Monday, August 20, 2018
Follow us on
ਤਾਜਾ ਖਬਰਾਂ
ਬੇਅਦਬੀ ਮਾਮਲੇ ‘ਚ ਬਾਦਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕੈਪਟਨ- ਹਰਪਾਲ ਚੀਮਾਸੁਖਪਾਲ ਸਿੰਘ ਭੁੱਲਰ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਜਾਵੇ : ਅਕਾਲੀ ਦਲਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਰਾਜਨਾਥ ਸਿੰਘ ਨੂੰ ਸਾਰੇ ਲਟਕੇ ਸਿੱਖ ਮਸਲੇ ਜਲਦੀ ਹੱਲ ਕਰਨ ਦੀ ਅਪੀਲਨਵਜੋਤ ਸਿੰਘ ਸਿੱਧੂ ਵੱਲੋਂ ਅੱਧੇ-ਅਧੂਰੇ ਸੀਵਰੇਜ ਦਾ ਕੰਮ ਕਰ ਰਹੀਆਂ ਕੰਪਨੀਆਂ ਨੂੰ ਸਖਤ ਤਾੜਨਾਰਾਏਸ਼ੁਮਾਰੀ 2020 ਲਈ ਐਸ.ਐਫ.ਜੇ. ਦੀ ਇੰਗਲੈਂਡ ਰੈਲੀ ਨੂੰ ਭਾਰਤ ਤੋਂ ਬਾਹਰ ਵੀ ਹੁੰਗਾਰਾ ਨਹੀਂ ਮਿਲਿਆ-ਕੈਪਟਨ ਅਮਰਿੰਦਰ ਸਿੰਘ 16 ਆਈ.ਏ.ਐਸ. ਅਤੇ 17 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨਾਂ ਦਾ ਦੌਰਾਸਿੱਖ ਔਰਤਾਂ ਲਈ ਹੈਲਮਟ ਲਾਜ਼ਮੀ ਬਣਾਉਣ ਵਾਲਾ ਨੋਟੀਫਿਕੇਸ਼ਨ ਯੂਟੀ ਪ੍ਰਸਾਸ਼ਕ ਵਾਪਸ ਲੈਣ-ਅਕਾਲੀ ਦਲ
 
ਪੰਜਾਬ

ਨਸ਼ਾ ਤਸਕਰੀ ਦਾ ਦੋਸ਼ੀ ਕਾਂਗਰਸੀ ਵਿਧਾਇਕਾਂ ਨੂੰ ਆਪ 'ਚ ਆਉਣ ਦਾ ਸੱਦਾ ਦੇ ਰਿਹਾ ਹੈ: ਅਕਾਲੀ ਦਲ

November 09, 2017 07:26 PM
ਨਸ਼ਾ ਤਸਕਰੀ ਦਾ ਦੋਸ਼ੀ ਕਾਂਗਰਸੀ ਵਿਧਾਇਕਾਂ ਨੂੰ ਆਪ 'ਚ ਆਉਣ ਦਾ ਸੱਦਾ ਦੇ ਰਿਹਾ ਹੈ: ਅਕਾਲੀ ਦਲ


ਚੰਡੀਗਡ਼੍ਹ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿੰਨੀ ਸ਼ਰਮਨਾਕ ਗੱਲ ਹੈ ਕਿ ਇੱਕ ਪਾਕਿਸਤਾਨੀ ਤਾਰਾਂ ਵਾਲੇ ਕੌਮਾਂਤਰੀ ਨਸ਼ਾ ਤਸਕਰੀ ਗਿਰੋਹ ਦਾ ਸਰਗਨਾ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਵਿਅਕਤੀ ਅਗਲੀ ਸਰਕਾਰ ਬਣਾਉਣ ਦਾਅਵਾ ਜਤਾਉਣ ਵਾਸਤੇ ਕਾਂਗਰਸੀ ਵਿਧਾਇਕਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਸੱਦਾ ਦੇ ਰਿਹਾ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰਿਆਂ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਸ ਤੋਂ ਵੀ ਵੱਧ ਅਫਸੋਸਨਾਕ ਗੱਲ ਇਹ ਹੈ ਕਿ ਉਹ ਸੁਖਪਾਲ ਖਹਿਰਾ ਆਪਣੀ ਲੀਡਰਸ਼ਿਪ ਥੱਲੇ ਕਾਂਗਰਸੀ ਵਿਧਾਇਕਾਂ ਨੂੰ ਆਪ ਵਿਚ ਸ਼ਾਮਿਲ ਹੋਣ ਦਾ ਸੱਦਾ ਦੇ ਰਿਹਾ ਹੈ, ਜਿਸ ਦੀ ਪਾਰਟੀ ਦੇ ਵਿਧਾਇਕ ਦਲ ਦਾ ਵੱਡਾ ਹਿੱਸਾ ਉਸ ਕੋਲੋਂ ਵਿਰੋਧੀ ਧਿਰ ਦੇ ਆਗੂ ਵਜੋਂ ਅਸਤੀਫੇ ਦੀ ਮੰਗ ਕਰ ਚੁੱਕਿਆ ਹੈ।
ਸੁਖਪਾਲ ਖਹਿਰੇ ਦੇ ਨਵੇਂ ਹਥਕੰਡੇ ਨੂੰ ਉਸ ਖਿਲਾਫ ਲੱਗੇ ਗੰਭੀਰ ਦੋਸ਼ਾਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਘਟੀਆ ਕੋਸ਼ਿਸ਼ ਕਰਾਰ ਦਿੰਦਿਆਂ ਅਕਾਲੀ ਆਗੂਆਂ ਨੇ ਖਹਿਰਾ ਨੂੰ ਪੁੱਛਿਆ ਕਿ ਉਹ ਦੱਸੇ ਕਿ ਆਪ ਵਿਚ ਹੋਈ ਬਗਾਵਤ ਮਗਰੋਂ ਉਸ ਨੇ ਹਾਈਕਮਾਂਡ ਦੀ ਬਾਂਹ ਮਰੋਡ਼ ਕੇ ਪੰਜਾਬ ਵਿਚ ਆਪ ਦੇ ਵਿਧਾਇਕਾਂ ਦਾ ਜਬਰਦਸਤੀ ਸਮਰਥਨ ਕਿਉਂ ਲਿਆ। ਉਹਨਾਂ ਕਿਹਾ ਕਿ ਆਪ ਹਾਈਕਮਾਂਡ ਨੇ ਪਾਰਟੀ ਦੀ ਪੰਜਾਬ ਇਕਾਈ ਵਿਚ ਫੁੱਟ ਪੈਣ ਤੋਂ ਟਾਲ ਦਿੱਤੀ ਹੈ। ਪਰ ਅਜੇ ਵੀ ਕੁੱਝ ਵਿਧਾਇਕ ਖਹਿਰਾ ਦੇ ਵਿਰੁੱਧ ਹਨ ਅਤੇ ਉਹਨਾਂ ਨੇ ਖਹਿਰਾ ਦਾ ਸਮਰਥਨ ਜਤਾਉਣ ਲਈ ਰੱਖੀ ਮੀਟਿੰਗ ਵਿਚ ਵੀ ਭਾਗ ਨਹੀਂ ਲਿਆ। ਇਸ ਤੋਂ ਸਾਫ ਪਤਾ ਚੱਲਦਾ ਹੈ ਕਿ ਖਹਿਰਾ ਨੇ ਆਪ ਹਾਈਕਮਾਂਡ ਨੂੰ ਆਪਣੇ ਕੰਟਰੋਲ ਵਿਚ ਕਰ ਰੱਖਿਆ ਹੈ। ਅਕਾਲੀ ਦਲ ਨੇ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਇਸ ਮੁੱਦੇ ਉੱਤੇ ਆਪਣਾ ਸਟੈਡ ਸਪੱਸ਼ਟ ਕਰਨ ਲਈ ਆਖਿਆ ਹੈ। ਪਰ ਉਸ ਵੱਲੋਂ ਅਜਿਹਾ ਕਰਨ ਤੋਂ ਕੀਤਾ ਇਨਕਾਰ ਇਹੋ ਸੰਕੇਤ ਦਿੰਦਾ ਹੈ ਕਿ ਖਹਿਰਾ ਨੇ ਉਸ ਨਾਲ ਸੌਦੇਬਾਜ਼ੀ ਕੀਤੀ ਹੋ ਸਕਦੀ ਹੈ। ਇਸ ਤੋਂ ਇਲਾਵਾ ਕੇਜਰੀਵਾਲ ਵੱਲੋਂ ਖਹਿਰਾ ਨੂੰ ਬਚਾਉਣ ਦਾ ਹੋਰ ਕਾਰਣ ਨਹੀਂ ਦਿਸਦਾ। ਸਾਫ ਹੈ ਕਿ ਕੇਜਰੀਵਾਲ ਡਰਦਾ ਹੈ ਕਿ ਨਸ਼ਾ ਤਸਕਰੀ ਦੇ ਪੈਸੇ ਦਾ ਲਾਭ ਲੈਣ ਵਾਲਿਆਂ ਵਿਚ ਉਸ ਦੇ ਨਾਂ ਦਾ ਵੀ ਖੁਲਾਸਾ ਹੋ ਸਕਦਾ ਹੈ, ਕਿਉਂਕਿ ਇਹ ਪੈਸਾ ਉਸ ਨੂੰ ਚੋਣ ਫੰਡ ਵਜੋਂ ਦਿੱਤਾ ਵਿਖਾਇਆ ਗਿਆ ਹੈ।
ਖਹਿਰਾ ਨੂੰ ਇਹ ਕਹਿੰਦਿਆਂ ਕਿ ਉਹ ਪਹਿਲਾਂ ਆਪ ਦੇ ਵਿਧਾਇਕ ਦਲ ਦਾ ਸਮਰਥਨ ਹਾਸਿਲ ਕਰਨਾ ਸਿੱਖ ਲਵੇ, ਸਰਦਾਰ ਗਰੇਵਾਲ ਅਤੇ ਸਰਦਾਰ ਮਲੂਕਾ ਨੇ ਕਿਹਾ ਕਿ ਅਜਿਹੇ ਹਥਕੰਡਿਆਂ ਨਾਲ ਉਸ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਤੁਹਾਨੂੰ ਅਜਿਹੇ ਇੱਕ ਨਸ਼ਾ ਤਸਕਰੀ ਦੇ ਮਾਮਲੇ ਵਿਚ ਬਤੌਰ ਦੋਸ਼ੀ ਬੁਲਾਇਆ ਗਿਆ ਹੈ, ਜਿਸ ਦੇ ਸਹਿ-ਦੋਸ਼ੀ ਨੂੰ 20 ਸਾਲ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਤੁਹਾਨੂੰ ਵੀ ਖੁਦ ਨੂੰ ਅਦਾਲਤ ਅੱਗੇ ਪੇਸ਼ ਕਰਨਾ ਚਾਹੀਦਾ ਹੈ ਤਾਂ ਕਿ ਕਾਨੂੰਨ ਆਪਣੀ ਕਾਰਵਾਈ ਕਰ ਸਕੇ , ਨਾ ਕਿ ਆਪਣੇ ਵਿਰੋਧੀਆਂ ਨੂੰ ਬੁਰਾ ਭਲਾ ਕਹਿ ਕੇ ਪੰਜਾਬੀਆਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

Have something to say? Post your comment
 
ਹੋਰ ਪੰਜਾਬ ਖ਼ਬਰਾਂ
ਬੇਅਦਬੀ ਮਾਮਲੇ ‘ਚ ਬਾਦਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕੈਪਟਨ- ਹਰਪਾਲ ਚੀਮਾ
ਸੁਖਪਾਲ ਸਿੰਘ ਭੁੱਲਰ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਜਾਵੇ : ਅਕਾਲੀ ਦਲ
ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਰਾਜਨਾਥ ਸਿੰਘ ਨੂੰ ਸਾਰੇ ਲਟਕੇ ਸਿੱਖ ਮਸਲੇ ਜਲਦੀ ਹੱਲ ਕਰਨ ਦੀ ਅਪੀਲ
ਨਵਜੋਤ ਸਿੰਘ ਸਿੱਧੂ ਵੱਲੋਂ ਅੱਧੇ-ਅਧੂਰੇ ਸੀਵਰੇਜ ਦਾ ਕੰਮ ਕਰ ਰਹੀਆਂ ਕੰਪਨੀਆਂ ਨੂੰ ਸਖਤ ਤਾੜਨਾ
ਰਾਏਸ਼ੁਮਾਰੀ 2020 ਲਈ ਐਸ.ਐਫ.ਜੇ. ਦੀ ਇੰਗਲੈਂਡ ਰੈਲੀ ਨੂੰ ਭਾਰਤ ਤੋਂ ਬਾਹਰ ਵੀ ਹੁੰਗਾਰਾ ਨਹੀਂ ਮਿਲਿਆ-ਕੈਪਟਨ ਅਮਰਿੰਦਰ ਸਿੰਘ
16 ਆਈ.ਏ.ਐਸ. ਅਤੇ 17 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ
ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨਾਂ ਦਾ ਦੌਰਾ
ਅਮਰਿੰਦਰ ਵੱਲੋਂ 858 ਮ੍ਰਿਤਕ ਹੋਮਗਾਰਡਾਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ 'ਤੇ ਵਾਲੰਟੀਅਰਾਂ ਵਜੋਂ ਭਰਤੀ ਕਰਨ ਦੇ ਹੁਕਮ
ਲੋਕਪਾਲ ਅਤੇ ਹੈਲਮਟ ਦੇ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਉਚ ਪੱਧਰੀ ਵਫਦ ਕੱਲ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ
'ਵੋਟਾਂ ਲਈ ਨਗਦੀ' ਸਬੰਧੀ ਕੇਂਦਰ ਦੇ ਸਕੈਂਡਲ ਦੇ ਵਿਰੁੱਧ ਪੰਜਾਬ ਕਾਂਗਰਸ ਚੋਣ ਕਮਿਸ਼ਨ ਕੋਲ ਪਹੁੰਚ ਕਰੇਗੀ – ਜਾਖੜ