Tuesday, May 21, 2019
Follow us on
ਤਾਜਾ ਖਬਰਾਂ
ਪ੍ਰਕਾਸ਼ ਸਿੰਘ ਬਾਦਲ ਦਾ ਪੋਤਰਾ ਵੀ ਸਿਆਸਤ 'ਚ ਕੁੱਦਿਆ..!ਨਾਨਾਵਤੀ ਕਮਿਸ਼ਨ ਨੇ ਰਾਜੀਵ ਗਾਂਧੀ ਨੂੰ 1984 ਦਾ ਸਿੱਖ ਕਤਲੇਆਮ ਕਰਵਾਉਣ ਦਾ ਦੋਸ਼ੀ ਪਾਇਆ ਸੀ : ਸਿਰਸਾਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਕਿਰਪਾਲ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾਦਿੱਲੀ ਸਰਕਾਰ ਯਕੀਨੀ ਬਣਾਵੇ, ਸਿੱਖਾਂ ਦਾ ਕਾਤਲ ਬਿਮਾਰੀ ਦਾ ਬਹਾਨਾ ਬਣਾ ਕੇ ਜੇਲ੍ਹ ਤੋਂ ਬਾਹਰ ਨਾ ਆ ਸਕੇ : ਸਿਰਸਾਬਾਂਸਲ, ਕਿਰਨ ਤੇ ਧਵਨ ਨੇ ਚੰਡੀਗੜ੍ਹ ਵਿਚ ਪੰਜਾਬੀ ਨੂੰ ਸਿਰਮੌਰ ਭਾਸ਼ਾ ਬਣਾਉਣ ਦਾ ਕੀਤਾ ਵਾਅਦਾਅੱਠ ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਵਾਪਸ ਲਏ ਗਏਸ਼੍ਰੋਮਣੀ ਅਕਾਲੀ ਦਲ ਨੂੰ ਧੱਕਾ, ਮਾਰਕਫੈਡ ਦਾ ਸਾਬਕਾ ਚੇਅਰਮੈਨ ਅਤੇ ਅਕਾਲੀ ਦਲ ਦੇ ਵਿਧਾਇਕ ਦਾ ਭਰਾ ਆਪਣੇ ਹਿਮਾਇਤੀਆਂ ਨਾਲ ਕਾਂਗਰਸ ਵਿੱਚ ਸ਼ਾਮਲ ਹਰਿਆਣਾ ਵਿਚ ਲੋਕ ਸਭਾ ਚੋਣ ਲਈ ਕੁਲ 19433 ਵੋਟ ਕੇਂਦਰ ਬਣਾਏ ਗਏ
 
ਪੰਜਾਬ

ਸਿੱਖ ਸਰੋਤ ਇਤਿਹਾਸਿਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਵੱਲੋਂ ਤਿਆਰ ਪੁਸਤਕਾਂ ਭਾਈ ਲੌਂਗੋਵਾਲ ਨੇ ਕੀਤੀਆਂ ਜਾਰੀ

ਦਵਿੰਦਰ ਸਿੰਘ ਕੋਹਲੀ | May 23, 2018 03:49 PM
ਸਿੱਖ ਸਰੋਤ ਇਤਿਹਾਸਿਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਵੱਲੋਂ ਤਿਆਰ ਪੁਸਤਕਾਂ ਭਾਈ ਲੌਂਗੋਵਾਲ ਨੇ ਕੀਤੀਆਂ ਜਾਰੀ



ਚੰਡੀਗਡ਼੍ਹ, 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਥਾਨਕ ਗੁਰਦੁਆਰਾ ਕਲਗੀਧਰ ਨਿਵਾਸ ਵਿਖੇ ‘ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ’ ਵੱਲੋਂ ਕਰਵਾਏ ਗਏ ਸੈਮੀਨਰ ਅਤੇ ਪੁਸਤਕ ਰਿਲੀਜ਼ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਇਤਿਹਾਸ ਕਿਸੇ ਵੀ ਕੌਮ ਸਰਮਾਇਆ ਹੁੰਦਾ ਹੈ, ਜਿਸ ਤੋਂ ਸੇਧ ਪ੍ਰਾਪਤ ਕਰਕੇ ਕੌਮ ਦੀਆਂ ਪੀਡ਼੍ਹੀਆਂ ਆਪਣੇ ਵਿਰਸੇ ਪ੍ਰਤੀ ਜਾਗਰੂਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਬਹੁਤ ਸਾਰੀਆਂ ਸ਼ਕਤੀਆਂ ਸਿੱਖ ਇਤਿਹਾਸ ਦੀ ਮੌਲਿਕਤਾ ਨੂੰ ਵਿਗਾਡ਼ਨ ਦਾ ਯਤਨ ਕਰ ਰਹੀਆਂ ਹਨ, ਜਿਸ ਤੋਂ ਕੌਮ ਨੂੰ ਸੁਚੇਤ ਹੋਣ ਦੀ ਲੋਡ਼ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਦਵਾਨਾਂ ਨੂੰ ਅਪੀਲ ਕੀਤੀ ਕਿ ਸਿੱਖ ਇਤਿਹਾਸ ਨੂੰ ਵਿਗਾਡ਼ਨ ਵਾਲਿਆਂ ਨੂੰ ਆਪਣੀਆਂ ਲਿਖਤਾਂ ਰਾਹੀਂ ਜਵਾਬ ਦੇਣ। ਉਨ੍ਹਾਂ ਡਾ. ਕਿਰਪਾਲ ਸਿੰਘ ਦੀ ਨਿਰਦੇਸ਼ਨਾਂ ਹੇਠ ਚੱਲ ਰਹੇ ‘ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ’ ਵੱਲੋਂ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਪ੍ਰੋਜੈਕਟ ਵੱਲੋਂ ਤਿਆਰ ਕੀਤੀਆਂ ਪੁਸਤਕਾਂ ਨੂੰ ਖੋਜਾਰਥੀਆਂ ਲਈ ਲਾਹੇਵੰਦਾ ਦੱਸਿਆ।
ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਤੇ ਮੁਖੀ ਡਾ. ਬਲਵੰਤ ਸਿੰਘ ਢਿੱਲੋਂ ਨੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ-ਜੀਵਨ ਤੇ ਸ਼ਹਾਦਤ’ ਵਿਸ਼ੇ ’ਤੇ ਪਰਚਾ ਪਡ਼੍ਹਦਿਆਂ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਨੂੰ ਲਾਸਾਨੀ ਦੱਸਿਆ ਅਤੇ ਉਸ ਸਮੇਂ ਦੇ ਰਾਜਸੀ, ਧਾਰਮਿਕ ਅਤੇ ਸਮਾਜਿਕ ਹਲਾਤਾਂ ’ਤੇ ਵੀ ਚਾਨਣਾ ਪਾਇਆ। ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌਡ਼ਾਸਿੰਘਾ ਨੇ ਵੀ ਵਿਚਾਰ ਪ੍ਰਗਟ ਕੀਤੇ। ਇਸ ਤੋਂ ਪਹਿਲਾਂ ਪ੍ਰੋਜੈਕਟ ਨਿਰਦੇਸ਼ਕ ਡਾ. ਕਿਰਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਆਈਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜੀ-ਆਇਆਂ ਕਿਹਾ ਅਤੇ ਪ੍ਰੋਜੈਕਟ ਰਾਹੀਂ ਕੀਤੇ ਗਏ ਕੰਮਾਂ ਦੀ ਵਿਸਥਾਰ ਵਿਚ ਜਾਣਕਾਰੀ ਦਿੱਤੀ। ਸਕਾਲਰ ਸ. ਸੁਖਮਿੰਦਰ ਸਿੰਘ ਗੱਜਣਵਾਲਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਸਟੇਜ ਸੰਚਾਲਨ ਦੀ ਜ਼ੁੰਮੇਵਾਰੀ ਜਥੇਦਾਰ ਗੁਰਚਰਨ ਸਿੰਘ ਟੌਹਡ਼ਾ ਇੰਸੀਟਿਊਟ ਬਹਾਦਰਗਡ਼੍ਹ ਪਟਿਆਲਾ ਦੇ ਡਾਇਰੈਕਟਰ ਡਾ. ਚਮਕੌਰ ਸਿੰਘ ਨੇ ਨਿਭਾਈ।
ਇਸ ਦੌਰਾਨ ਭਾਈ ਸੰਤੋਖ ਸਿੰਘ ਰਚਿਤ ਸ੍ਰੀ ਗੁਰਪ੍ਰਤਾਪ ਸੂਰਜ ਗ੍ਰੰਥ ’ਤੇ ਅਧਾਰਿਤ ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸ ਨਾਲ ਸਬੰਧਤ ਦੋ ਸੰਪਾਦਤ ਪੁਸਤਕਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰਾਂ ਨੇ ਸਾਂਝੇ ਰੂਪ ਵਿਚ ਜਾਰੀ ਕੀਤੀਆਂ। ਇਸ ਮੌਕੇ ਸਿੱਖ ਵਿਦਵਾਨ ਭਾਈ ਅਸ਼ੌਕ ਸਿੰਘ ਬਾਗਡ਼ੀਆਂ, ਸ. ਗੁਰਦੇਵ ਸਿੰਘ ਆਈ.ਏ.ਐਸ., ਸ਼੍ਰੋਮਣੀ ਕਮੇਟੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌਡ਼ਾਸਿੰਘਾ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਡਾ. ਪਰਮਜੀਤ ਸਿੰਘ ਸਰੋਆ, ਡਾ. ਗੁਰਵੀਰ ਸਿੰਘ, ਡਾ. ਚਮਕੌਰ ਸਿੰਘ, ਸ. ਸ਼ਾਮ ਸਿੰਘ, ਸ. ਖੁਸ਼ਹਾਲ ਸਿੰਘ, ਸ. ਮਹਿੰਦਰ ਸਿੰਘ, ਸ. ਕੁਲਵੰਤ ਸਿੰਘ, ਸ. ਗੁਰਚਰਨ ਸਿੰਘ, ਡਾ. ਪਰਮਵੀਰ ਸਿੰਘ ਸੰਪਾਦਕ ਗੁਰਬਾਣੀ ਚਾਨਣ, ਡਾ. ਰਾਜਿੰਦਰ ਸਿੰਘ, ਸ. ਦਰਸ਼ਨ ਸਿੰਘ ਲੌਂਗੋਵਾਲ, ਸ. ਗੁਰਬਚਨ ਸਿੰਘ ਮਾਵੀ, ਬੀਬੀ ਸਤਿੰਦਰ ਕੌਰ, ਪ੍ਰੋ. ਹਰਪਾਲ ਸਿੰਘ ਬੰਗਾ, ਸ. ਸੁਖਮਿੰਦਰ ਸਿੰਘ ਗੱਜਣਵਾਲਾ ਆਦਿ ਮੌਜੂਦ ਸਨ।

Have something to say? Post your comment
 
ਹੋਰ ਪੰਜਾਬ ਖ਼ਬਰਾਂ
ਪ੍ਰਕਾਸ਼ ਸਿੰਘ ਬਾਦਲ ਦਾ ਪੋਤਰਾ ਵੀ ਸਿਆਸਤ 'ਚ ਕੁੱਦਿਆ..!
ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਕਿਰਪਾਲ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਅੱਠ ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਵਾਪਸ ਲਏ ਗਏ
ਸ਼੍ਰੋਮਣੀ ਅਕਾਲੀ ਦਲ ਨੂੰ ਧੱਕਾ, ਮਾਰਕਫੈਡ ਦਾ ਸਾਬਕਾ ਚੇਅਰਮੈਨ ਅਤੇ ਅਕਾਲੀ ਦਲ ਦੇ ਵਿਧਾਇਕ ਦਾ ਭਰਾ ਆਪਣੇ ਹਿਮਾਇਤੀਆਂ ਨਾਲ ਕਾਂਗਰਸ ਵਿੱਚ ਸ਼ਾਮਲ
ਕੈਪਟਨ ਅਮਰਿੰਦਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਕਣਕ ਦਾ ਇਕ-ਇਕ ਦਾਣਾ ਖਰੀਦਣ ਅਤੇ ਚੁੱਕੇ ਜਾਣ ਦੀ ਵਚਨਬੱਧਤਾ ਦੁਹਰਾਈ
ਪੀਕਾਂਟ ਗਰੁੱਪ ਵੱਲੋਂ ਡੈਲਸ ਵਿਖੇ ਨਵਦੀਪ ਸਿੰਘ ਗਿੱਲ ਦੀ ਨਵੀਂ ਪੁਸਤਕ 'ਨੌਲੱਖਾ ਬਾਗ਼' ਦੀ ਘੁੰਢ ਚੁਕਾਈ
ਨਾਮਜਦਗੀਆਂ ਦੇ ਦੂਜੇ ਦਿਨ 15 ਨਾਮਜਦਗੀਆਂ ਦਾਖਲ
ਥੋੜੇ ਵਕਫੇ `ਚ ਦਸਮੇਸ਼ ਖਾਲਸਾ ਕਾਲਜ ਦੀਆਂ ਹਰ ਖੇਤਰ `ਚ ਵੱਡੀਆਂ ਮੱਲਾਂ : ਅਵਤਾਰ ਸਿੰਘ ਸੈਂਪਲਾ
ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ, ਸੀਵੀਜ਼ਲ ਐਪ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਦੀ ਅਪੀਲ
ਸੈਲਫ ਸਮਾਰਟ ਸਕੂਲਾਂ ਵਿੱਚ ਬਾਲਾ ਦਾ ਕੰਮ ਕਾਬਿਲ-ਏ-ਤਾਰੀਫ਼ - ਸਿੱਖਿਆ ਸਕੱਤਰ