Tuesday, November 13, 2018
Follow us on
ਤਾਜਾ ਖਬਰਾਂ
ਬੇਅਦਬੀ ਮਾਮਲਿਆਂ ਵਿੱਚ ਬਾਦਲਾਂ ਅਤੇ ਅਕਸ਼ੈ ਕੁਮਾਰ ਨੂੰ ਸੰਮਨ ਜਾਰੀ ਕਰਨ ਵਿੱਚ ਸਰਕਾਰ ਦੀ ਕੋਈ ਭੂਮਿਕਾ ਨਹੀਂ-ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੱਧੂ ਵੱਲੋਂ ਨਗਰ ਕੌਂਸਲ ਨਾਭਾ ਦਾ ਪ੍ਰਧਾਨ, ਕਾਰਜ ਸਾਧਕ ਅਫਸਰ ਤੇ ਕਲਰਕ ਮੁਅੱਤਲ ਮਾਮਲਾ ਫੰਡਾਂ ਦੀ ਦੁਰਵਰਤੋਂ ਦਾਖ਼ਾਲਸਾ ਕਾਲਜ ਦੇ ਹੋਣਹਾਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਡਾ. ਸੰਧੂ ਵੱਲੋਂ 8 ਲੱਖ ਦੀ ਸ਼ਕਾਲਰਸ਼ਿਪ ਭੇਟਪਰਾਲੀ ਜਲਾਉਣ ਤੋਂ ਰੋਕਣ ਦੀ ਮੁਹਿੰਮ ਵਿਚ ਪ੍ਰਸਾਸ਼ਨ ਦਾ ਸਹਿਯੋਗ ਨਾ ਕਰਨ ਨੂੰ ਲੈ ਕੇ ਸਰਪੰਚ ਅਤੇ ਨੰਬਰਦਾਰ ਮੁਅੱਤਲਪੰਥ ਨੂੰ ਬਾਦਲ ਦਾ ਬਦਲ ਦੇਣ ਦੀ ਜ਼ਰੂਰਤ -ਪਰਮਜੀਤ ਸਿੰਘ ਸਰਨਾਨੋਟਬੰਦੀ: ਆਪਣੇ ਚਹੇਤੇ ਧਨਾਢਾ ਦਾ ਕਾਲਾ ਧਨ ਸਫੈਦ ਕਰਨ ਦੀ ਸਕੀਮ ਸੀ- ਸੁਨੀਲ ਜਾਖੜਅਮਰਿੰਦਰ ਵੱਲੋਂ ਯੂ.ਟੀ ਚੰਡੀਗੜ ਵਿੱਚ ਪੰਜਾਬ ਦੇ ਹਿੱਸੇ ਦੀ ਸਥਿਤੀ ਜਿਉਂ ਦੀ ਤਿਉਂ ਰੱਖਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲੜਕੀਆਂ ਦੇ ਕੱਪੜੇ ਲੁਹਾਉਣ ਦੇ ਮਾਮਲੇ ’ਚ ਫਾਜ਼ਿਲਕਾ ਸਕੂਲ ਦੀ ਮੁਖੀ ਅਤੇ ਅਧਿਆਪਕਾ ਮੁਅੱਤਲ
 
ਪੰਜਾਬ

ਡੋਪ ਟੈਸਟ ਤਾਂ ਫੌਜ ’ਚ ਵੀ ਹੁੰਦਾ-ਕੈਪਟਨ ਅਮਰਿੰਦਰ ਸਿੰਘ

July 09, 2018 03:54 PM
ਡੋਪ ਟੈਸਟ ਤਾਂ ਫੌਜ ’ਚ ਵੀ ਹੁੰਦਾ-ਕੈਪਟਨ ਅਮਰਿੰਦਰ ਸਿੰਘ




ਹੁਸ਼ਿਆਰਪੁਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੁਲੀਸ ਅਤੇ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਕਰਨ ਬਾਰੇ ਆਪਣੇ ਫੈਸਲੇ ਦੇ ਹੱਕ ਵਿੱਚ ਡਟਦਿਆਂ ਆਖਿਆ ਕਿ ਇਹਤਿਆਤ ਵਜੋਂ ਅਜਿਹੇ ਟੈਸਟ ਫੌਜ ਵਿੱਚ ਵੀ ਹੁੰਦੇ ਹਨ।
ਅੱਜ ਇੱਥੇ ਪੁਲੀਸ ਭਰਤੀ ਸਿਖਲਾਈ ਕੇਂਦਰ ਵਿਖੇ ਪਾਸਿੰਗ ਆਊਟ ਪਰੇਡ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਹੀ ਅਜਿਹੇ ਸਖ਼ਤ ਕਦਮ ਚੁੱਕੇ ਗਏ ਹਨ ਕਿਉਂ ਜੋ ਨਸ਼ੀਲੇ ਪਦਾਰਥਾਂ ਦੀ ਘਾਟ ਅਤੇ ਕੀਮਤਾਂ ਜ਼ਿਆਦਾ ਹੋਣ ਕਰਕੇ ਨਸ਼ੇ ਦੇ ਆਦੀ ਬਣਾਵਟੀ ਨਸ਼ਿਆਂ ਦੀ ਵਰਤੋਂ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਮਾਫੀਏ ’ਤੇ ਸੂਬਾ ਸਰਕਾਰ ਦਾ ਦਬਾਅ ਵਧਣ ਨਾਲ ਨਸ਼ਿਆਂ ਦੀ ਸਪਲਾਈ ਲਾਈਨ ਟੁੱਟੀ ਹੈ ਜਿਸ ਕਰਕੇ ਨਸ਼ੇ ਦੇ ਆਦੀ ਮਜਬੂਰਨ ਬਣਾਵਟੀ ਨਸ਼ੇ ਦਾ ਸੇਵਨ ਕਰ ਲੱਗੇ ਪਏ ਜਿਸ ਦੇ ਨਤੀਜੇ ਵਜੋਂ ਮੌਤਾਂ ਹੋਈਆਂ ਹਨ। ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਜਿੱਥੋਂ ਤੱਕ ਸਿਆਸਤਦਾਨਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਦੇ ਡੋਪ ਟੈਸਟ ਦਾ ਸਵਾਲ ਹੈ, ਇਹ ਫੈਸਲਾ ਉਨਾਂ ਦੀ ਅੰਤਰ-ਆਤਮਾ ’ਤੇ ਛੱਡਿਆ ਹੈ।
ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਦੇ ਪਹਿਲੇ ਜੁਰਮ ਵਿੱਚ ਹੀ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੇ ਪ੍ਰਸਤਾਵ ਦਾ ਉਦੇਸ਼ ਇਸ ਅਲਾਮਤ ਨੂੰ ਖਤਮ ਕਰਨਾ ਹੈ। ਉਨਾਂ ਕਿਹਾ ਕਿ ਪੁਲੀਸ ਨੂੰ ਨਸ਼ਾ ਤਸਕਰਾਂ ਬਾਰੇ ਸੂਹ ਮਿਲਣ ਦੇ ਵਧ ਰਹੇ ਮਾਮਲੇ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਵੱਲੋਂ ਇਲਾਜ ਲਈ ਨਸ਼ੇ ਦੇ ਇਲਾਜ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਜਾਣਾ ਇਹ ਸਿੱਧ ਕਰਦਾ ਹੈ ਕਿ ਨੌਜਵਾਨਾਂ ਵੱਲੋਂ ਬਣਾਵਟੀ ਨਸ਼ਿਆਂ ਦੇ ਸੇਵਨ ਨਾਲ ਹੋ ਰਹੀਆਂ ਮੌਤਾਂ ਤੋਂ ਲੋਕ ਵੀ ਫਿਕਰਮੰਦ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਵਿੱਚ ਲੋਕ ਸਰਗਰਮੀ ਨਾਲ ਸ਼ਾਮਲ ਹੋ ਰਹੇ ਹਨ।
ਮੋਗਾ ਦੇ ਸਾਬਕਾ ਐਸ.ਐਸ.ਪੀ. ਰਾਜ ਜੀਤ ਸਿੰਘ ਖਿਲਾਫ਼ ਕੇਸ ਸਬੰਧੀ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਲਈ ਵਿਸ਼ੇਸ਼ ਜਾਂਚ ਟੀਮ ਪਹਿਲਾਂ ਹੀ ਗਠਿਤ ਕੀਤੀ ਗਈ ਹੈ ਅਤੇ ਰਿਪੋਰਟ ਅਦਾਲਤ ਵਿੱਚ ਸੌਂਪੀ ਜਾ ਚੁੱਕੀ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਜੀਤ ਸਿੰਘ ਵੱਲੋਂ ਆਪਣਾ ਪਾਸਪੋਰਟ ਅਦਾਲਤ ਵਿੱਚ ਜਮਾਂ ਕਰਵਾਇਆ ਜਾ ਰਿਹਾ ਹੈ ਅਤੇ ਹੁਣ ਉਸ ਦੇ ਮੁਲਕ ਵਿੱਚੋਂ ਜਾਣ ਦਾ ਕੋਈ ਖਤਰਾ ਨਹੀਂ ਹੈ।
ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਦੋਸ਼ਾਂ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਰਿਪਰੋਟ ਅਦਾਲਤ ਵਿੱਚ ਪੇਸ਼ ਕਰ ਦਿੱਤੀ ਹੈ ਅਤੇ ਮਾਮਲਾ ਹੁਣ ਅਦਾਲਤੀ ਕਾਰਵਾਈ ਹੇਠ ਹੈ।
ਐਮ.ਐਸ. ਸਵਾਮੀਨਾਥਨ ਦੀ ਰਿਪੋਰਟ ਨੂੰ ਪੂਰੀ ਤਰਾਂ ਲਾਗੂ ਕਰਨ ਦੀ ਮੰਗ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤਾ ਗਿਆ ਵਾਧਾ ਸਿਆਸੀ ਢਕਵੰਜ ਤੋਂ ਬਿਨਾਂ ਹੋਰ ਕੁਝ ਵੀ ਨਹੀਂ।
ਸੂਬੇ ਵਿੱਚ ਗੈਂਗਸਟਰਾਂ ਦੀ ਸਮੱਸਿਆ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨਾਂ ਦੀ ਸਰਕਾਰ ਵੱਲੋਂ ਹਰ ਕੀਮਤ ’ਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਬਹੁਤ ਸਾਰੇ ਗੈਂਗਸਟਰਾਂ ਦਾ ਖਾਤਮਾ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਨੂੰ ਇਹ ਰਾਹ ਛੱਡ ਦੇਣ ਜਾਂ ਕਾਰਵਾਈ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਕਿਹਾ ਕਿ ਪੁਲੀਸ ਵਿਭਾਗ ਲਈ ਉਨਾਂ ਵੱਲੋਂ ਐਲਾਨੀ ਇਕ ਰੈਂਕ ਦੀ ਤਰੱਕੀ ਮੌਜੂਦਾ ਸਮੇਂ ਸਿਰਫ ਰੈਂਕ ਦੀ ਤਰੱਕੀ ਰਹੇਗੀ ਜਦਕਿ ਸਰਕਾਰ ਇਨਾਂ ਦੀ ਤਨਖ਼ਾਹ ਵਧਾਉਣ ਬਾਰੇ ਵੀ ਰਾਹ ਤਲਾਸ਼ੇਗੀ।
ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਸੁੰਦਰ ਸ਼ਾਮ ਅਰੋੜਾ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਹਾਜ਼ਰ ਸਨ।

Have something to say? Post your comment
 
ਹੋਰ ਪੰਜਾਬ ਖ਼ਬਰਾਂ
ਬੇਅਦਬੀ ਮਾਮਲਿਆਂ ਵਿੱਚ ਬਾਦਲਾਂ ਅਤੇ ਅਕਸ਼ੈ ਕੁਮਾਰ ਨੂੰ ਸੰਮਨ ਜਾਰੀ ਕਰਨ ਵਿੱਚ ਸਰਕਾਰ ਦੀ ਕੋਈ ਭੂਮਿਕਾ ਨਹੀਂ-ਕੈਪਟਨ ਅਮਰਿੰਦਰ ਸਿੰਘ
ਨਵਜੋਤ ਸਿੱਧੂ ਵੱਲੋਂ ਨਗਰ ਕੌਂਸਲ ਨਾਭਾ ਦਾ ਪ੍ਰਧਾਨ, ਕਾਰਜ ਸਾਧਕ ਅਫਸਰ ਤੇ ਕਲਰਕ ਮੁਅੱਤਲ ਮਾਮਲਾ ਫੰਡਾਂ ਦੀ ਦੁਰਵਰਤੋਂ ਦਾ
ਖ਼ਾਲਸਾ ਕਾਲਜ ਦੇ ਹੋਣਹਾਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਡਾ. ਸੰਧੂ ਵੱਲੋਂ 8 ਲੱਖ ਦੀ ਸ਼ਕਾਲਰਸ਼ਿਪ ਭੇਟ
ਪੰਥ ਨੂੰ ਬਾਦਲ ਦਾ ਬਦਲ ਦੇਣ ਦੀ ਜ਼ਰੂਰਤ -ਪਰਮਜੀਤ ਸਿੰਘ ਸਰਨਾ
ਨੋਟਬੰਦੀ: ਆਪਣੇ ਚਹੇਤੇ ਧਨਾਢਾ ਦਾ ਕਾਲਾ ਧਨ ਸਫੈਦ ਕਰਨ ਦੀ ਸਕੀਮ ਸੀ- ਸੁਨੀਲ ਜਾਖੜ ਅਮਰਿੰਦਰ ਵੱਲੋਂ ਯੂ.ਟੀ ਚੰਡੀਗੜ ਵਿੱਚ ਪੰਜਾਬ ਦੇ ਹਿੱਸੇ ਦੀ ਸਥਿਤੀ ਜਿਉਂ ਦੀ ਤਿਉਂ ਰੱਖਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ
ਲੜਕੀਆਂ ਦੇ ਕੱਪੜੇ ਲੁਹਾਉਣ ਦੇ ਮਾਮਲੇ ’ਚ ਫਾਜ਼ਿਲਕਾ ਸਕੂਲ ਦੀ ਮੁਖੀ ਅਤੇ ਅਧਿਆਪਕਾ ਮੁਅੱਤਲ
ਸ਼੍ਰੋਮਣੀ ਅਕਾਲੀ ਦਲ ਨੇ ਸੇਖਵਾਂ ਨੂੰ ਪਾਰਟੀ 'ਚੋਂ ਕੱਢਿਆ
ਸੁਖਬੀਰ ਸ਼੍ਰੋਮਣੀ ਕਮੇਟੀ ਦੀਆਂ ਕਿਤਾਬਾਂ ਵਿਚ ਇਤਿਹਾਸ ਨੂੰ ਵਿਘਾੜ ਕੇ ਪੇਸ਼ ਲਈ ਜ਼ਿਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਮੰਗ ਵੀ ਕਰਨ: ਤ੍ਰਿਪਤ ਬਾਜਵਾ
'ਆਪ' ਦੇ ਸਮੂਹ ਅਹੁਦੇਦਾਰਾਂ ਨੇ ਸ਼ੇਰਗਿੱਲ ਨੂੰ ਟਿਕਟ ਦੇਣ ਦਾ ਕੀਤਾ ਸਵਾਗਤ