾਰੀ ਖੰਡ ਮਿੱਲਾਂ ਨੂੰ 65 ਕਰੋੜ ਰੁਪਏ ਜਾਰੀ: ਸੁਖਜਿੰਦਰ ਸਿੰਘ ਰੰਧਾਵਾਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਮਿਉਂਸਪਲ ਕਾਰਪੋਰੇਸ਼ਨ ਵਿੱਚ ਹੋਏ ਭ੍ਰਿਸ਼ਟਾਚਾਰ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ।ਫਾਜ਼ਿਲਕਾ ਅਤੇ ਅਬੋਹਰ ਦੇ ਸੇਮਗ੍ਰਸਤ ਪਿੰਡਾਂ ਵਿੱਚ ਪਾਣੀ ਦਾ ਖਾਰਾਪਣ ਦੂਰ ਕਰਨ ਲਈ ਲੱਗੇਗਾ ਪ੍ਰਾਜੈਕਟ-ਕੈਪਟਨ ਅਮਰਿੰਦਰਵਿਧਾਇਕ ਪੰਡੋਰੀ ਨੇ ਕਿਹਾ ਕਿ ਕੁਰਸੀ ਦਾ ਤਿਆਗ ਤੇ ਦਲਿਤਾਂ ਦਾ ਸਨਮਾਨ ਖਹਿਰਾ ਦੇ ਸੁਭਾਅ ਦਾ ਹਿੱਸਾ ਨਹੀਂਮੁੱਖ ਮੰਤਰੀ ਅਮਰਿੰਦਰ ਵੱਲੋਂ ਕੰਢੀ ਖੇਤਰ ਵਿਕਾਸ ਬੋਰਡ ਦੀ ਮੁੜ ਸੁਰਜੀਤੀ ਦਾ ਐਲਾਨਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਨੇ ਮਨਾਈ ਲੋਹੜੀਖਹਿਰਾ ਅਤੇ ਬਲਦੇਵ ਸਿੰਘ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਵੇ: ਅਕਾਲੀ ਦਲ
 
ਪੰਜਾਬ

ਕੈਪਟਨ ਅਮਰਿੰਦਰ ਨੇ ਖਹਿਰਾ ਨੂੰ ਕਾਂਗਰਸ ਦੇ ਅੰਦਰੂਨੀ ਮਾਮਲਿਆਂ ਤੋਂ ਪਰੇ ਰਹਿਣ ਲਈ ਆਖਿਆ

ਦਵਿੰਦਰ ਸਿੰਘ ਕੋਹਲੀ | September 06, 2017 07:38 PM
ਕੈਪਟਨ ਅਮਰਿੰਦਰ  ਨੇ ਖਹਿਰਾ ਨੂੰ ਕਾਂਗਰਸ ਦੇ ਅੰਦਰੂਨੀ ਮਾਮਲਿਆਂ ਤੋਂ ਪਰੇ ਰਹਿਣ ਲਈ ਆਖਿਆ


ਚੰਡੀਗੜ੍ਹ, 
       ਭੁਲੱਥ ਦਾ 'ਹਲਕਾ ਇੰਚਾਰਜ' ਨਿਯੁਕਤ ਕਰਨ ਸਬੰਧੀ ਵਿਰੋਧੀ ਧਿਰ ਦੇ ਆਗੂ ਵੱਲੋਂ ਲਾਏ ਗਏ  ਦੋਸ਼ਾਂ ਨੂੰ ਸਪੱਸ਼ਟ ਤੌਰ 'ਤੇ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਦੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਕਰਨ ਦੀ ਕੋਸ਼ਿਸ਼ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ।
       ਮੁੱਖ ਮੰਤਰੀ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੂੰ ਭੁਲੱਥ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦਾ ਆਧਾਰ ਮਜ਼ਬੂਤ ਬਣਾਉਣ ਲਈ ਕਾਰਜ ਸੌਂਪਣ ਸਬੰਧੀ ਕਾਂਗਰਸ ਦੇ ਫੈਸਲੇ ਬਾਰੇ ਖਹਿਰਾ ਵੱਲੋਂ ਕੀਤੀ ਗਈ ਆਲੋਚਨਾ 'ਤੇ ਨੁਕਤਾਚੀਨੀ ਕਰ ਰਹੇ ਸਨ ਜਿਸ ਦਾ ਖਹਿਰਾ ਨੇ ਕਾਂਗਰਸ ਵਾਸਤੇ ਪੂਰੀ ਤਰ੍ਹਾਂ ਮਲੀਆਮੇਟ ਕਰ ਦਿੱਤਾ ਸੀ।
       ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਖਹਿਰਾ ਨੇ ਕਾਂਗਰਸ ਲਈ ਭੁਲੱਥ ਸੀਟ ਪੂਰੀ ਤਰ੍ਹਾਂ ਤਹਿਸ-ਨਹਿਸ ਕਰ ਦਿੱਤੀ ਸੀ ਜਿਸ ਦੀ ਟਿਕਟ 'ਤੇ ਉਹ ਇਸ ਸੀਟ ਤੋਂ ਲੜਿਆ ਸੀ। ਉਨ੍ਹਾਂ ਕਿਹਾ ਕਿ ਸਿੱਕੀ ਪੂਰੀ ਤਰ੍ਹਾਂ ਯੋਗਤਾ ਪ੍ਰਾਪਤ ਇਕ ਸਮਰੱਥ ਵਿਅਕਤੀ ਹੈ ਜੋ ਕਿ ਇਸ ਹਲਕੇ ਵਿੱਚ ਪਾਰਟੀ ਦੀ ਸਥਿਤੀ ਨੂੰ ਮੁੜ ਬਹਾਲ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਕੀ 'ਹਲਕਾ ਇੰਚਾਰਜ' ਨਹੀਂ ਹੈ, ਇਹ ਸਿਰਫ ਖਹਿਰਾ ਦੀ ਕਲਪਨਾ ਹੈ। ਖਹਿਰਾ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਿੱਕੀ ਨੂੰ 'ਹਲਕਾ ਇੰਚਾਰਜ' ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।  
       ਉਨ੍ਹਾਂ ਕਿਹਾ ਕਿ ਖਹਿਰੇ ਨੂੰ 'ਹਲਕਾ ਇੰਚਾਰਜ' ਵਿਚਲੇ ਅੰਤਰ ਦਾ ਕੁਝ ਵੀ ਪਤਾ ਨਹੀਂ ਹੈ। ਸੂਬੇ ਵਿੱਚ ਇਹ ਧਾਰਨਾ ਅਕਾਲੀਆਂ ਦੀ ਹੈ ਜੋ ਸੂਬੇ ਅਤੇ ਲੋਕਾਂ 'ਤੇ ਆਪਣੀ ਪਕੜ ਬਣਾਉਣ ਲਈ ਇਸ ਨੂੰ ਵਰਤਦੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਕ ਚੁਣੇ ਹੋਏ ਨੁਮਾਇੰਦੇ ਨੂੰ ਭੁਲੱਥ ਹਲਕੇ ਦਾ ਪੱਧਰ ਉੱਚਾ ਚੁੱਕਣ ਲਈ ਨਿਯੁਕਤ ਕੀਤਾ ਗਿਆ ਹੈ।
       ਮੁੱਖ ਮੰਤਰੀ ਨੇ ਕਿਹਾ ਕਿ ਫਿਰ ਵੀ ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਜਿਸ ਨੂੰ ਸਿੱਕੀ ਦੀ ਸਮਰੱਥਾ ਅਤੇ ਮਰਿਆਦਾ 'ਤੇ ਪੂਰਾ ਵਿਸ਼ਵਾਸ ਹੈ। ਉਹ ਲੋਕਾਂ ਦੀ ਭਲਾਈ ਦੇ ਲਈ ਪੂਰੀ ਤਰ੍ਹਾਂ ਯੋਗ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖਹਿਰਾ ਨੂੰ ਕਾਂਗਰਸ ਦੇ ਅੰਦਰੂਨੀ ਮਾਮਲਿਆਂ ਤੋਂ ਪਰੇ ਰਹਿਣਾ ਚਾਹੀਦਾ ਹੈ ਅਤੇ ਉਸ ਨੂੰ ਨਿਵਾਣਾ ਤੱਕ ਡਿੱਗ ਚੁੱਕੀ ਆਪਣੀ ਪਾਰਟੀ ਦਾ ਪੱਧਰ 'ਤੇ ਚੁੱਕਣ ਲਈ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।
       ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਦੇਸ਼ ਭਰ ਵਿੱਚ ਆਧਾਰ ਖੁਸਦਾ ਜਾ ਰਿਹਾ ਹੈ। ਖਹਿਰਾ ਵਰਗੇ ਲੋਕ ਇਸ ਦੇ ਉੱਚ ਅਹੁਦਿਆਂ 'ਤੇ ਬੈਠੇ ਹੋਏ ਹਨ ਜਿਸ ਕਰਕੇ ਇਹ ਨਾ ਕੇਵਲ ਪੰਜਾਬ ਵਿੱਚੋਂ ਸਗੋਂ ਸਮੁੱਚੇ ਦੇਸ਼ ਦੇ ਸਿਆਸੀ ਦ੍ਰਿਸ਼ 'ਤੋਂ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ। 

Have something to say? Post your comment
 
ਹੋਰ ਪੰਜਾਬ ਖ਼ਬਰਾਂ
ਪੰਜਾਬੀ ਕਲਚਰਲ ਕੌਂਸਲ ਵੱਲੋਂ ਚੰਡੀਗੜ• 'ਚ ਪੰਜਾਬੀ ਭਾਸ਼ਾ ਸਬੰਧੀ ਕਾਨੂੰਨ ਲਾਗੂ ਕਰਨ ਦੀ ਮੰਗ
ਗੰਨਾ ਕਾਸ਼ਤਕਾਰਾਂ ਨੂੰ ਭੁਗਤਾਨ ਲਈ ਸਹਿਕਾਰੀ ਖੰਡ ਮਿੱਲਾਂ ਨੂੰ 65 ਕਰੋੜ ਰੁਪਏ ਜਾਰੀ: ਸੁਖਜਿੰਦਰ ਸਿੰਘ ਰੰਧਾਵਾ
ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਮਿਉਂਸਪਲ ਕਾਰਪੋਰੇਸ਼ਨ ਵਿੱਚ ਹੋਏ ਭ੍ਰਿਸ਼ਟਾਚਾਰ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ।
ਫਾਜ਼ਿਲਕਾ ਅਤੇ ਅਬੋਹਰ ਦੇ ਸੇਮਗ੍ਰਸਤ ਪਿੰਡਾਂ ਵਿੱਚ ਪਾਣੀ ਦਾ ਖਾਰਾਪਣ ਦੂਰ ਕਰਨ ਲਈ ਲੱਗੇਗਾ ਪ੍ਰਾਜੈਕਟ-ਕੈਪਟਨ ਅਮਰਿੰਦਰ
ਵਿਧਾਇਕ ਪੰਡੋਰੀ ਨੇ ਕਿਹਾ ਕਿ ਕੁਰਸੀ ਦਾ ਤਿਆਗ ਤੇ ਦਲਿਤਾਂ ਦਾ ਸਨਮਾਨ ਖਹਿਰਾ ਦੇ ਸੁਭਾਅ ਦਾ ਹਿੱਸਾ ਨਹੀਂ
ਮੁੱਖ ਮੰਤਰੀ ਅਮਰਿੰਦਰ ਵੱਲੋਂ ਕੰਢੀ ਖੇਤਰ ਵਿਕਾਸ ਬੋਰਡ ਦੀ ਮੁੜ ਸੁਰਜੀਤੀ ਦਾ ਐਲਾਨ
ਖਹਿਰਾ ਅਤੇ ਬਲਦੇਵ ਸਿੰਘ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਵੇ: ਅਕਾਲੀ ਦਲ
ਨਕਲੀ ਖਾਦ ਵੇਚਣ ਵਾਲਿਆਂ ਦਾ ਪੱਖ ਪੂਰ ਕੇ ਸੁਖਬੀਰ ਸਿੰਘ ਬਾਦਲ ਕਿਸਾਨਾਂ ਦੇ ਜਖ਼ਮਾਂ ਤੇ ਲੂਣ ਛਿੜਕ ਰਹੇ ਹਨ-ਸੁਨੀਲ ਜਾਖੜ
ਜੋਗਿੰਦਰ ਪੰਜਗਰਾਂਈ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ਹੋਏ
ਅਰਜੁਨ ਚੀਮਾ ਨੇ ਨਿਸ਼ਾਨੇਬਾਜ਼ੀ ਵਿੱਚ ਸੋਨੇ ਦਾ ਤਮਗਾ ਫੁੰਡਿਆ,ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 47 ਤਮਗੇ ਜਿੱਤੇ