Monday, January 21, 2019
Follow us on
ਤਾਜਾ ਖਬਰਾਂ
ਫਾਜ਼ਿਲਕਾ ਅਤੇ ਅਬੋਹਰ ਦੇ ਸੇਮਗ੍ਰਸਤ ਪਿੰਡਾਂ ਵਿੱਚ ਪਾਣੀ ਦਾ ਖਾਰਾਪਣ ਦੂਰ ਕਰਨ ਲਈ ਲੱਗੇਗਾ ਪ੍ਰਾਜੈਕਟ-ਕੈਪਟਨ ਅਮਰਿੰਦਰਵਿਧਾਇਕ ਪੰਡੋਰੀ ਨੇ ਕਿਹਾ ਕਿ ਕੁਰਸੀ ਦਾ ਤਿਆਗ ਤੇ ਦਲਿਤਾਂ ਦਾ ਸਨਮਾਨ ਖਹਿਰਾ ਦੇ ਸੁਭਾਅ ਦਾ ਹਿੱਸਾ ਨਹੀਂਮੁੱਖ ਮੰਤਰੀ ਅਮਰਿੰਦਰ ਵੱਲੋਂ ਕੰਢੀ ਖੇਤਰ ਵਿਕਾਸ ਬੋਰਡ ਦੀ ਮੁੜ ਸੁਰਜੀਤੀ ਦਾ ਐਲਾਨਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਨੇ ਮਨਾਈ ਲੋਹੜੀਖਹਿਰਾ ਅਤੇ ਬਲਦੇਵ ਸਿੰਘ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਵੇ: ਅਕਾਲੀ ਦਲਜੀਂਦ ਵਿਧਾਨ ਸਭਾ ਜਿਮਨੀ ਚੋਣ ਵਿਚ 21 ਉਮੀਦਵਾਰ ਰਹਿਗੇ'ਮੇਰੀ ਫ਼ਸਲ ਮੇਰਾ ਬਿਊਰਾ' ਕਿਸਾਨਾਂ ਲਈ ਫਸਲਾਂ ਬਾਰੇ ਸੂਚਨਾ ਤੇ ਸਮੱਸਿਆਵਾਂ ਨੂੰ ਦੂਰ ਕਰਨ ਦਾ ਇਕ ਵਧੀਆ ਤੰਤਰ - ਮੁੱਖ ਮੰਤਰੀਨਕਲੀ ਖਾਦ ਵੇਚਣ ਵਾਲਿਆਂ ਦਾ ਪੱਖ ਪੂਰ ਕੇ ਸੁਖਬੀਰ ਸਿੰਘ ਬਾਦਲ ਕਿਸਾਨਾਂ ਦੇ ਜਖ਼ਮਾਂ ਤੇ ਲੂਣ ਛਿੜਕ ਰਹੇ ਹਨ-ਸੁਨੀਲ ਜਾਖੜ
 
ਪੰਜਾਬ

ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਡਾ.ਸੁਰਜੀਤ ਪਾਤਰ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਦਵਿੰਦਰ ਸਿੰਘ ਕੋਹਲੀ | September 07, 2017 08:43 PM
ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਡਾ.ਸੁਰਜੀਤ ਪਾਤਰ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ


ਚੰਡੀਗੜ੍ਹ, 
ਮਕਬੂਲ ਸ਼ਾਇਰ ਅਤੇ ਸਾਹਿਤਕ ਜਗਤ ਦੀ ਉਚ ਕੋਟੀ ਦੀ ਸਖਸ਼ੀਅਤ ਡਾ.ਸੁਰਜੀਤ ਪਾਤਰ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਡਾ. ਨੀਲਮ ਮਾਨ ਸਿੰਘ ਨੇ ਪ੍ਰੀਸ਼ਦ ਦੇ ਸੀਨੀਅਰ ਵਾਈਸ ਚੇਅਰਪਰਸਨ ਵਜੋਂ ਵੀ ਅਹੁਦਾ ਸੰਭਾਲ ਲਿਆ। ਇਥੇ ਸੈਕਟਰ 16 ਸਥਿਤ ਪੰਜਾਬ ਕਲਾ ਭਵਨ ਵਿਖੇ ਹੋਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਸ੍ਰੀ ਭਾਰਤ ਭੂਸ਼ਣ ਆਸ਼ੂ, ਸ. ਬਲਬੀਰ ਸਿੰਘ ਸਿੱਧੂ, ਡਾ.ਰਾਜ ਕੁਮਾਰ ਵੇਰਕਾ, ਸ. ਪਰਮਿੰਦਰ ਸਿੰਘ ਪਿੰਕੀ, ਸ. ਪਰਗਟ ਸਿੰਘ, ਸ. ਕੁਲਬੀਰ ਸਿੰਘ ਜ਼ੀਰਾ, ਸ੍ਰੀ ਅਮਿਤ ਵਿੱਜ ਤੇ ਸ੍ਰੀ ਸੰਜੀਵ ਤਲਵਾੜ (ਸਾਰੇ ਵਿਧਾਇਕ) ਤੇ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜਸਪਾਲ ਸਿੰਘ ਵੀ ਹਾਜ਼ਰ ਹੋਏ।
ਮੀਡੀਆ ਨਾਲ ਗੱਲਬਾਤ ਕਰਦਿਆਂ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ. ਸਿੱਧੂ ਨੇ ਕਿਹਾ ਕਿ ਅੱਜ ਪੰਜਾਬ ਲਈ ਇਤਿਹਾਸਕ ਦਿਨ ਹੈ ਜਦੋਂ ਸਾਹਿਤ, ਸੱਭਿਆਚਾਰ, ਮਾਂ ਬੋਲੀ ਤੇ ਵਿਰਸੇ ਦੀ ਸਾਂਭ ਸੰਭਾਲ ਲਈ ਕੰਮ ਕਰਦੀ ਸੰਸਥਾ ਪੰਜਾਬ ਕਲਾ ਪ੍ਰੀਸ਼ਦ ਦੀ ਅਗਵਾਈ ਪੰਜਾਬੀ ਸਾਹਿਤ ਦੀ ਉੱਚ ਕੋਟੀ ਦੀ ਸਖਸ਼ੀਅਤ ਡਾ.ਸੁਰਜੀਤ ਪਾਤਰ ਨੇ ਸੰਭਾਲੀ ਹੈ। ਉਨ੍ਹਾਂ ਕਿਹਾ ਕਿ ਇਹ ਇਸ ਸੰਸਥਾ ਅਤੇ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ ਕਿ ਡਾ.ਪਾਤਰ ਜਿਹੀ ਅਜੋਕੇ ਦੌਰ ਦੀ ਸਿਰਮੌਰ ਸਾਹਿਤਕ ਹਸਤੀ ਨੇ ਇਸ ਸੰਸਥਾ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਨਿਭਾਉਣ ਦੀ ਪੇਸ਼ਕਸ਼ ਨੂੰ ਕਬੂਲਿਆ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਦੇ ਤਹਿ ਦਿਲੋਂ ਧੰਨਵਾਦੀ ਹੈ ਜਿਨ੍ਹਾਂ ਡਾ.ਸੁਰਜੀਤ ਪਾਤਰ ਦੀ ਨਾਮਜ਼ਦਗੀ ਕਰ ਕੇ ਪੰਜਾਬ ਦੇ ਸੱਭਿਆਚਾਰ ਨੂੰ ਨਵੀਂ ਦਿਸ਼ਾ ਦਿੱਤੀ ਹੈ।
ਸ. ਸਿੱਧੂ ਨੇ ਵਿਸ਼ਵਾਸ ਪ੍ਰਗਟਾਇਆ ਕਿ ਡਾ. ਪਾਤਰ ਦੀ ਅਗਵਾਈ ਵਿੱਚ ਸੂਬੇ ਵਿੱਚ ਸੱਭਿਆਚਾਰਕ ਪਾਰਲੀਮੈਂਟ ਬਣਾ ਕੇ ਨੌਜਵਾਨਾਂ ਲਈ ਅਜਿਹੀ ਲੋਕ ਲਹਿਰ ਉਸਾਰੀ ਜਾਵੇਗੀ ਜਿਸ ਨਾਲ ਆਉਣ ਵਾਲੀ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਲਾ ਪ੍ਰੀਸ਼ਦ ਦੀਆਂ ਗਤੀਵਿਧੀਆਂ ਨੂੰ ਜ਼ਿਲਾ, ਤਹਿਸੀਲ ਅਤੇ ਫੇਰ ਪਿੰਡ ਪੱਧਰ ਤੱਕ ਲਿਜਾਣ ਦਾ ਕੰਮ ਕੀਤਾ ਜਾਵੇਗਾ ਜਿਸ ਲਈ ਡਾ.ਪਾਤਰ ਦੀ ਅਗਵਾਈ ਬਹੁਤ ਕੰਮ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਮਨੀਪੁਰ ਤੋਂ ਬਾਅਦ ਦੂਜਾ ਸੂਬਾ ਹੈ ਜਿਸ ਨੇ ਸੱਭਿਆਚਾਰਕ ਨੀਤੀ ਬਣਾਈ ਹੈ ਅਤੇ ਇਸ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਕਲਾ ਪ੍ਰੀਸ਼ਦ ਦਾ ਅਹਿਮ ਯੋਗਦਾਨ ਹੋਵੇਗਾ। ਉਨ੍ਹਾਂ ਡਾ.ਪਾਤਰ ਨੂੰ ਸ਼ੁਭ ਇੱਛਾਵਾਂ ਦਿੰਦਿਆਂ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਬੋਲਦਿਆਂ ਡਾ.ਸੁਰਜੀਤ ਪਾਤਰ ਨੇ ਪੰਜਾਬ ਸਰਕਾਰ ਵੱਲੋਂ ਦਿੱਤੇ ਇਸ ਮਾਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬੀ ਮਾਂ ਬੋਲੀ, ਸਾਹਿਤ, ਸੱਭਿਆਚਾਰ ਤੇ ਅਮੀਰ ਵਿਰਸੇ ਦੀ ਪ੍ਰਫੁੱਲਤ ਕਰਨ ਨੂੰ ਮੁੱਖ ਤਰਜੀਹ ਦੇਣਗੇ। ਉਨ੍ਹਾਂ ਕਿਹਾ ਕਿ ਕਲਾ ਪ੍ਰੀਸ਼ਦ ਦਾ ਮੁੱਖ ਮਕਸਦ ਨੀਵੀਂ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਇਤਿਹਾਸਕ ਵਿਰਾਸਤ ਨਾਲ ਜੋੜਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰਾਂ ਬਾਰੇ ਵਿਦਿਆਰਥੀਆਂ ਵਿੱਚ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਨਵੀਂ ਪੀੜ੍ਹੀ ਸਾਹਿਤ ਨਾਲ ਜੁੜ ਸਕੇ।
ਇਸ ਤੋਂ ਪਹਿਲਾਂ ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬ ਕਲਾ ਪ੍ਰੀਸ਼ਦ ਦੀ ਜਨਰਲ ਕੌਂਸਲ ਦੀ ਮੀਟਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਸਕੱਤਰ ਜਨਰਲ ਸ੍ਰੀ ਲਖਵਿੰਦਰ ਜੌਹਲ ਨੇ ਚਲਾਈ। ਮੀਟਿੰਗ ਵਿੱਚ ਸਰਵਸੰਮਤੀ ਨਾਲ ਡਾ.ਸੁਰਜੀਤ ਪਾਤਰ ਨੂੰ ਚੇਅਰਮੈਨ ਅਤੇ ਡਾ.ਨੀਲਮ ਮਾਨ ਸਿੰਘ ਨੂੰ ਸਰਵਸੰਮਤੀ ਨਾਲ ਸੀਨੀਅਰ ਵਾਈਸ ਚੇਅਰਮੈਨ ਵਜੋਂ ਚੁਣਿਆ ਗਿਆ। ਮੀਟਿੰਗ ਵਿੱਚ ਸ੍ਰੀ ਟੀ.ਕੇ.ਗੋਇਲ, ਡਾ.ਨਿਰਮਲ ਜੌੜਾ, ਡਾ.ਸਤੀਸ਼ ਵਰਮਾ, ਡਾ.ਸਰਬਜੀਤ ਕੌਰ ਸੋਹਲ, ਦੀਵਾਨ ਮੰਨਾ, ਸ੍ਰੀ ਕੇਵਲ ਧਾਲੀਵਾਲ, ਪ੍ਰੋ. ਰਾਜਪਾਲ ਸਿੰਘ, ਸ੍ਰੀ ਪ੍ਰੀਤਮ ਰੁਪਾਲ, ਸ. ਹਰਵਿੰਦਰ ਸਿੰਘ ਖਾਲਸਾ, ਸ੍ਰੀ ਗੁਰਮੀਤ ਜੌੜਾ, ਡਾ. ਯੋਗਰਾਜ ਸਿੰਘ ਅਤੇ ਵੱਖ-ਵੱਖ ਯੂਨੀਵਰਸਿਟੀਆਂ, ਸਾਹਿਤਕ ਤੇ ਸੱਭਿਆਚਾਰਕ ਸੰਸਥਾਵਾਂ ਅਤੇ ਅਕੈਡਮੀਆਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

Have something to say? Post your comment
 
ਹੋਰ ਪੰਜਾਬ ਖ਼ਬਰਾਂ
ਫਾਜ਼ਿਲਕਾ ਅਤੇ ਅਬੋਹਰ ਦੇ ਸੇਮਗ੍ਰਸਤ ਪਿੰਡਾਂ ਵਿੱਚ ਪਾਣੀ ਦਾ ਖਾਰਾਪਣ ਦੂਰ ਕਰਨ ਲਈ ਲੱਗੇਗਾ ਪ੍ਰਾਜੈਕਟ-ਕੈਪਟਨ ਅਮਰਿੰਦਰ
ਵਿਧਾਇਕ ਪੰਡੋਰੀ ਨੇ ਕਿਹਾ ਕਿ ਕੁਰਸੀ ਦਾ ਤਿਆਗ ਤੇ ਦਲਿਤਾਂ ਦਾ ਸਨਮਾਨ ਖਹਿਰਾ ਦੇ ਸੁਭਾਅ ਦਾ ਹਿੱਸਾ ਨਹੀਂ
ਮੁੱਖ ਮੰਤਰੀ ਅਮਰਿੰਦਰ ਵੱਲੋਂ ਕੰਢੀ ਖੇਤਰ ਵਿਕਾਸ ਬੋਰਡ ਦੀ ਮੁੜ ਸੁਰਜੀਤੀ ਦਾ ਐਲਾਨ
ਖਹਿਰਾ ਅਤੇ ਬਲਦੇਵ ਸਿੰਘ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਵੇ: ਅਕਾਲੀ ਦਲ
ਨਕਲੀ ਖਾਦ ਵੇਚਣ ਵਾਲਿਆਂ ਦਾ ਪੱਖ ਪੂਰ ਕੇ ਸੁਖਬੀਰ ਸਿੰਘ ਬਾਦਲ ਕਿਸਾਨਾਂ ਦੇ ਜਖ਼ਮਾਂ ਤੇ ਲੂਣ ਛਿੜਕ ਰਹੇ ਹਨ-ਸੁਨੀਲ ਜਾਖੜ
ਜੋਗਿੰਦਰ ਪੰਜਗਰਾਂਈ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ਹੋਏ
ਅਰਜੁਨ ਚੀਮਾ ਨੇ ਨਿਸ਼ਾਨੇਬਾਜ਼ੀ ਵਿੱਚ ਸੋਨੇ ਦਾ ਤਮਗਾ ਫੁੰਡਿਆ,ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 47 ਤਮਗੇ ਜਿੱਤੇ
ਵਿਜੀਲੈਂਸ ਵਲੋਂ 4,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਬੇਅਦਬੀ ਕਾਂਡ ਦੇ ਦੋਸ਼ੀ ਬਾਦਲਾਂ ਅਤੇ ਕੈਪਟਨ ਦੇ ਇਸ਼ਾਰੇ 'ਤੇ ਨੱਚਣ ਲੱਗੇ ਖਹਿਰਾ-ਆਪ