Wednesday, January 17, 2018
Follow us on
ਤਾਜਾ ਖਬਰਾਂ
ਡਾ. ਅਜੀਤ ਕੰਵਲ ਸਿੰਘ ਹਮਦਰਦ ਦੇ ਕਾਵਿ ਚਿੱਤਰਾਂ ਦੀ ਇਥੇ ਕਲਾ ਭਵਨ ਵਿਖੇ ਲੱਗੀ ਤਿੰਨ ਰੋਜ਼ਾ ਪ੍ਰਦਰਸ਼ਨੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਮੁਡ਼ ਲਿਖਿਆ ਪੱਤਰਵਿਜੀਲੈਂਸ ਮੁਖੀ ਨੇ ਮੁੱਖ ਸਕੱਤਰ ਨੂੰ ਮਹੱਤਵਪੂਰਨ ਵਿਜੀਲੈਂਸ ਕੇਸਾਂ ਸਮੇਤ ਸਿੰਚਾਈ ਘਪਲੇ ਦੀ ਜਾਂਚ ਬਾਰੇ ਕਰਵਾਇਆ ਜਾਣੂੰ ਨਸ਼ਾ ਤਸਕਰੀ ਦਾ ਦੋਸ਼ੀ ਕਾਂਗਰਸੀ ਵਿਧਾਇਕਾਂ ਨੂੰ ਆਪ 'ਚ ਆਉਣ ਦਾ ਸੱਦਾ ਦੇ ਰਿਹਾ ਹੈ: ਅਕਾਲੀ ਦਲਖਹਿਰਾ ਦੇ ਕੇਸ 'ਚ ਸਾਡੀ ਕੋਈ ਭੂਮਿਕਾ ਨਹੀਂ-ਕੈਪਟਨ ਅਮਰਿੰਦਰ ਸਿੰਘਕੈਪਟਨ ਅਮਰਿੰਦਰ ਵੱਲੋਂ ਗੋਸਾਈਂ ਕਤਲ ਕੇਸ ਦੀ ਪਡ਼ਤਾਲ ਕੌਮੀ ਜਾਂਚ ਏਜੰਸੀ ਨੂੰ ਸੌਂਪਣ ਦੀ ਅਪੀਲ ਸਵੀਕਾਰਕੈਪਟਨ ਅਮਰਿੰਦਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 484ਵੇਂ ਪ੍ਰਕਾਸ਼ ਪੁਰਬ ਦੀ ਵਧਾਈਅਮਰਿੰਦਰ ਮੰਤਰੀ ਮੰਡਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ਵ ਪੱਧਰੀ ਤਕਨੀਕੀ ਯੂਨੀਵਰਸਿਟੀ ਦੀ ਸਥਾਪਨਾ ਲਈ ਕੌਮਾਂਤਰੀ ਪੱਧਰ 'ਤੇ ਟੈਂਡਰ ਸੱਦਣ ਦੀ ਪ੍ਰਵਾਨਗੀ
 
ਪੰਜਾਬ

ਅਮਰਿੰਦਰ ਮੰਤਰੀ ਮੰਡਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ਵ ਪੱਧਰੀ ਤਕਨੀਕੀ ਯੂਨੀਵਰਸਿਟੀ ਦੀ ਸਥਾਪਨਾ ਲਈ ਕੌਮਾਂਤਰੀ ਪੱਧਰ 'ਤੇ ਟੈਂਡਰ ਸੱਦਣ ਦੀ ਪ੍ਰਵਾਨਗੀ

ਦਵਿੰਦਰ ਸਿੰਘ ਕੋਹਲੀ | September 20, 2017 06:59 PM
ਅਮਰਿੰਦਰ ਮੰਤਰੀ ਮੰਡਲ ਨੇ  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ਵ ਪੱਧਰੀ ਤਕਨੀਕੀ ਯੂਨੀਵਰਸਿਟੀ ਦੀ ਸਥਾਪਨਾ ਲਈ ਕੌਮਾਂਤਰੀ ਪੱਧਰ 'ਤੇ ਟੈਂਡਰ ਸੱਦਣ ਦੀ ਪ੍ਰਵਾਨਗੀ


ਚੰਡੀਗਡ਼• 
ਪੰਜਾਬ ਮੰਤਰੀ ਮੰਡਲ ਨੇ ਇਕ ਅਹਿਮ ਫੈਸਲੇ ਰਾਹੀਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ਵ ਪੱਧਰੀ ਤਕਨੀਕੀ ਯੂਨੀਵਰਸਿਟੀ ਦੀ ਸਥਾਪਨਾ ਲਈ ਕੌਮਾਂਤਰੀ ਪੱਧਰ 'ਤੇ ਟੈਂਡਰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਕੁੱਲ ਘਰੇਲੂ ਉਤਪਾਦ ਵਿੱਚ 6500 ਕਰੋਡ਼ ਰੁਪਏ ਦੇ ਵਾਧੇ ਨਾਲ 2400 ਵਿਅਕਤੀਆਂ ਨੂੰ ਸਿੱਧਾ ਰੁਜ਼ਗਾਰ ਮਿਲੇਗਾ। ਇਸ ਪ੍ਰਸਤਾਵ ਨੂੰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮਨਜ਼ੂਰੀ ਦਿੱਤੀ ਗਈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਸਤਾਵਿਤ ਯੂਨੀਵਰਸਿਟੀ ਹੁਨਰ ਵਿਕਾਸ ਦੇ ਖੇਤਰ 'ਤੇ ਅਧਾਰਿਤ ਹੋਵੇਗੀ ਜਿਸ ਵਿੱਚ ਸੂਚਨਾ ਤਕਨੀਕ ਅਧਾਰਿਤ ਸੇਵਾਵਾਂ, ਬਾਇਓ ਤਕਨਾਲੋਜੀ, ਬਾਇਓ ਸਾਇੰਸ, ਮਟੀਰੀਅਲ ਸਾਇੰਸ ਅਤੇ ਨੈਨੋ ਤਕਨਾਲੋਜੀ ਨੂੰ ਵਿਸੇਸ਼ ਤਵੱਜੋਂ ਦਿੱਤੀ ਜਾਵੇਗੀ। ਉਨ•ਾਂ ਦੱਸਿਆ ਕਿ ਯੂਨੀਵਰਸਿਟੀ ਦੀ ਸਥਾਪਨਾ ਨਾਲ ਸੂਬੇ ਦੇ ਮਾਲੀਏ ਵਿੱਚ ਵੀ 600 ਕਰੋਡ਼ ਰੁਪਏ ਦਾ ਵਾਧਾ ਹੋਵੇਗਾ।
ਬੁਲਾਰੇ ਨੇ ਕਿਹਾ ਕਿ ਇਸ ਸਬੰਧੀ ਵੱਡੀ ਪੱਧਰ 'ਤੇ ਪ੍ਰਚਾਰ ਮੁਹਿੰਮ ਰਾਹੀਂ ਖੁੱਲੇ• ਬਜ਼ਾਰ ਵਿੱਚੋਂ ਪ੍ਰਸਤਾਵ ਇਕੱਤਰ ਕੀਤੇ ਜਾਣਗੇ ਅਤੇ ਬਿਨੈਕਾਰ ਸੂਚਨਾ ਤਕਨੀਕ ਨੀਤੀ- 2013 ਜਾਂ ਰੀਇਮੈਜਿੰਗ ਹਾਇਰ ਐਜੂਕੇਸ਼ਨ ਫਾਊਂਡੇਸ਼ਨ ਵੱਲੋਂ ਪ੍ਰਾਪਤ ਪ੍ਰਸਤਾਵ ਤਹਿਤ ਅਦਾ ਕਰ ਸਕਦਾ ਹੈ। ਉਨ•ਾਂ ਕਿਹਾ ਕਿ ਫਾਊਂਡੇਸ਼ਨ ਵੱਲੋਂ ਪ੍ਰਾਪਤ ਪ੍ਰਸਤਾਵ ਤਹਿਤ ਆਈ[ਟੀ[ ਕੰਪਨੀਆਂ ਲਈ 50 ਏਕਡ਼ ਜਗ•ਾ ਰਾਖਵੀਂ ਰੱਖੀ ਗਈ ਹੈ ਜੋ ਕਿ ਯੂਨੀਵਰਸਿਟੀ ਦੀ ਸਥਾਪਨਾ ਲਈ ਪ੍ਰਦਾਨ ਕੀਤੀ ਜਾ ਸਕਦੀ ਹੈ।
Ðਬੁਲਾਰੇ ਨੇ ਅੱਗੇ ਦੱਸਿਆ ਕਿ ਸੂਚਨਾ ਤਕਨੀਕੀ ਸਿਟੀ ਮੁਹਾਲੀ ਵਿਖੇ ਪਲਾਟਾਂ ਦੀ ਅਲਾਟਮੈਂਟ ਸਬੰਧੀ ਯੋਗਤਾ ਮਾਪਦੰਡਾਂ ਵਿੱਚ ਨਰਮੀ ਕਰਦਿਆਂ ਗੈਰ ਸੀ[ਐਮ[ਐਮ[ ਸਾਫਟ ਵੇਅਰ ਇੰਜੀਨੀਅਰਿੰਗ ਇੰਸਟੀਚਿਊਟ ਜੋ ਕਿ ਲੈਵਲ 5 ਸਰਟੀਫਿਕੇਸ਼ਨ ਪੱਧਰ ਦੇ ਹੋਣ, ਨੂੰ ਵੀ 3 ਤੋਂ 25 ਏਕਡ਼ ਤੱਕ ਦੇ ਪਲਾਟ ਅਲਾਟ ਕੀਤੇ ਜਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜੋ ਕੰਪਨੀਆਂ ਆਈ[ਟੀ[ਸਿਟੀ ਵਿਖੇ ਆਪਣੇ ਪਲਾਟ ਛੱਡਣਾ ਚਾਹੁੰਦੀਆਂ ਹਨ, ਉਹ ਅਦਾ ਕੀਤੀ ਰਕਮ ਵਿੱਚ 10 ਫੀਸਦੀ ਕਟੌਤੀ ਨਾਲ ਆਪਣੇ ਪਲਾਟ ਛੱਡ ਸਕਦੀਆਂ ਹਨ।
ਮੰਤਰੀ ਮੰਡਲ ਵੱਲੋਂ 'ਘਰ- ਘਰ ਰੁਜ਼ਗਾਰ ਯੋਜਨਾ' ਨੂੰ ਜ਼ਮੀਨੀ ਪੱਧਰ 'ਤੇ ਸਫ਼ਲਤਾਪੂਰਵਕ ਲਾਗੂ ਕਰਨ ਦੇ ਮੰਤਵ ਨਾਲ ਸਾਰੇ ਜ਼ਿਲਿ•ਆਂ ਵਿੱਚ ਜ਼ਿਲ•ਾ ਬਿਊਰੋ ਆਫ ਇੰਪਲਾਇਮੈਂਟ ਐਂਡ ਇੰਟਰਪਰਾਇਜ਼ ਸਥਾਪਤ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ। ਇਹ ਬਿਊਰੋ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਲਈ ਇਕ ਮੰਚ ਦੇ ਤੌਰ 'ਤੇ ਕੰਮ ਕਰਨਗੀਆਂ ਜਿਸ ਵਿੱਚ ਵਿਦੇਸ਼ ਵਿੱਚ ਰੁਜ਼ਗਾਰ, ਹੁਨਰ ਵਿਕਾਸ ਲਈ ਸਿਖਲਾਈ, ਸਵੈ-ਰੁਜ਼ਗਾਰ ਅਤੇ ਉੱਦਮ ਸਥਾਪਤੀ ਮੁੱਖ ਰੂਪ ਵਿੱਚ ਸ਼ਾਮਲ ਹੈ। ਇਸ ਤੋਂ ਇਲਾਵਾ ਇਹ ਬਿਊਰੋ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਸਫ਼ਲ ਤਰੀਕੇ ਨਾਲ ਲਾਗੂ ਕਰਨ ਲਈ ਸਾਰੇ ਵਿਭਾਗਾਂ ਨਾਲ ਤਾਲਮੇਲ ਦਾ ਕੰਮ ਵੀ ਕਰੇਗੀ।
ਮੰਤਰੀ ਮੰਡਲ ਵੱਲੋਂ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ 'ਘਰ-ਘਰ ਰੁਜ਼ਗਾਰ ਪ੍ਰੋਗਰਾਮ' ਲਈ ਸੂਬਾ ਪੱਧਰੀ ਕਮੇਟੀ ਅਤੇ ਜ਼ਿਲ•ਾ ਗਵਰਨਿੰਗ ਕੌਂਸਲ ਦੀ ਸਥਾਪਨਾ ਵੀ ਕੀਤੀ ਜਾਵੇਗੀ । 

Have something to say? Post your comment
 
ਹੋਰ ਪੰਜਾਬ ਖ਼ਬਰਾਂ
ਡਾ. ਅਜੀਤ ਕੰਵਲ ਸਿੰਘ ਹਮਦਰਦ ਦੇ ਕਾਵਿ ਚਿੱਤਰਾਂ ਦੀ ਇਥੇ ਕਲਾ ਭਵਨ ਵਿਖੇ ਲੱਗੀ ਤਿੰਨ ਰੋਜ਼ਾ ਪ੍ਰਦਰਸ਼ਨੀ
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਮੁਡ਼ ਲਿਖਿਆ ਪੱਤਰ
ਵਿਜੀਲੈਂਸ ਮੁਖੀ ਨੇ ਮੁੱਖ ਸਕੱਤਰ ਨੂੰ ਮਹੱਤਵਪੂਰਨ ਵਿਜੀਲੈਂਸ ਕੇਸਾਂ ਸਮੇਤ ਸਿੰਚਾਈ ਘਪਲੇ ਦੀ ਜਾਂਚ ਬਾਰੇ ਕਰਵਾਇਆ ਜਾਣੂੰ
ਨਸ਼ਾ ਤਸਕਰੀ ਦਾ ਦੋਸ਼ੀ ਕਾਂਗਰਸੀ ਵਿਧਾਇਕਾਂ ਨੂੰ ਆਪ 'ਚ ਆਉਣ ਦਾ ਸੱਦਾ ਦੇ ਰਿਹਾ ਹੈ: ਅਕਾਲੀ ਦਲ
ਖਹਿਰਾ ਦੇ ਕੇਸ 'ਚ ਸਾਡੀ ਕੋਈ ਭੂਮਿਕਾ ਨਹੀਂ-ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਵੱਲੋਂ ਗੋਸਾਈਂ ਕਤਲ ਕੇਸ ਦੀ ਪਡ਼ਤਾਲ ਕੌਮੀ ਜਾਂਚ ਏਜੰਸੀ ਨੂੰ ਸੌਂਪਣ ਦੀ ਅਪੀਲ ਸਵੀਕਾਰ
ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸੀਨੀਅਰ ਵਾਈਸ ਚੇਅਰਮੈਨ ਦੀ ਅਸਾਮੀ ਖਤਮ ਕਰਨ ਦਾ ਫੈਸਲਾ
ਰਾਸ਼ਟਰੀ ਮਹਿਲਾ ਕਮਿਸ਼ਨ ਵੱਲੋਂ ਕੇਤੀਆ ਡਾਰਨੈਂਡ ਮਾਮਲੇ ਵਿਚ ਪੰਜਾਬ ਦਾ ਗ੍ਰਹਿ ਸਕੱਤਰ ਤਲਬ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪਰਾਲੀ ਨਾ ਸਾਡ਼ਨ ਵਾਲੇ ਕਿਸਾਨਾਂ ਨੂੰ ਬੋਨਸ ਦੇਣ ਵਾਸਤੇ ਪ੍ਰਧਾਨ ਮੰਤਰੀ ਨੂੰ ਪੱਤਰ
ਸੱਭਿਆਚਾਰ ਦੀ ਪੁਨਰ ਸੁਰਜੀਤੀ ਲਈ ਲੋਕ ਲਹਿਰ ਪਿੰਡ/ਸ਼ਹਿਰ ਪੱਧਰ ਤੱਕ ਲਿਜਾਇਆ ਜਾਵੇਗਾ: ਸੁਰਜੀਤ ਪਾਤਰ