Wednesday, January 23, 2019
Follow us on
ਤਾਜਾ ਖਬਰਾਂ
ਪੰਜਾਬੀ ਕਲਚਰਲ ਕੌਂਸਲ ਵੱਲੋਂ ਚੰਡੀਗੜ• 'ਚ ਪੰਜਾਬੀ ਭਾਸ਼ਾ ਸਬੰਧੀ ਕਾਨੂੰਨ ਲਾਗੂ ਕਰਨ ਦੀ ਮੰਗਗੰਨਾ ਕਾਸ਼ਤਕਾਰਾਂ ਨੂੰ ਭੁਗਤਾਨ ਲਈ ਸਹਿਕਾਰੀ ਖੰਡ ਮਿੱਲਾਂ ਨੂੰ 65 ਕਰੋੜ ਰੁਪਏ ਜਾਰੀ: ਸੁਖਜਿੰਦਰ ਸਿੰਘ ਰੰਧਾਵਾਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਮਿਉਂਸਪਲ ਕਾਰਪੋਰੇਸ਼ਨ ਵਿੱਚ ਹੋਏ ਭ੍ਰਿਸ਼ਟਾਚਾਰ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ।ਫਾਜ਼ਿਲਕਾ ਅਤੇ ਅਬੋਹਰ ਦੇ ਸੇਮਗ੍ਰਸਤ ਪਿੰਡਾਂ ਵਿੱਚ ਪਾਣੀ ਦਾ ਖਾਰਾਪਣ ਦੂਰ ਕਰਨ ਲਈ ਲੱਗੇਗਾ ਪ੍ਰਾਜੈਕਟ-ਕੈਪਟਨ ਅਮਰਿੰਦਰਵਿਧਾਇਕ ਪੰਡੋਰੀ ਨੇ ਕਿਹਾ ਕਿ ਕੁਰਸੀ ਦਾ ਤਿਆਗ ਤੇ ਦਲਿਤਾਂ ਦਾ ਸਨਮਾਨ ਖਹਿਰਾ ਦੇ ਸੁਭਾਅ ਦਾ ਹਿੱਸਾ ਨਹੀਂਮੁੱਖ ਮੰਤਰੀ ਅਮਰਿੰਦਰ ਵੱਲੋਂ ਕੰਢੀ ਖੇਤਰ ਵਿਕਾਸ ਬੋਰਡ ਦੀ ਮੁੜ ਸੁਰਜੀਤੀ ਦਾ ਐਲਾਨਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਨੇ ਮਨਾਈ ਲੋਹੜੀਖਹਿਰਾ ਅਤੇ ਬਲਦੇਵ ਸਿੰਘ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਵੇ: ਅਕਾਲੀ ਦਲ
 
ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਮੁਡ਼ ਲਿਖਿਆ ਪੱਤਰ

November 09, 2017 07:42 PM
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਮੁਡ਼ ਲਿਖਿਆ ਪੱਤਰ


ਚੰਡੀਗਡ਼•,  
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਪੱਤਰ ਲਿਖ ਕੇ ਪਰਾਲੀ ਸਾਡ਼ਨ ਦੇ ਖਤਰਨਾਕ ਰੁਝਾਨ ਨੂੰ ਠੱਲ• ਪਾਉਣ ਲਈ ਫਸਲ ਦੇ ਰਹਿੰਦ-ਖੂੰਹਦ ਦੇ ਪ੍ਰਬੰਧਾਂ ਵਾਸਤੇ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ ਕਿਉਂ ਜੋ ਪਰਾਲੀ ਸਾਡ਼ਨ ਨਾਲ ਮੁਲਕ ਦੇ ਉੱਤਰੀ ਹਿੱਸੇ ਵਿੱਚ ਧੁਆਂਖੀ ਧੁੰਦ ਨੇ ਗੰਭੀਰ ਰੂਪ ਧਾਰਿਆ ਹੋਇਆ ਹੈ। 
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਇਸ ਮਸਲੇ Ḕਤੇ ਖੇਤੀਬਾਡ਼ੀ, ਖੁਰਾਕ ਅਤੇ ਵਾਤਾਵਰਣ ਮੰਤਰਾਲਿਆਂ ਦੇ ਕੇਂਦਰੀ ਮੰਤਰੀਆਂ ਅਤੇ ਪ੍ਰਭਾਵਿਤ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਉਣ ਦੀ ਵੀ ਅਪੀਲ ਕੀਤੀ ਹੈ। 
05 ਜੁਲਾਈ, 2017 ਨੂੰ ਕੀਤੀ ਅਪੀਲ ਨੂੰ ਅੱਜ ਮੁਡ਼ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਝੋਨੇ ਦੀ ਪਰਾਲੀ ਸਾਡ਼ਨ ਦੀ ਸਮੱਸਿਆ ਦੀ ਰੋਕਥਾਮ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਲਈ ਸ੍ਰੀ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ ਤਾਂ ਕਿ ਕਿਸਾਨ ਵਿਗਿਆਨਕ ਢੰਗ ਨਾਲ ਫਸਲ ਦੀ ਰਹਿੰਦ-ਖੂੰਹਦ ਦਾ ਬੰਦੋਬਸਤ ਕਰ ਸਕਣ। 
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਕੌਮੀ ਰਾਜਧਾਨੀ ਨਵੀਂ ਦਿੱਲੀ ਸਮੇਤ ਉੱਤਰੀ ਭਾਰਤ ਦਾ ਬਹੁਤਾ ਹਿੱਸਾ ਇਸ ਵੇਲੇ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਦੀ ਜਕਡ਼ ਵਿੱਚ ਹੈ ਜੋ ਬਹੁਤਾ ਕਰਕੇ ਪੰਜਾਬ, ਹਰਿਆਣਾ ਅਤੇ Mੱਤਰ ਪ੍ਰਦੇਸ਼ ਦੇ ਝੋਨਾ ਪੈਦਾ ਕਰਨ ਵਾਲੇ ਇਲਾਕਿਆਂ ਵਿੱਚ ਪਰਾਲੀ ਨੂੰ ਅੱਗ ਲਾਉਣ ਕਾਰਨ ਹੈ। ਉਨ•ਾਂ ਆਖਿਆ ਕਿ ਮੁਲਕ ਦੀਆਂ ਉੱਚ ਅਦਾਲਤਾਂ ਅਤੇ ਕੌਮੀ ਗਰੀਨ ਟ੍ਰਿਬਿਊਨਲ ਨੇ ਵੀ ਇਸ ਮਸਲੇ ਦਾ ਨੋਟਿਸ ਲਿਆ ਹੈ। 
ਮੁੱਖ ਮੰਤਰੀ ਨੇ ਆਖਿਆ ਕਿ ਅਜਿਹਾ ਜਾਪਦਾ ਹੈ ਕਿ ਸ਼ਾਇਦ ਇਸ ਸਮੱਸਿਆ ਨੂੰ ਸਹੀ ਪਰਿਪੇਖ ਵਿੱਚ ਸਮਝਿਆ ਨਹੀਂ ਜਾ ਰਿਹਾ ਜਿਸ ਦਾ ਜ਼ਰੂਰੀ ਆਧਾਰ ਵਿਗਿਆਨਕ ਅਤੇ ਆਰਥਿਕ ਹੈ ਅਤੇ ਇਸ ਨੂੰ ਜ਼ਬਰਦਸਤੀ ਜਾਂ ਹੋਰ ਕਿਸੇ ਢੰਗ ਰਾਹੀਂ ਨਹੀਂ ਨਜਿੱਠਿਆ ਜਾ ਸਕਦਾ। 
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪਰਾਲੀ ਨੂੰ ਨਿਪਟਾਉਣ ਅਤੇ ਵਿਗਿਆਨਕ ਪ੍ਰਬੰਧਾਂ ਲਈ ਕਿਸਾਨ ਨੂੰ ਵੱਡਾ ਖਰਚਾ ਚੁੱਕਣਾ ਪੈਂਦਾ ਹੈ ਜਿਸ ਕਰਕੇ ਉਹ ਕੁਦਰਤੀ ਤੌਰ Ḕਤੇ ਫਸਲ ਦੀ ਰਹਿੰਦ-ਖੂੰਹਦ ਨੂੰ ਸਾਡ਼ਨ ਦਾ ਸੌਖਾ ਤੇ ਸਸਤਾ ਤਰੀਕਾ ਅਪਣਾਉਣ ਨੂੰ ਤਰਜੀਹ ਦੇਵੇਗਾ। ਉਨ•ਾਂ ਆਖਿਆ ਕਿ ਇਸ ਵੇਲੇ ਇਸ ਸਬੰਧ ਵਿੱਚ ਅਜਿਹੀ ਕੋਈ ਵੀ ਤਕਨੀਕੀ ਜਾਂ ਜੀਵ ਵਿਗਿਆਨ ਪ੍ਰਣਾਲੀ ਨਹੀਂ ਹੈ ਜੋ ਕਿਸਾਨਾਂ ਨੂੰ ਆਰਥਿਕ ਤੌਰ Ḕਤੇ ਉਤਸ਼ਾਹਤ ਕਰ ਸਕੇ। 
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਇਸ ਮਸਲੇ ਨੂੰ ਪਹਿਲ ਦੇ ਆਧਾਰ Ḕਤੇ ਵਿਚਾਰਨ ਦੀ ਅਪੀਲ ਕਰਦਿਆਂ ਆਖਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਿਪਟਾਉਣ ਲਈ ਕਣਕ Ḕਤੇ ਘੱਟੋ-ਘੱਟ ਸਮਰਥਨ ਮੁੱਲ ਤੋਂ ਇਲਾਵਾ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇ ਅਤੇ ਇਸ ਤੋਂ ਬਾਅਦ ਝੋਨੇ Ḕਤੇ ਵੀ ਕਿਸਾਨਾਂ ਨੂੰ ਅਜਿਹੀ ਰਿਆਇਤ ਦਿੱਤੀ ਜਾਵੇ ਤਾਂ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਾਉਣ। ਉਨ•ਾਂ ਆਖਿਆ ਕਿ ਅਜਿਹੀ ਵਿੱਤੀ ਸਹਾਇਤਾ ਲੋਡ਼ੀਂਦੀ ਪਡ਼ਤਾਲ ਕਰਨ ਉਪਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਇਸ ਜਾਇਜ਼ ਅਤੇ ਅਮਲਯੋਗ ਸੁਝਾਅ ਪ੍ਰਤੀ ਸਹਿਮਤ ਹੋਣਗੇ ਜਿਸ ਦਾ ਆਰਥਿਕ ਅਤੇ ਵਾਤਾਵਰਣ ਦੇ ਪੱਧਰ Ḕਤੇ ਲਾਭ ਹੋਣ ਦੇ ਨਾਲ-ਨਾਲ ਇਹ ਦੇਸ਼ ਦੇ ਹਿੱਤ ਵਿੱਚ ਵੀ ਹੋਵੇਗਾ।

Have something to say? Post your comment
 
ਹੋਰ ਪੰਜਾਬ ਖ਼ਬਰਾਂ
ਪੰਜਾਬੀ ਕਲਚਰਲ ਕੌਂਸਲ ਵੱਲੋਂ ਚੰਡੀਗੜ• 'ਚ ਪੰਜਾਬੀ ਭਾਸ਼ਾ ਸਬੰਧੀ ਕਾਨੂੰਨ ਲਾਗੂ ਕਰਨ ਦੀ ਮੰਗ
ਗੰਨਾ ਕਾਸ਼ਤਕਾਰਾਂ ਨੂੰ ਭੁਗਤਾਨ ਲਈ ਸਹਿਕਾਰੀ ਖੰਡ ਮਿੱਲਾਂ ਨੂੰ 65 ਕਰੋੜ ਰੁਪਏ ਜਾਰੀ: ਸੁਖਜਿੰਦਰ ਸਿੰਘ ਰੰਧਾਵਾ
ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਮਿਉਂਸਪਲ ਕਾਰਪੋਰੇਸ਼ਨ ਵਿੱਚ ਹੋਏ ਭ੍ਰਿਸ਼ਟਾਚਾਰ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ।
ਫਾਜ਼ਿਲਕਾ ਅਤੇ ਅਬੋਹਰ ਦੇ ਸੇਮਗ੍ਰਸਤ ਪਿੰਡਾਂ ਵਿੱਚ ਪਾਣੀ ਦਾ ਖਾਰਾਪਣ ਦੂਰ ਕਰਨ ਲਈ ਲੱਗੇਗਾ ਪ੍ਰਾਜੈਕਟ-ਕੈਪਟਨ ਅਮਰਿੰਦਰ
ਵਿਧਾਇਕ ਪੰਡੋਰੀ ਨੇ ਕਿਹਾ ਕਿ ਕੁਰਸੀ ਦਾ ਤਿਆਗ ਤੇ ਦਲਿਤਾਂ ਦਾ ਸਨਮਾਨ ਖਹਿਰਾ ਦੇ ਸੁਭਾਅ ਦਾ ਹਿੱਸਾ ਨਹੀਂ
ਮੁੱਖ ਮੰਤਰੀ ਅਮਰਿੰਦਰ ਵੱਲੋਂ ਕੰਢੀ ਖੇਤਰ ਵਿਕਾਸ ਬੋਰਡ ਦੀ ਮੁੜ ਸੁਰਜੀਤੀ ਦਾ ਐਲਾਨ
ਖਹਿਰਾ ਅਤੇ ਬਲਦੇਵ ਸਿੰਘ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਵੇ: ਅਕਾਲੀ ਦਲ
ਨਕਲੀ ਖਾਦ ਵੇਚਣ ਵਾਲਿਆਂ ਦਾ ਪੱਖ ਪੂਰ ਕੇ ਸੁਖਬੀਰ ਸਿੰਘ ਬਾਦਲ ਕਿਸਾਨਾਂ ਦੇ ਜਖ਼ਮਾਂ ਤੇ ਲੂਣ ਛਿੜਕ ਰਹੇ ਹਨ-ਸੁਨੀਲ ਜਾਖੜ
ਜੋਗਿੰਦਰ ਪੰਜਗਰਾਂਈ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ਹੋਏ
ਅਰਜੁਨ ਚੀਮਾ ਨੇ ਨਿਸ਼ਾਨੇਬਾਜ਼ੀ ਵਿੱਚ ਸੋਨੇ ਦਾ ਤਮਗਾ ਫੁੰਡਿਆ,ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 47 ਤਮਗੇ ਜਿੱਤੇ