Friday, June 22, 2018
Follow us on
ਤਾਜਾ ਖਬਰਾਂ
ਸੁਖਬੀਰ ਬਾਦਲ ਵੱਲੋਂ ਚੰਡੀਗਡ਼ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ।ਇਤਿਹਾਸ ਵਿਚ ਤੱਥ-ਸਬੂਤ ਗਵਾਹ ਵੀ ਹੁੰਦੇ ਹਨ ਅਤੇ ਘਟਨਾਵਾਂ ਦੇ ਉੱਘੇ ਨੈਣ-ਨਕਸ਼126।86 ਲੱਖ ਮੀਟ੍ਰਕਿ ਟਨ ਕਣਕ ਦੀ ਹੋਈ ਖਰੀਦ, ਕਿਸਾਨਾਂ ਨੂੰ 19113।97 ਕਰੋਡ਼ ਰੁਪਏ ਦਾ ਭੁਗਤਾਨ ਸਿੱਖ ਸਰੋਤ ਇਤਿਹਾਸਿਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਵੱਲੋਂ ਤਿਆਰ ਪੁਸਤਕਾਂ ਭਾਈ ਲੌਂਗੋਵਾਲ ਨੇ ਕੀਤੀਆਂ ਜਾਰੀਡਾ. ਅਜੀਤ ਕੰਵਲ ਸਿੰਘ ਹਮਦਰਦ ਦੇ ਕਾਵਿ ਚਿੱਤਰਾਂ ਦੀ ਇਥੇ ਕਲਾ ਭਵਨ ਵਿਖੇ ਲੱਗੀ ਤਿੰਨ ਰੋਜ਼ਾ ਪ੍ਰਦਰਸ਼ਨੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਮੁਡ਼ ਲਿਖਿਆ ਪੱਤਰਵਿਜੀਲੈਂਸ ਮੁਖੀ ਨੇ ਮੁੱਖ ਸਕੱਤਰ ਨੂੰ ਮਹੱਤਵਪੂਰਨ ਵਿਜੀਲੈਂਸ ਕੇਸਾਂ ਸਮੇਤ ਸਿੰਚਾਈ ਘਪਲੇ ਦੀ ਜਾਂਚ ਬਾਰੇ ਕਰਵਾਇਆ ਜਾਣੂੰ ਨਸ਼ਾ ਤਸਕਰੀ ਦਾ ਦੋਸ਼ੀ ਕਾਂਗਰਸੀ ਵਿਧਾਇਕਾਂ ਨੂੰ ਆਪ 'ਚ ਆਉਣ ਦਾ ਸੱਦਾ ਦੇ ਰਿਹਾ ਹੈ: ਅਕਾਲੀ ਦਲ
 
ਪੰਜਾਬ

ਕੈਪਟਨ ਅਮਰਿੰਦਰ ਵੱਲੋਂ ਗੋਸਾਈਂ ਕਤਲ ਕੇਸ ਦੀ ਪਡ਼ਤਾਲ ਕੌਮੀ ਜਾਂਚ ਏਜੰਸੀ ਨੂੰ ਸੌਂਪਣ ਦੀ ਅਪੀਲ ਸਵੀਕਾਰ

ਦਵਿੰਦਰ ਸਿੰਘ ਕੋਹਲੀ | October 20, 2017 04:34 PM
ਕੈਪਟਨ ਅਮਰਿੰਦਰ ਵੱਲੋਂ ਗੋਸਾਈਂ ਕਤਲ ਕੇਸ ਦੀ ਪਡ਼ਤਾਲ ਕੌਮੀ ਜਾਂਚ ਏਜੰਸੀ ਨੂੰ ਸੌਂਪਣ  ਦੀ ਅਪੀਲ ਸਵੀਕਾਰ


ਚੰਡੀਗਡ਼, 
               ਪੰਜਾਬ ਸਰਕਾਰ ਨੇ ਲੁਧਿਆਣਾ ਦੇ ਆਰ¢ਐਸ¢ਐਸ¢ ਨੇਤਾ ਰਵਿੰਦਰ ਗੋਸਾਈਂ ਦੇ ਕਤਲ ਕੇਸ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨ¢ਆਈ¢ਏ¢) ਨੂੰ ਸੌਂਪਣ ਦਾ ਫੈਸਲਾ ਕੀਤਾ ਹੈ।
               ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਇਹ ਹੁਕਮ ਦਿੰਦਿਆਂ ਪਰਿਵਾਰ ਲਈ ਪੰਜ ਲੱਖ ਰੁਪਏ ਮੁਆਵਜ਼ਾ ਅਤੇ ਮਿ੍ਰਤਕ ਦੇ ਚਾਰ ਬੱਚਿਆਂ ਵਿੱਚੋਂ ਇਕ ਨੂੰ ਵਿਦਿਅਕ ਯੋਗਤਾ ਦੇ ਅਨੁਕੂਲ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਸ੍ਰੀ ਗੋਸਾਈਂ ਦੀ ਪਤਨੀ ਦੀ ਵੀ ਕੁਝ ਸਾਲ ਪਹਿਲਾਂ ਕੈਂਸਰ ਰੋਗ ਕਾਰਨ ਮੌਤ ਹੋ ਗਈ ਸੀ ਅਤੇ ਉਨਾਂ ਦੇ ਚਾਰ ਬੱਚੇ ਹਨ।
               ਆਰ¢ਐਸ¢ਐਸ¢ ਦੇ ਇਕ ਵਫ਼ਦ ਵੱਲੋਂ ਬੀਤੇ ਦਿਨ ਮੁੱਖ ਮੰਤਰੀ ਰਿਹਾਇਸ਼ ’ਤੇ ਉਨਾਂ ਨਾਲ ਮੁਲਾਕਾਤ ਦੌਰਾਨ ਕੀਤੀ ਅਪੀਲ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਜਾਂਚ ਏਜੰਸੀ ਨੂੰ ਪਡ਼ਤਾਲ ਸੌਂਪਣ ਦੇ ਹੁਕਮ ਦਿੱਤੇ।
               ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਦਾ ਨਾਤਾ ਕੌਮਾਂਤਰੀ ਪੱਧਰ ’ਤੇ ਹੋਣ ਕਾਰਨ ਮੁੱਖ ਮੰਤਰੀ ਨੇ ਆਰ¢ਐਸ¢ਐਸ¢ ਦੀ ਅਪੀਲ ਨੂੰ ਪ੍ਰਵਾਨ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਵਾਪਰੀਆਂ ਅਜਿਹੀਆਂ ਘਟਨਾਵਾਂ ਦੀ ਹੁਣ ਤੱਕ ਹੋਈ ਪਡ਼ਤਾਲ ਵਿੱਚ ਇਹ ਸੰਕੇਤ ਮਿਲੇ ਹਨ ਕਿ ਇਨਾਂ ਸਾਜ਼ਿਸ਼ਾਂ ਨੂੰ ਵਿਦੇਸ਼ੀ ਧਰਤੀ ਤੋਂ ਅੰਜ਼ਾਮ ਦਿੱਤਾ ਜਾ ਰਿਹਾ ਹੈ। ਇਸੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਜਾਂਚ ਏਜੰਸੀ ਨੂੰ ਇਸ ਪਡ਼ਤਾਲ ਦਾ ਹਿੱਸਾ ਬਣਾਉਣ ਦੀ ਸਹਿਮਤੀ ਦਿੱਤੀ ਤਾਂ ਕਿ ਕੇਂਦਰੀ ਏਜੰਸੀਆਂ ਤੇ ਪੰਜਾਬ ਪੁਲੀਸ ਦਰਮਿਆਨ ਹੋਰ ਵਧੇਰੇ ਤਾਲਮੇਲ ਬਿਠਾਇਆ ਜਾ ਸਕੇ।
               ਰਵਿੰਦਰ ਗੋਸਾਈਂ ਦੇ ਸੰਗੀਨ ਕਤਲ ’ਤੇ ਵਫ਼ਦ ਦੀ ਚਿੰਤਾ ਸਾਂਝੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨਾਂ ਆਖਿਆ ਕਿ ਸੂਬੇ ਵਿੱਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਅਜਿਹੀ ਬਦਅਮਨੀ ਨੂੰ ਹਰਗਿਜ਼ ਸਹਿਣ ਨਹੀਂ ਕਰੇਗੀ ਅਤੇ ਮਿੱਥ ਕੇ ਕੀਤੇ ਜਾਣ ਵਾਲੇ ਕਤਲਾਂ ਦੀ ਰੋਕਥਾਮ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।
               ਕੈਪਟਨ ਅਮਰਿੰਦਰ ਸਿੰਘ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸੂਬਾ ਪੁਲੀਸ ਅਜਿਹੀਆਂ ਹੱਤਿਆਵਾਂ ਦੇ ਪਿਛਲੇ ਸਾਰੇ ਮਾਮਲਿਆਂ ਨੂੰ ਹੱਲ ਕਰਨ ਲਈ ਪੂਰੀ ਵਾਹ ਲਾ ਰਹੀ ਹੈ ਅਤੇ ਉਨਾਂ ਨੇ ਨਿੱਜੀ ਤੌਰ ’ਤੇ ਵੀ ਇਨਾਂ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਿੱਥ ਕੇ ਕੀਤੇ ਕਤਲਾਂ ਦੇ ਦੋਸ਼ੀਆਂ ਨੂੰ ਕਾਬੂ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਖਡ਼ਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂ ਜੋ ਅਜਿਹੇ ਕੋਝੇ ਯਤਨਾਂ ਦਾ ਸਿੱਧਾ ਮੰਤਵ ਸੂਬੇ ਨੂੰ ਅਸਥਿਰਤਾ ਦੇ ਰਾਹ ਪਾਉਣਾ ਅਤੇ ਅਮਨ-ਸ਼ਾਂਤੀ ਭੰਗ ਕਰਨਾ ਹੈ

Have something to say? Post your comment
 
ਹੋਰ ਪੰਜਾਬ ਖ਼ਬਰਾਂ
ਇਤਿਹਾਸ ਵਿਚ ਤੱਥ-ਸਬੂਤ ਗਵਾਹ ਵੀ ਹੁੰਦੇ ਹਨ ਅਤੇ ਘਟਨਾਵਾਂ ਦੇ ਉੱਘੇ ਨੈਣ-ਨਕਸ਼
126।86 ਲੱਖ ਮੀਟ੍ਰਕਿ ਟਨ ਕਣਕ ਦੀ ਹੋਈ ਖਰੀਦ, ਕਿਸਾਨਾਂ ਨੂੰ 19113।97 ਕਰੋਡ਼ ਰੁਪਏ ਦਾ ਭੁਗਤਾਨ
ਸਿੱਖ ਸਰੋਤ ਇਤਿਹਾਸਿਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਵੱਲੋਂ ਤਿਆਰ ਪੁਸਤਕਾਂ ਭਾਈ ਲੌਂਗੋਵਾਲ ਨੇ ਕੀਤੀਆਂ ਜਾਰੀ
ਡਾ. ਅਜੀਤ ਕੰਵਲ ਸਿੰਘ ਹਮਦਰਦ ਦੇ ਕਾਵਿ ਚਿੱਤਰਾਂ ਦੀ ਇਥੇ ਕਲਾ ਭਵਨ ਵਿਖੇ ਲੱਗੀ ਤਿੰਨ ਰੋਜ਼ਾ ਪ੍ਰਦਰਸ਼ਨੀ
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਮੁਡ਼ ਲਿਖਿਆ ਪੱਤਰ
ਵਿਜੀਲੈਂਸ ਮੁਖੀ ਨੇ ਮੁੱਖ ਸਕੱਤਰ ਨੂੰ ਮਹੱਤਵਪੂਰਨ ਵਿਜੀਲੈਂਸ ਕੇਸਾਂ ਸਮੇਤ ਸਿੰਚਾਈ ਘਪਲੇ ਦੀ ਜਾਂਚ ਬਾਰੇ ਕਰਵਾਇਆ ਜਾਣੂੰ
ਨਸ਼ਾ ਤਸਕਰੀ ਦਾ ਦੋਸ਼ੀ ਕਾਂਗਰਸੀ ਵਿਧਾਇਕਾਂ ਨੂੰ ਆਪ 'ਚ ਆਉਣ ਦਾ ਸੱਦਾ ਦੇ ਰਿਹਾ ਹੈ: ਅਕਾਲੀ ਦਲ
ਖਹਿਰਾ ਦੇ ਕੇਸ 'ਚ ਸਾਡੀ ਕੋਈ ਭੂਮਿਕਾ ਨਹੀਂ-ਕੈਪਟਨ ਅਮਰਿੰਦਰ ਸਿੰਘ
ਅਮਰਿੰਦਰ ਮੰਤਰੀ ਮੰਡਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ਵ ਪੱਧਰੀ ਤਕਨੀਕੀ ਯੂਨੀਵਰਸਿਟੀ ਦੀ ਸਥਾਪਨਾ ਲਈ ਕੌਮਾਂਤਰੀ ਪੱਧਰ 'ਤੇ ਟੈਂਡਰ ਸੱਦਣ ਦੀ ਪ੍ਰਵਾਨਗੀ
ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸੀਨੀਅਰ ਵਾਈਸ ਚੇਅਰਮੈਨ ਦੀ ਅਸਾਮੀ ਖਤਮ ਕਰਨ ਦਾ ਫੈਸਲਾ