Friday, June 22, 2018
Follow us on
ਤਾਜਾ ਖਬਰਾਂ
ਸੁਖਬੀਰ ਬਾਦਲ ਵੱਲੋਂ ਚੰਡੀਗਡ਼ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ।ਇਤਿਹਾਸ ਵਿਚ ਤੱਥ-ਸਬੂਤ ਗਵਾਹ ਵੀ ਹੁੰਦੇ ਹਨ ਅਤੇ ਘਟਨਾਵਾਂ ਦੇ ਉੱਘੇ ਨੈਣ-ਨਕਸ਼126।86 ਲੱਖ ਮੀਟ੍ਰਕਿ ਟਨ ਕਣਕ ਦੀ ਹੋਈ ਖਰੀਦ, ਕਿਸਾਨਾਂ ਨੂੰ 19113।97 ਕਰੋਡ਼ ਰੁਪਏ ਦਾ ਭੁਗਤਾਨ ਸਿੱਖ ਸਰੋਤ ਇਤਿਹਾਸਿਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਵੱਲੋਂ ਤਿਆਰ ਪੁਸਤਕਾਂ ਭਾਈ ਲੌਂਗੋਵਾਲ ਨੇ ਕੀਤੀਆਂ ਜਾਰੀਡਾ. ਅਜੀਤ ਕੰਵਲ ਸਿੰਘ ਹਮਦਰਦ ਦੇ ਕਾਵਿ ਚਿੱਤਰਾਂ ਦੀ ਇਥੇ ਕਲਾ ਭਵਨ ਵਿਖੇ ਲੱਗੀ ਤਿੰਨ ਰੋਜ਼ਾ ਪ੍ਰਦਰਸ਼ਨੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਮੁਡ਼ ਲਿਖਿਆ ਪੱਤਰਵਿਜੀਲੈਂਸ ਮੁਖੀ ਨੇ ਮੁੱਖ ਸਕੱਤਰ ਨੂੰ ਮਹੱਤਵਪੂਰਨ ਵਿਜੀਲੈਂਸ ਕੇਸਾਂ ਸਮੇਤ ਸਿੰਚਾਈ ਘਪਲੇ ਦੀ ਜਾਂਚ ਬਾਰੇ ਕਰਵਾਇਆ ਜਾਣੂੰ ਨਸ਼ਾ ਤਸਕਰੀ ਦਾ ਦੋਸ਼ੀ ਕਾਂਗਰਸੀ ਵਿਧਾਇਕਾਂ ਨੂੰ ਆਪ 'ਚ ਆਉਣ ਦਾ ਸੱਦਾ ਦੇ ਰਿਹਾ ਹੈ: ਅਕਾਲੀ ਦਲ
 
ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪਰਾਲੀ ਨਾ ਸਾਡ਼ਨ ਵਾਲੇ ਕਿਸਾਨਾਂ ਨੂੰ ਬੋਨਸ ਦੇਣ ਵਾਸਤੇ ਪ੍ਰਧਾਨ ਮੰਤਰੀ ਨੂੰ ਪੱਤਰ

ਕੌਮੀ ਮਾਰਗ ਬਿਊਰੋ | September 18, 2017 07:07 PM
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪਰਾਲੀ ਨਾ ਸਾਡ਼ਨ ਵਾਲੇ ਕਿਸਾਨਾਂ ਨੂੰ ਬੋਨਸ ਦੇਣ ਵਾਸਤੇ ਪ੍ਰਧਾਨ ਮੰਤਰੀ ਨੂੰ ਪੱਤਰ


ਨਵੀਂ ਦਿੱਲੀ, 
       ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਨਾ ਸਾਡ਼ਨ ਵਾਲੇ ਕਿਸਾਨਾਂ ਨੂੰ ਲਾਭ ਦੇਣ ਲਈ ਝੋਨੇ ਦੀ ਖਰੀਦ ’ਤੇ ਕੇਂਦਰ ਸਰਕਾਰ ਵੱਲੋਂ ਬੋਨਸ ਦਿੱਤੇ ਜਾਣ ਦੀ ਮੰਗ ਨੂੰ ਮੁਡ਼ ਦੁਹਰਾਇਆ ਹੈ।
ਝੋਨੇ ਦੀ ਪਰਾਲੀ ਸਾਡ਼ਨ ਦੀ ਪ੍ਰਕਿਰਿਆ ਨੂੰ ਪੂਰੀ ਤਰਾਂ ਖਤਮ ਕਰਨ ਦੀਆਂ ਆਪਣੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਜਿਹਾ ਨਾ ਕਰਨ ਵਾਲੇ ਕਿਸਾਨਾਂ ਨੂੰ ਬੋਨਸ ਦਾ ਲਾਭ ਦਿੱਤੇ ਜਾਣ ਦੀ ਮੰਗ ਕੀਤੀ ਹੈ ਕਿਉਂਕਿ ਝੋਨੇ ਦੀ ਪਰਾਲੀ ਸਾਡ਼ਨ ਦੀ ਹਾਨੀਕਾਰਕ ਪ੍ਰਕਿਰਿਆ ਕਾਰਨ ਨਾ ਕੇਵਲ ਪੰਜਾਬ ਵਿੱਚ ਸਗੋਂ ਪੂਰੇ ਉੱਤਰ ਭਾਰਤ ਵਿੱਚ ਵੱਡੀ ਪੱਧਰ ’ਤੇ ਪ੍ਰਦੂਸ਼ਨ ਫੈਲਦਾ ਹੈ।
ਮੁੱਖ ਮੰਤਰੀ ਵੱਲੋਂ ਜੁਲਾਈ ਵਿੱਚ ਲਿਖੇ ਗਏ ਪੱਤਰ ਤੋਂ ਬਾਅਦ ਉਨਾਂ ਨੇ ਫਿਰ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਰਾਹੀਂ ਘਟੋ-ਘਟ ਸਮਰਥਨ ਮੁੱਲ ’ਤੇ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬੋਨਸ ਦੇਣ ਦੀ ਬੇਨਤੀ ਕੀਤੀ ਹੈ ਤਾਂ ਜੋ ਇਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਠੀਕ ਢੰਗ ਨਾਲ ਨਿਪਟਾਰਾ ਕਰਨ ਲਈ ਆਉਂਦੇ ਵਾਧੂ ਵਿੱਤੀ ਖਰਚੇ ਲਈ ਮੁਆਵਜ਼ਾ ਦਿੱਤਾ ਜਾ ਸਕੇ। ਉਨਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਬੋਨਸ ਦਾ ਐਲਾਨ ਕਰਨ ਲਈ ਭਾਰਤ ਸਰਕਾਰ ਦੇ ਸਬੰਧਤ ਮੰਤਰਾਲੇ ਨੂੰ ਨਿਰਦੇਸ਼ ਜਾਰੀ ਕਰਨ ਅਤੇ ਇਹ ਮੁਆਵਜ਼ਾ ਸਿਰਫ ਉਨਾਂ ਕਿਸਾਨਾਂ ਨੂੰ ਹੀ ਦਿੱਤਾ ਜਾਵੇ ਜੋ ਝੋਨੇ ਦੀ ਪਰਾਲੀ ਨੂੰ ਅੱਗ ਲਾਏ ਜਾਣ ਤੋਂ ਬਿਨਾਂ ਹੀ ਉਸ ਦਾ ਨਿਪਟਾਰਾ ਕਰਨਗੇ।
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰੇਕ ਫਸਲੀ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਤਕਰੀਬਨ 20 ਮਿਲੀਅਨ ਟੰਨ ਪਰਾਲੀ ਸਾਡ਼ੀ ਜਾਂਦੀ ਹੈ ਕਿਉਂਕਿ ਉਨਾਂ ਕੋਲ ਅਗਲੀ ਫਸਲ ਦੀ ਬਿਜਾਈ ਕਰਨ ਲਈ ਜ਼ਮੀਨ ਤਿਆਰ ਕਰਨ ਵਾਸਤੇ ਢੁਕਵਾਂ ਸਮਾਂ ਨਹੀਂ ਹੁੰਦਾ। ਤਕਰੀਬਨ ਤਿੰਨ ਹਫਤਿਆਂ ਵਿੱਚ ਅਗਲੀ ਫਸਲ ਬੀਜਣ ਕਰਕੇ ਝੋਨੇ ਦੀ ਪਰਾਲੀ ਸਾਂਭਣ ਲਈ ਉਨਾਂ ਕੋਲ ਨਾ ਤਾਂ ਵਿੱਤੀ ਸਰੋਤ ਹੁੰਦੇ ਹਨ ਅਤੇ ਨਾ ਹੀ ਲੋਡ਼ੀਂਦੀ ਮਾਨਵੀ ਸ਼ਕਤੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਨੈਸ਼ਨਲ ਗਰੀਨ ਟਿ੍ਰਬਿੂਨਲ ਨੇ ਵੀ ਵਿਚਾਰ ਅਤੇ ਨਿਰਣਾ ਦਿੱਤਾ ਹੈ। ਟਿ੍ਰਬਿੂਨਲ ਨੇ ਕਿਸਾਨਾਂ ਦੁਆਰਾ ਝੋਨੇ ਦੀ ਪਰਾਲੀ ਨਾ ਸਾਡ਼ੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ। ਇਸ ਨੇ ਪਰਾਲੀ ਸਾਡ਼ਨ ਵਾਲੇ ਕਿਸਾਨਾਂ ’ਤੇ ਜੁਰਮਾਨਾ ਲਾਉਣ ਲਈ ਵੀ ਹਦਾਇਤ ਕੀਤੀ ਹੈ।
       ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨੂੰ ਰੋਕਣ ਲਈ ਸੂਬੇ ਵਿੱਚ ਅਨੇਕਾਂ ਕਦਮ ਚੁੱਕੇ ਗਏ ਹਨ। ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ’ਤੇ ਖੇਤੀਬਾਡ਼ੀ ਮਸ਼ੀਨਰੀ ਮੁਹੱਈਆ ਕਰਾਉਣ, ਕਿਸਾਨਾਂ ਨੂੰ ਜਾਗਰੂਕ ਕਰਨ, ਪਰਾਲੀ ਸਾਡ਼ਨ ’ਤੇ ਰਿਮੋਟ ਸੈਂਸਿੰਗ ਸੈਟੇਲਾਇਟ ਰਾਹੀਂ ਨਿਗਰਾਨੀ ਰੱਖਣ ਅਤੇ ਪਿੰਡਾਂ ਵਿੱਚ ਜਾ ਕੇ ਕਾਰਜ ਕਰਨ ਵਰਗੇ ਕਦਮ ਚੁੱਕੇ ਗਏ ਹਨ। ਉਨਾਂ ਕਿਹਾ ਕਿ ਕਿਸਾਨਾਂ ਨੂੰ ਜੁਰਮਾਨਾ ਲਾਉਣਾ ਨਾ ਹੀ ਢੁਕਵਾਂ ਹੈ ਅਤੇ ਨਾ ਹੀ ਜਾਇਜ਼ ਹੈ। ਉਨਾਂ ਕਿਹਾ ਕਿ ਸਬਸਿਡੀ ’ਤੇ ਖੇਤੀਬਾਡ਼ੀ ਮਸ਼ੀਨਰੀ ਮੁਹੱਈਆ ਕਰਾਉਣ ਦੇ ਬਾਵਜੂਦ ਕਿਸਾਨਾਂ ’ਤੇ ਪਰਾਲੀ ਦੇ ਪ੍ਰਬੰਧਨ ਲਈ ਪ੍ਰਤੀ ਏਕਡ਼ 3000 ਰੁਪਏ ਦਾ ਵਾਧੂ ਵਿੱਤੀ ਬੋਝ ਪੈਂਦਾ ਹੈ।
       ਮੁੱਖ ਮੰਤਰੀ ਨੇ ਪਰਾਲੀ ਨੂੰ ਸਾਡ਼ਨ ਦੀ ਸਮੱਸਿਆ ਨੂੰ ਘਟ ਕਰਨ ਵਾਸਤੇ ਝੋਨੇ ਦੀ ਖੇਤੀ ਤੋਂ ਕਿਸਾਨਾਂ ਨੂੰ ਹੋਰ ਫਸਲਾਂ ਵੱਲ ਲਿਜਾਣ ’ਤੇ ਵੀ ਜ਼ੋਰ ਦਿੱਤਾ। ਉਨਾਂ ਕਿਹਾ ਕਿ ਜੇ ਮੱਕੀ ਨੂੰ ਐਥੇਨੋਲ ਵਿੱਚ ਬਦਲੇ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਇਸ ਉਦੇਸ਼ ਦੀ ਪੂਰਤੀ ਲਈ ਵਧੀਆ ਨਤੀਜੇ ਨਿਕਲਣਗੇ ਅਤੇ ਕਿਸਾਨਾਂ ਨੂੰ ਮੰਡੀ ਵਿੱਚ ਮੱਕੀ ਦਾ ਚੰਗਾ ਭਾਅ ਮਿਲ ਸਕੇਗਾ। ਉਨਾਂ ਨੇ ਪ੍ਰਧਾਨ ਮੰਤਰੀ ਨੂੰ ਇਸ ਹੱਕ ਵਿੱਚ ਤੁਰੰਤ ਫੈਸਲਾ ਲੈਣ ਦੀ ਬੇਨਤੀ ਕੀਤੀ।

Have something to say? Post your comment
 
ਹੋਰ ਪੰਜਾਬ ਖ਼ਬਰਾਂ
ਇਤਿਹਾਸ ਵਿਚ ਤੱਥ-ਸਬੂਤ ਗਵਾਹ ਵੀ ਹੁੰਦੇ ਹਨ ਅਤੇ ਘਟਨਾਵਾਂ ਦੇ ਉੱਘੇ ਨੈਣ-ਨਕਸ਼
126।86 ਲੱਖ ਮੀਟ੍ਰਕਿ ਟਨ ਕਣਕ ਦੀ ਹੋਈ ਖਰੀਦ, ਕਿਸਾਨਾਂ ਨੂੰ 19113।97 ਕਰੋਡ਼ ਰੁਪਏ ਦਾ ਭੁਗਤਾਨ
ਸਿੱਖ ਸਰੋਤ ਇਤਿਹਾਸਿਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਵੱਲੋਂ ਤਿਆਰ ਪੁਸਤਕਾਂ ਭਾਈ ਲੌਂਗੋਵਾਲ ਨੇ ਕੀਤੀਆਂ ਜਾਰੀ
ਡਾ. ਅਜੀਤ ਕੰਵਲ ਸਿੰਘ ਹਮਦਰਦ ਦੇ ਕਾਵਿ ਚਿੱਤਰਾਂ ਦੀ ਇਥੇ ਕਲਾ ਭਵਨ ਵਿਖੇ ਲੱਗੀ ਤਿੰਨ ਰੋਜ਼ਾ ਪ੍ਰਦਰਸ਼ਨੀ
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਮੁਡ਼ ਲਿਖਿਆ ਪੱਤਰ
ਵਿਜੀਲੈਂਸ ਮੁਖੀ ਨੇ ਮੁੱਖ ਸਕੱਤਰ ਨੂੰ ਮਹੱਤਵਪੂਰਨ ਵਿਜੀਲੈਂਸ ਕੇਸਾਂ ਸਮੇਤ ਸਿੰਚਾਈ ਘਪਲੇ ਦੀ ਜਾਂਚ ਬਾਰੇ ਕਰਵਾਇਆ ਜਾਣੂੰ
ਨਸ਼ਾ ਤਸਕਰੀ ਦਾ ਦੋਸ਼ੀ ਕਾਂਗਰਸੀ ਵਿਧਾਇਕਾਂ ਨੂੰ ਆਪ 'ਚ ਆਉਣ ਦਾ ਸੱਦਾ ਦੇ ਰਿਹਾ ਹੈ: ਅਕਾਲੀ ਦਲ
ਖਹਿਰਾ ਦੇ ਕੇਸ 'ਚ ਸਾਡੀ ਕੋਈ ਭੂਮਿਕਾ ਨਹੀਂ-ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਵੱਲੋਂ ਗੋਸਾਈਂ ਕਤਲ ਕੇਸ ਦੀ ਪਡ਼ਤਾਲ ਕੌਮੀ ਜਾਂਚ ਏਜੰਸੀ ਨੂੰ ਸੌਂਪਣ ਦੀ ਅਪੀਲ ਸਵੀਕਾਰ
ਅਮਰਿੰਦਰ ਮੰਤਰੀ ਮੰਡਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ਵ ਪੱਧਰੀ ਤਕਨੀਕੀ ਯੂਨੀਵਰਸਿਟੀ ਦੀ ਸਥਾਪਨਾ ਲਈ ਕੌਮਾਂਤਰੀ ਪੱਧਰ 'ਤੇ ਟੈਂਡਰ ਸੱਦਣ ਦੀ ਪ੍ਰਵਾਨਗੀ